
Amritsar News : ਤਨਖ਼ਾਹ ਲਗਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ
Amritsar News : ਅੱਜ ਸ੍ਰੀ ਦਰਬਾਰ ਸਾਹਿਬ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਅਰਜ਼ੀ ਸੌਂਪੀ ਗਈ ਤੇ ਉਨ੍ਹਾਂ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਗਏ ਢਾਈ ਮਹੀਨੇ ਦਾ ਸਮਾਂ ਬੀਤ ਗਿਆ ਹੈ ਪਰ ਅਜੇ ਤੱਕ ਕੋਈ ਤਨਖ਼ਾਹ ਨਹੀਂ ਲਗਾਈ ਗਈ।
1
ਉਨ੍ਹਾਂ ਸਿੰਘ ਸਹਿਬਾਨ ਨੂੰ ਅਪੀਲ ਕੀਤੀ ਕਿ ਉਨ੍ਹਾਂ ਸੰਬੰਧੀ ਜਲਦ ਫੈਸਲਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਅਗਲੇ ਦਿਨ ਹੀ ਮੈਂ ਨਤਮਸਤਕ ਹੋਇਆ ਸੀ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੈਨੂੰ ਜੋ ਤਨਖ਼ਾਹ ਲਗਾਈ ਜਾਵੇਗੀ, ਉਹ ਮੈਨੂੰ ਮਨਜ਼ੂਰ ਹੋਵੇਗੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੇਰੇ ਸਿਰ ਮੱਥੇ ਹੋਵੇਗਾ।
(For more news apart from Sukhbir Singh Badal appealed Singhs, two and half months have passed,decision should be taken News in Punjabi, stay tuned to Rozana Spokesman)