ਸਿੱਧੂ ਮੂਸੇਵਾਲਾ ਕਤਲ ਮਾਮਲਾ:  ਗੈਂਗਸਟਰ ਮਨਦੀਪ ਤੂਫਾਨ ਤੇ ਮਨੀ ਰਈਆ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜਿਆ 
Published : Nov 13, 2022, 11:41 am IST
Updated : Nov 13, 2022, 11:41 am IST
SHARE ARTICLE
Punjab News
Punjab News

ਸਿੱਧੂ ਮੂਸੇਸਵਾਲਾ ਦੇ ਘਰ ਦੀ ਰੇਕੀ ਕਰਨ ਵਾਲੇ ਦੋਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰੇਗੀ ਲੁਧਿਆਣਾ ਪੁਲਿਸ

ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਅੱਜ ਅਦਾਲਤ 'ਚ ਕੀਤਾ ਗਿਆ ਪੇਸ਼

ਲੁਧਿਆਣਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਲੁਧਿਆਣਾ ਪੁਲਿਸ ਦੋ ਗੈਂਗਸਟਰਾਂ ਨੂੰ ਗੋਇੰਦਵਾਲ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲੈ ਕੇ ਆਈ ਹੈ। ਪੁਲਿਸ ਨੇ ਗੈਂਗਸਟਰਾਂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।

ਬਦਮਾਸ਼ਾਂ ਨੂੰ 17 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਸੀਆਈਏ-2 ਪਹਿਲਾਂ ਹੀ ਵੱਡਾ ਖੁਲਾਸਾ ਕਰ ਚੁੱਕੀ ਹੈ। ਕਤਲ ਕੇਸ ਵਿੱਚ ਹਥਿਆਰ ਸਪਲਾਈ ਕਰਨ ਜਾ ਰਹੀ ਫਾਰਚੂਨਰ ਕਾਰ ਵਿੱਚ ਸਵਾਰ ਤੀਜੇ ਵਿਅਕਤੀ ਦੀ ਪਛਾਣ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਬਦਮਾਸ਼ ਬਟਾਲਾ ਦਾ ਰਹਿਣ ਵਾਲਾ ਗੁਰਮੀਤ ਸਿੰਘ ਮੀਤਾ ਸੀ। ਇਸ 'ਤੇ ਮੂਸੇਵਾਲਾ ਕਤਲ ਕਾਂਡ 'ਚ ਰੇਕੀ ਕਰਨ ਦਾ ਦੋਸ਼ ਹੈ। ਗੈਂਗਸਟਰ ਮਨਦੀਪ ਤੂਫਾਨ ਅਤੇ ਮਨੀ ਰਈਆ ਖਿਲਾਫ ਵੀ ਮਾਮਲਾ ਦਰਜ ਕੀਤਾ ਸੀ। ਇਸੇ ਮਾਮਲੇ ਵਿੱਚ ਬਦਮਾਸ਼ਾਂ ਨੂੰ ਲੁਧਿਆਣਾ ਲਿਆਂਦਾ ਗਿਆ ਹੈ। ਦੋਸ਼ੀਆਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਤਲ ਤੋਂ 10 ਦਿਨ ਪਹਿਲਾਂ ਮੂਸੇਵਾਲਾ ਦੇ ਘਰ ਰੇਕੀ ਕੀਤੀ ਸੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement