
2 ਬੱਚਿਆਂ ਸਮੇਤ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ
ਅਣਪਛਾਤੇ ਵਾਹਨ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ
ਅਜਨਾਲਾ: ਅੰਮ੍ਰਿਤਸਰ ਦੇ ਅਜਨਾਲਾ ਸ਼ਹਿਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿਚ ਪੂਰਾ ਪਰਿਵਾਰ ਹੀ ਉੱਜੜ ਗਿਆ। ਮਿਲੀ ਜਾਣਕਾਰੀ ਅਨੁਸਾਰ ਅਜਨਾਲਾ ਨੇੜੇ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰੀ।
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਇਕੋ ਹੀ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪਤੀ ਪਤਨੀ ਸਮੇਤ 2 ਬੱਚੇ ਵੀ ਹਨ। ਦੱਸ ਦੇਈਏ ਕਿ ਇਹ ਹਾਦਸਾ ਸਾਰੰਗਦੇਵ ਪਿੰਡ ਨੇੜੇ ਵਾਪਰਿਆ।
ਥਾਣਾ ਅਜਨਾਲਾ ਦੇ ਐਸ.ਐਚ.ਓ ਵੱਲੋਂ ਚਾਰਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਸਪਤਾਲ ਅਜਨਾਲਾ ਭੇਜਿਆ ਗਿਆ ਹੈ। ਉਧਰ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।