
ਅਪਣੀਆਂ ਮੰਗਾਂ ਮਨਵਾਉਣ ਲਈ ਐਨਐਸਕਿਊਐਫ ਵੋਕੇਸ਼ਨਲ ਅਧਿਆਪਕ ਲੁਧਿਆਣਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਪਹੁੰਚੇ।
ਮੋਰਿੰਡਾ : ਅਪਣੀਆਂ ਮੰਗਾਂ ਮਨਵਾਉਣ ਲਈ ਐਨਐਸਕਿਊਐਫ ਵੋਕੇਸ਼ਨਲ ਅਧਿਆਪਕ ਲੁਧਿਆਣਾ ਰੋਡ ਮੋਰਿੰਡਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਪਹੁੰਚੇ ਹਨ। ਇਸ ਦੌਰਾਨ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਰੀ ਗਿਣਤੀ ਵਿਚ ਅਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਕਿਹਾ ਅਸੀਂ ਪਿਛਲੇ ਕਈ ਸਾਲਾਂ ਤੋਂ ਸਕੂਲਾਂ ਵਿਚ ਪੜ੍ਹਾ ਰਹੇ ਹਾਂ।
Charanjit Singh Channi
ਹੋਰ ਪੜ੍ਹੋ: ਰਾਜਿੰਦਰ ਕੌਰ ਮੀਮਸਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਕੀਤੇ ਅਹਿਮ ਖੁਲਾਸੇ
ਉਹਨਾਂ ਕਿਹਾ ਕਿ ਅਸੀਂ ਰੈਗੂਲਰ ਅਧਿਆਪਕਾਂ ਦੇ ਬਰਾਬਰ ਜ਼ਿੰਮੇਵਾਰੀ ਨਾਲ ਕੰਮ ਕਰਦੇ ਹਾਂ, ਇਸ ਲਈ ਸਾਨੂੰ ਵੀ ਰੈਗੂਲਰ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਨੂੰ ਰੈਗੂਲਰ ਅਧਿਆਪਕਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ। ਅਧਿਆਪਕਾਂ ਦਾ ਕਹਿਣਾ ਹੈ 7 ਨਵੰਬਰ ਨੂੰ ਉਹਨਾਂ ’ਤੇ ਭਾਰੀ ਲਾਠੀਚਾਰਜ ਕੀਤਾ ਗਿਆ, ਇਸ ਨੂੰ ਲੈ ਕੇ ਅਧਿਆਪਕਾਂ ਵਿਚ ਭਾਰੀ ਰੋਸ ਹੈ।
Teachers Protest Morinda
ਹੋਰ ਪੜ੍ਹੋ: ਕੰਗਨਾ ਰਣੌਤ ਤੋਂ ਸਾਰੇ ਰਾਸ਼ਟਰੀ ਪੁਰਸਕਾਰ ਅਤੇ ਸਨਮਾਨ ਵਾਪਸ ਲਏ ਜਾਣ: ਸ਼ਿਵ ਸੈਨਾ
ਉਹਨਾਂ ਕਿਹਾ ਕਿ ਡੰਡੇ ਖਾਣ ਤੋਂ ਬਾਅਦ ਵੀ ਸਾਨੂੰ ਸਾਡੇ ਹੱਕ ਨਹੀਂ ਦਿੱਤੇ ਜਾ ਰਹੇ। ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਮੁੱਖ ਮੰਤਰੀ ਖੁਦ ਲੋਕਾਂ ਨੂੰ ਘਰ-ਘਰ ਜਾ ਕੇ ਮਿਲਦੇ ਹਨ ਤਾਂ ਅਸੀਂ ਖੁਦ ਉਹਨਾਂ ਨੂੰ ਮਿਲਣ ਆਏ ਹਾਂ, ਉਹ ਸਾਨੂੰ ਕਿਉਂ ਨਹੀਂ ਮਿਲ ਰਹੇ। ਅਧਿਆਪਕਾਂ ਨੇ ਦੱਸਿਆ ਕਿ ਜਦੋਂ ਬਾਦਲ ਸਰਕਾਰ ਗਈ ਸੀ ਤਾਂ ਉਹ 27 ਹਜ਼ਾਰ ਕਾਮਿਆਂ ਨੂੰ ਪੱਕਾ ਕਰ ਕੇ ਗਈ ਸੀ ਪਰ ਅੱਜ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਇਹ ਅਧਿਆਪਕ ਕਿਸ ਕੈਟੇਗਰੀ ਦੇ ਹਨ।