
ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ
ਫਗਵਾੜਾ: ਪੁਲਿਸ ਹੱਥ ਇੱਕ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ 12 ਤਰੀਕ ਨੂੰ ਪਰਮਜੀਤ ਨਾਮਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ, ਜਿਸ ਪਾਸੋਂ 2050 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ।
ਦਰਅਸਲ ਮੁਲਜ਼ਮ ਪਰਮਜੀਤ ਸਿੰਘ ਮੈਡੀਕਲ ਸਟੋਰ ਚਲਾਉਂਦਾ ਹੈ। ਉਸ ਕੋਲੋਂ ਨਸ਼ੀਲੀਆਂ ਦਵਾਈਆਂ ਤੋਂ ਇਲਾਵਾਂ ਕਰੋੜਾਂ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਕੋਲ 2 ਦਿਨ ਦਾ ਰਿਮਾਂਡ ਹੈ, ਬਾਕੀਆਂ ਬਾਰੇ ਪੁੱਛਗਿੱਛ ਕਰ ਰਹੀ ਹੈ, ਉਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। ਇਸ ਬਾਰੇ ਪੁਲਿਸ ਮੁਲਜ਼ਮ ਕੋਲੋਂ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।