
ਗੁਰੂ ਘਰ ਦੇ ਦਰਸ਼ਨਾਂ ਲਈ ਸੌਖੀ ਵਿਧੀ ਅਤੇ ਸ਼ਰਧਾਲੂਆਂ 'ਤੇ ਲਗਾਈ ਪਾਸਪੋਰਟ ਸ਼ਰਤ ਖ਼ਤਮ ਕਰਨ ਦੀ ਕੀਤੀ ਜਾਵੇਗੀ ਮੰਗ
ਡੇਰਾ ਬਾਬਾ ਨਾਨਕ: ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ 13 ਨਵੰਬਰ ਯਾਨੀ ਅੱਜ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਭਾਰਤ ਸਰਕਾਰ ਕੋਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸਸਤੀ ਤੇ ਸੌਖੀ ਵਿਧੀ ਅਪਣਾਉਣ ਦੀ ਅਪੀਲ ਕੀਤੀ ਜਾਵੇਗੀ
ਇਸ ਦੇ ਨਾਲ ਹੀ ਗੁਰੂ ਘਰ ਜਾਣ ਵਾਲੇ ਸ਼ਰਧਾਲੂਆਂ ’ਤੇ ਲਗਾਈ ਗਈ ਪਾਸਪੋਰਟ ਦੀ ਸ਼ਰਤ ਵੀ ਖ਼ਤਮ ਕਰਨ ਦੀ ਮੰਗ ਕੀਤੀ ਜਾਵੇਗੀ। ਦੱਸ ਦੇਈਏ ਕਿ ਇਹ ਸੈਮੀਨਾਰ ਡੇਰਾ ਬਾਬਾ ਨਾਨਕ ਵਿੱਚ ਕੌਰੀਡੋਰ ਨੇੜੇ ਕਰਵਾਇਆ ਜਾ ਰਿਹਾ ਹੈ।