ਬਰਗਾੜੀ ਇਨਸਾਫ਼ ਮੋਰਚੇ ਦੇ ਲੀਡਰ ਹੋਏ ਦੋਫਾੜ, ਪੰਥ ਨੂੰ ਇਕੱਠੇ ਕਰਦੇ-ਕਰਦੇ ਖ਼ੁਦ ਹੀ ਖਿਲਰੇ
Published : Dec 13, 2018, 1:51 pm IST
Updated : Apr 10, 2020, 11:21 am IST
SHARE ARTICLE
ਮੰਡ ਅਤੇ ਦਾਦੂਵਾਲ
ਮੰਡ ਅਤੇ ਦਾਦੂਵਾਲ

ਜਥੇਦਾਰ ਦਾਦੂਵਾਲ ਨੇ ਰੋਸ ਪ੍ਰਗਟ ਕਰਦਿਆਂ ਜਥੇਦਾਰ ਮੰਡ ਦੇ ਬਰਗਾੜੀ ਮੋਰਚਾ ਖਤਮ ਕਰਨ ਦੇ ਫ਼ੈਸਲੇ ਨੂੰ ਨਾਦਰਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ...

ਅੰਮ੍ਰਿਤਸਰ (ਭਾਸ਼ਾ) : ਜਥੇਦਾਰ ਦਾਦੂਵਾਲ ਨੇ ਰੋਸ ਪ੍ਰਗਟ ਕਰਦਿਆਂ ਜਥੇਦਾਰ ਮੰਡ ਦੇ ਬਰਗਾੜੀ ਮੋਰਚਾ ਖਤਮ ਕਰਨ ਦੇ ਫ਼ੈਸਲੇ ਨੂੰ ਨਾਦਰਸ਼ਾਹੀ ਕਰਾਰ ਦਿੱਤਾ ਹੈ। ਉਨ੍ਹਾਂ ਨੇ 20 ਦਸੰਬਰ ਨੂੰ ਫਤਹਿਗੜ੍ਹ ਸਾਹਿਬ ’ਚ ਰੱਖੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਸੰਕੇਤ ਦਿੱਤਾ ਕਿ ਉਹ ਇਸ ਸੰਘਰਸ਼ ਨੂੰ ਆਪਣੇ ਤੌਰ ’ਤੇ ਵੱਖ ਰੂਪ ਵਿੱਚ ਅਗਾਂਹ ਚਲਾਉਣਗੇ। ਇਸੇ ਤਰ੍ਹਾਂ ਤੀਜੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਪਹਿਲਾਂ ਹੀ ਇਸ ਮੋਰਚੇ ਤੋਂ ਵੱਖ ਹੋ ਚੁੱਕੇ ਹਨ। ਪੰਥਕ ਜਥੇਬੰਦੀਆਂ ਨੂੰ ਇਕੱਠਾ ਕਰਨ ਵਾਲੇ ਖੁਦ ਹੀ ਖਿੱਲ੍ਹਰ ਗਏ ਹਨ। ਬਰਗਾੜੀ ਇਨਸਾਫ਼ ਮੋਰਚਾ ਦੇ ਲੀਡਰ ਦੋਫਾੜ ਹੋ ਗਏ ਹਨ।

ਇਸ ਨਾਲ ਸਿੱਖ ਸੰਗਤਾਂ ਵੀ ਨਿਰਾਸ਼ ਹਨ। ਦਰਅਸਲ ਬਰਗਾੜੀ ਇਨਸਾਫ਼ ਮੋਰਚਾ ਖਤਮ ਕਰਨ ਬਾਰੇ ਫੈਸਲੇ ਨੂੰ ਲੈ ਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਵਿਚਾਲੇ ਮਤਭੇਦ ਹੋ ਗਿਆ ਹੈ। ਜਥੇਦਾਰ ਦਾਦੂਵਾਲ ਨੇ ਮੋਰਚੇ ਦੇ ਦੂਜੇ ਪੜਾਅ ਨਾਲੋਂ ਦੂਰੀ ਬਣਾ ਲਈ ਹੈ।
ਜਥੇਦਾਰ ਮੰਡ ਨੇ ਆਖਿਆ ਕਿ ਬਾਕੀ ਜਥੇਦਾਰਾਂ ਨਾਲ ਉਨ੍ਹਾਂ ਦੇ ਕੋਈ ਮਤਭੇਦ ਨਹੀਂ। ਉਨ੍ਹਾਂ ਨੂੰ ਮਹਿਸੂਸ ਹੁੰਦਾ ਹੈ ਕਿ ਇਹ ਕਿਸੇ ਗ਼ਲਤਫ਼ਹਿਮੀ ਕਾਰਨ ਨਾਰਾਜ਼ਗੀ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੇ ਵਤੀਰੇ ਪ੍ਰਤੀ ਕੋਈ ਇਤਰਾਜ਼ ਹਨ ਤਾਂ ਉਹ ਖ਼ੁਦ ਇਹ ਨਾਰਾਜ਼ਗੀ ਦੂਰ ਕਰਨਗੇ।

ਫਤਹਿਗੜ੍ਹ ਸਾਹਿਬ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਇਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਹਕਮ ਸਿੰਘ ਨੇ ਆਖਿਆ ਕਿ ਉਹ ਨਾਰਾਜ਼ ਹੋਏ ਮੁਤਵਾਜ਼ੀ ਜਥੇਦਾਰਾਂ ਨੂੰ ਜਲਦੀ ਹੀ ਮਨਾ ਲੈਣਗੇ। ਉਨ੍ਹਾਂ ਆਖਿਆ ਕਿ ਮੋਰਚੇ ਦਾ ਪਹਿਲਾ ਪੜਾਅ ਸਫ਼ਲ ਰਿਹਾ ਹੈ ਤੇ ਸਮੁੱਚੀ ਕੌਮ ਇਕ ਮੰਚ ’ਤੇ ਇਕੱਠੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement