ਧੀ ਦਾ ਘਰ ਬਚਾਉਣ ਗਏ ਮਾਪਿਆਂ ਦਾ ਆਪਣਾ ਘਰ ਉਜੜਿਆਂ, ਭਿਆਨਕ ਹਾਦਸੇ ਦਾ ਹੋਏ ਸ਼ਿਕਾਰ
Published : Nov 13, 2022, 1:49 pm IST
Updated : Nov 13, 2022, 1:49 pm IST
SHARE ARTICLE
The parents, who went to save their daughter's house, abandoned their own house and were victims of a terrible accident
The parents, who went to save their daughter's house, abandoned their own house and were victims of a terrible accident

ਇੱਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ, 4 ਹੋਰ ਗੰਭੀਰ ਜ਼ਖਮੀ

 

ਸਮਰਾਲਾ: ਸ਼ਨੀਵਾਰ ਨੂੰ ਦੇਰ ਰਾਤ ਸਥਾਨਕ ਬਾਈਪਾਸ ’ਤੇ ਦੋ ਕਾਰਾਂ ਦੀ ਆਪਸ ਵਿੱਚ ਹੋਈ ਸਿੱਧੀ ਟੱਕਰ ਦੌਰਾਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਦੀ ਦਰਦਨਾਕ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ 4 ਹੋਰ ਵਿਅਕਤੀਆਂ ਨੂੰ ਸਮਰਾਲਾ ਦੇ ਸਰਕਾਰੀ ਹਸਪਤਾਲ ’ਚ ਮੁੱਢਲੀ ਸਹਾਇਤਾ ਤੋਂ ਬਾਅਦ ਵੱਖ-ਵੱਖ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ, ਜਿੱਥੇ ਇਨਾਂ ਦੀ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। 

ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਨਿਵਾਸੀ ਇੱਕ ਪਰਿਵਾਰ ਦੀ ਲੜਕੀ ਪ੍ਰੀਤੀ ਕੌਰ ਸਮਰਾਲਾ ਨੇੜਲੇ ਪਿੰਡ ਸਿਹਾਲਾ ਵਿਖੇ ਵਿਆਹੀ ਹੋਈ ਸੀ, ਉਸ ਨੇ ਦੇਰ ਰਾਤ ਆਪਣੇ ਸਹੁਰੇ ਘਰ ਝਗੜਾ ਹੋਣ ’ਤੇ ਮਾਪਿਆਂ ਨੂੰ ਫੋਨ ਕਰ ਕੇ ਸੱਦਿਆ ਸੀ। ਪ੍ਰੀਤੀ ਦੇ ਪਰਿਵਾਰਕ ਮੈਂਬਰ ਜਿਸ ’ਚ ਉਸ ਦੀ ਮਾਤਾ, ਚਾਚਾ-ਚਾਚੀ ਅਤੇ ਇੱਕ ਹੋਰ ਗੁਆਢੀ ਕਾਰ ਵਿੱਚ ਸਵਾਰ ਹੋ ਕੇ ਰਾਤ ਨੂੰ ਹੀ ਆਪਣੀ ਧੀ ਦੇ ਸਹੁਰੇ ਪਰਿਵਾਰ ਪੁੱਜੇ ਅਤੇ ਉੱਥੋਂ ਆਪਣੀ ਧੀ ਪ੍ਰੀਤੀ ਨੂੰ ਨਾਲ ਲੈ ਕੇ ਰਾਤ ਕਰੀਬ 10 ਵਜੇ ਵਾਪਸ ਮਾਛੀਵਾੜਾ ਨੂੰ ਪਰਤ ਰਹੇ ਸਨ। 

ਜਿਵੇ ਹੀ ਉਨਾਂ ਦੀ ਕਾਰ ਸਮਰਾਲਾ ਬਾਈਪਾਸ ’ਤੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਇੱਕ ਹੋਰ ਤੇਜ਼ ਰਫ਼ਤਾਰ ਕਾਰ ਨਾਲ ਸਿੱਧੀ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸਾਬਤ ਹੋਈ ਕਿ, ਇਸ ਹਾਦਸੇ ਵਿੱਚ ਪ੍ਰੀਤੀ ਦੀ ਮਾਂ ਚਰਨਜੀਤ ਕੌਰ (44), ਚਾਚਾ ਸਰਬਜੀਤ ਸਿੰਘ (40) ਅਤੇ ਚਾਚੀ ਰਮਨਦੀਪ ਕੌਰ (38) ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਲੜਕੀ ਪ੍ਰੀਤੀ (25) ਅਤੇ ਉਸ ਦੇ ਇੱਕ ਹੋਰ ਗੁਆਢੀ ਮੱਖਣ ਸਿੰਘ ਸਮੇਤ ਦੂਜੀ ਕਾਰ ਵਿੱਚ ਸਵਾਰ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਸਿਵਲ ਹਸਪਤਾਲ ਦੇ ਐਮਰਜੇਂਸੀ ਮੈਡਕੀਲ ਅਫ਼ਸਰ ਡਾ. ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਕੋਲ ਰਾਤ ਕਰੀਬ 10 ਵਜੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਲਿਆਂਦਾ ਗਿਆ। ਜ਼ਿਨਾਂ ਵਿੱਚ ਤਿੰਨ ਵਿਅਕਤੀਆਂ ਦੀ ਤਾਂ ਮੌਤ ਹੋ ਚੁੱਕੀ ਸੀ। ਜਦਕਿ ਪ੍ਰੀਤੀ ਅਤੇ ਮੱਖਣ ਸਿੰਘ ਵਾਸੀ ਮਾਛੀਵਾੜਾ ਸਮੇਤ ਕੋਟਕਪੂਰਾ ਦੇ ਰਹਿਣ ਵਾਲੇ ਹੈਪੀ ਅਤੇ ਪਵਨਦੀਪ ਕੁਮਾਰ ਨੂੰ ਮੁੱਢਲੀ ਡਾਕਟਰੀ ਸਹਾਇਤਾ ਤੋਂ ਬਾਅਦ ਉਨਾਂ ਦੀ ਗੰਭੀਰ ਹਾਲਤ ਵੇਖਦੇ ਹੋਏ ਲੁਧਿਆਣਾ ਰੈਫਰ ਕਰ ਦਿੱਤਾ ਗਿਆ। 

ਉੱਧਰ ਇਸ ਹਾਦਸੇ ’ਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ, ਦੂਜੇ ਪਾਸੇ ਤੋਂ ਆ ਰਹੀ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਉਨਾਂ ਦੱਸਿਆ ਕਿ ਪ੍ਰੀਤੀ (25) ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ। ਪਹਿਲਾ ਉਸ ਨੂੰ ਲੁਧਿਆਣਾ ਅਤੇ ਉੱਥੋਂ ਪਟਿਆਲਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ, ਪਰ ਬਾਅਦ ਵਿੱਚ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਚੰਡੀਗੜ ਪੀ.ਜੀ.ਆਈ. ਭੇਜ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement