Chandigarh News: ਦੀਵਾਲੀ ਦੀ ਰਾਤ IAS ਅਧਿਕਾਰੀ ਦੇ ਘਰ ਚੱਲੀ ਗੋਲੀ, ਅਣਪਛਾਤੇ ਹਮਲਾਵਰਾਂ ਨੇ ਘਰ 'ਤੇ ਕੀਤਾ ਹਮਲਾ 
Published : Nov 13, 2023, 1:27 pm IST
Updated : Nov 13, 2023, 5:10 pm IST
SHARE ARTICLE
File Photo
File Photo

ਚੰਡੀਗੜ੍ਹ ਵਿਚ ਰਹਿੰਦਾ ਹੈ ਪੰਜਾਬ ਕੇਡਰ ਦੇ ਅਧਿਕਾਰੀ ਵਰਿੰਦਰ ਸ਼ਰਮਾ ਦਾ ਪਰਿਵਾਰ 

Chandigarh News:  ਦੀਵਾਲੀ ਦੀ ਰਾਤ ਪੰਜਾਬ ਕੇਡਰ ਦੇ ਇਕ ਆਈਏਐਸ ਅਧਿਕਾਰੀ ਦੇ ਘਰ 'ਤੇ ਗੋਲੀ ਚਲਾਈ ਗਈ। ਇਹ ਘਟਨਾ ਚੰਡੀਗੜ੍ਹ ਦੇ ਸੈਕਟਰ 24 ਵਿਚ ਰਹਿਣ ਵਾਲੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਵਾਪਰੀ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਗੋਲੀਆਂ ਚਲਾਈਆਂ।  

ਘਟਨਾ ਸਮੇਂ ਵਰਿੰਦਰ ਕੁਮਾਰ ਸ਼ਰਮਾ ਆਪਣੇ ਪੂਰੇ ਪਰਿਵਾਰ ਨਾਲ ਘਰ 'ਚ ਮੌਜੂਦ ਸੀ। ਇਸ ਗੋਲੀਬਾਰੀ ਵਿਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਵਰਿੰਦਰ ਕੁਮਾਰ ਸ਼ਰਮਾ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਹਨ ਅਤੇ ਇਨ੍ਹਾਂ ਦਿਨਾਂ ਵਿਚ ਉਨ੍ਹਾਂ ਦੀ ਤਾਇਨਾਤੀ ਚੰਡੀਗੜ੍ਹ ਵਿਚ ਹੀ ਹੈ।  

ਚੰਡੀਗੜ੍ਹ ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਦੀਵਾਲੀ ਦੀ ਰਾਤ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ ’ਤੇ ਪੂਜਾ ਕਰਨ ਮਗਰੋਂ ਪਰਿਵਾਰਕ ਮੈਂਬਰਾਂ ਨਾਲ ਬੈਠੇ ਸਨ। ਇਸ ਦੇ ਨਾਲ ਹੀ ਸੜਕ ਤੋਂ ਅਣਪਛਾਤੇ ਬਦਮਾਸ਼ਾਂ ਵੱਲੋਂ ਉਨ੍ਹਾਂ ਦੇ ਘਰ 'ਤੇ ਗੋਲੀਬਾਰੀ ਕੀਤੀ ਗਈ। 

ਬਦਮਾਸ਼ਾਂ ਵੱਲੋਂ ਚਲਾਈ ਗਈ ਗੋਲੀ ਵਰਿੰਦਰ ਕੁਮਾਰ ਸ਼ਰਮਾ ਦੇ ਘਰ ਦੇ ਇੱਕ ਕਮਰੇ ਦੀ ਖਿੜਕੀ ਵਿਚ ਜਾ ਵੱਜੀ ਜੋ ਕਿ ਪਲਾਈ ਨਾਲ ਬੰਦ ਸੀ। ਕੋਈ ਨੁਕਸਾਨ ਨਹੀਂ ਹੋਇਆ ਕਿਉਂਕਿ ਗੋਲੀ ਪਲਾਈ ਵਿਚ ਹੀ ਫਸ ਗਈ ਸੀ। ਹਾਲਾਂਕਿ, ਗੋਲੀ ਨੇ ਪਲਾਈ ਵਿਚ ਇੱਕ ਮੋਰੀ ਛੱਡ ਦਿੱਤੀ। ਇਸ ਘਟਨਾ ਤੋਂ ਬਾਅਦ ਵਰਿੰਦਰ ਕੁਮਾਰ ਸ਼ਰਮਾ ਨੇ ਖੁਦ ਰਾਤ 11:30 ਵਜੇ ਚੰਡੀਗੜ੍ਹ ਪੁਲਸ ਨੂੰ ਸੂਚਿਤ ਕੀਤਾ।

ਮਾਮਲਾ ਸੀਨੀਅਰ ਸਰਕਾਰੀ ਅਫ਼ਸਰ ਨਾਲ ਸਬੰਧਤ ਹੋਣ ਕਾਰਨ ਚੰਡੀਗੜ੍ਹ ਪੁਲਿਸ ਦੇ ਡੀਸੀਪੀ ਕਰਾਈਮ ਉਦੈਭਾਨ ਸਿੰਘ, ਸੈਕਟਰ-11 ਥਾਣੇ ਦੇ ਐਸਐਚਓ ਅਤੇ ਸੈਕਟਰ 24 ਥਾਣੇ ਦੇ ਇੰਚਾਰਜ ਰਾਤ ਨੂੰ ਹੀ ਮੌਕੇ ’ਤੇ ਪਹੁੰਚ ਗਏ। ਮੌਕੇ 'ਤੇ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ, ਜਿਸ ਨੇ ਮੌਕੇ ਤੋਂ ਗੋਲੀ ਦਾ ਖਾਲੀ ਖੋਲ ਬਰਾਮਦ ਕੀਤਾ। ਪੁਲਿਸ ਵੱਲੋਂ ਇਸ ਮਾਮਲੇ ਵਿਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਰਿਹਾ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਕੇਡਰ ਦੇ 2009 ਬੈਚ ਦੇ ਆਈਏਐਸ ਅਧਿਕਾਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਸੇ ਨਾਲ ਦੁਸ਼ਮਣੀ ਨੂੰ ਨਕਾਰਦਿਆਂ ਮੀਡੀਆ ਨੂੰ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਸੁਰੱਖਿਅਤ ਹਨ। ਉਹਨਾਂ ਨੇ ਇਸ ਨੂੰ ਜਸ਼ਨ ਮਨਾਉਣ ਲਈ ਗੋਲੀਬਾਰੀ ਕਰਨ ਦਾ ਸ਼ੱਕ ਜਤਾਇਆ।   

ਉਹਨਾਂ ਨੇ ਕਿਹਾ ਕਿ “ਮੇਰੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਮੈਨੂੰ ਸ਼ੱਕ ਹੈ ਕਿ ਨੇੜਲੇ ਨਿਵਾਸ ਵਿਚ ਇੱਕ ਜਸ਼ਨ ਮਨਾਉਣ ਲਈ ਗੋਲੀਬਾਰੀ ਚੱਲ ਰਹੀ ਸੀ ਅਤੇ ਰਾਤ 11.10 ਵਜੇ ਦੇ ਕਰੀਬ ਇੱਕ ਗੋਲੀ ਖਿੜਕੀ ਰਾਹੀਂ ਸਾਡੇ ਬੈੱਡਰੂਮ ਵਿਚ ਆ ਗਈ। ਅਸੀਂ ਬਾਲ-ਬਾਲ ਬਚ ਗਏ ਅਤੇ ਤੁਰੰਤ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ। 

ਪੁਲਿਸ ਨੂੰ ਸ਼ੱਕ ਹੈ ਕਿ ਜਾਂ ਤਾਂ ਕੋਈ ਬਦਮਾਸ਼ ਗੋਲੀਬਾਰੀ ਕਰਨ ਤੋਂ ਬਾਅਦ ਭੱਜ ਗਿਆ ਸੀ ਜਾਂ ਫਿਰ ਦੀਵਾਲੀ ਦਾ ਜਸ਼ਨ ਮਨਾਉਂਦੇ ਹੋਏ ਇਲਾਕੇ 'ਚ ਤਾਇਨਾਤ ਕਿਸੇ ਬੰਦੂਕਧਾਰੀ ਨੇ ਆਪਣੀ ਸਰਵਿਸ ਰਿਵਾਲਵਰ ਤੋਂ ਗੋਲੀ ਚਲਾਈ ਹੋਵੇਗੀ।  

(For more news apart from Chandigarh News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement