ਅਜੋਕੀ ਸਿੱਖ ਲੀਡਰਸ਼ਿਪ ਨੂੰ ਸਿਧਾਂਤਾਂ ਤੇ ਮਰਿਆਦਾਵਾਂ ਦਾ ਕੋਈ ਗਿਆਨ ਨਹੀਂ : ਜਥੇਦਾਰ
Published : Dec 13, 2019, 6:19 pm IST
Updated : Dec 13, 2019, 7:15 pm IST
SHARE ARTICLE
file photo
file photo

ਮਾਰਚ 2020 ਨੂੰ ਸ੍ਰੀ ਆਨੰਦ ਪੁਰ ਸਾਹਿਬ ਵਿਖੇ ਕੌਮੀ ਇਜਲਾਸ ਸੱਦਣ ਦਾ ਐਲਾਨ

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜੋਕੀ ਸਿੱਖ ਲੀਡਰਸ਼ਿਪ ਨੂੰ ਮਰਿਆਦਾ ਦੇ ਗਿਆਨ ਅਤੇ ਸਿਧਾਂਤਾਂ ਤੋਂ ਸੱਖਣੀ ਕਹਿ ਕੇ ਵੱਖਰੀ ਤਰ੍ਹਾਂ ਬਹਿਸ਼ ਛੇੜ ਦਿਤੀ ਹੈ। ਉਨ੍ਹਾਂ ਦੇ ਇਸ ਬਿਆਨ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲ ਸੇਧਿਤ ਮੰਨਿਆ ਜਾ ਰਿਹਾ ਹੈ।
ਸਮੁੱਚੇ ਸਿੱਖ ਪੰਥ ਦੀ ਅਗਵਾਈ ਦਾ ਦਮ ਭਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਜੋਕੇ ਸਮੇਂ ਕਈ ਸਵਾਲਾਂ ਦੇ ਘੇਰੇ ਵਿਚ ਹੈ। ਅਜਿਹੇ ਹਾਲਾਤਾਂ 'ਚ ਜਥੇਦਾਰ ਦੇ ਇਸ ਬਿਆਨ ਨੂੰ ਅਕਾਲੀ ਲੀਡਰਸ਼ਿਪ ਲਈ ਨਸੀਹਤ ਵਜੋਂ ਵੀ ਵੇਖਿਆ ਜਾ ਰਿਹਾ ਹੈ। ਜਥੇਦਾਰ ਗਿਆਨ ਹਰਪ੍ਰੀਤ ਸਿੰਘ ਦੀ ਰਾਏ ਅਨੁਸਾਰ ਅੱਜ ਦੀ ਸਿੱਖ ਲੀਡਰਸ਼ਿਪ ਮਰਿਆਦਾ ਦੇ ਗਿਆਨ ਅਤੇ ਸਿਧਾਂਤਾਂ ਤੋਂ ਪੂਰੀ ਤਰ੍ਹਾਂ ਸੱਖਣੀ ਹੋ ਚੁੱਕੀ ਹੈ। ਉਨ੍ਹਾਂ ਨੇ ਇਹ ਬਿਆਨ ਬੀਤੇ ਦਿਨ ਆਪਣੀ ਆਨੰਦਪੁਰ ਸਾਹਿਬ ਫੇਰੀ ਦੌਰਾਨ ਦਿਤਾ।

file photofile photoਗਿਆਨੀ ਹਰਪ੍ਰੀਤ ਸਿੰਘ ਨੇ ਅਪਣੀਆਂ ਬੇਬਾਕ ਟਿੱਪਣੀਆਂ ਜਾਰੀ ਰਖਦਿਆਂ ਅੱਗੇ ਕਿਹਾ ਕਿ ਸਾਡੀਆਂ ਸੰਸਥਾਵਾਂ ਦੀ ਅਗਵਾਈ ਕਰਨ ਵਾਲੇ ਆਗੂ ਕਿਸੇ ਹੋਰ ਦੀ ਗੱਲ ਨੂੰ ਤਿਆਰ ਨਹੀਂ ਹਨ। ਇਸ ਕਾਰਨ ਕਈ ਤਰ੍ਹਾਂ ਦੀਆਂ ਔਕੜਾਂ ਅਤੇ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

file photofile photoਉਨ੍ਹਾਂ ਕਿਹਾ ਕਿ ਵੱਖ ਵੱਖ ਧੜਿਆਂ ਦੀ ਆਪਸੀ ਖਿੱਚੋਤਾਣ ਕਾਰਨ ਕੌਮ ਅੰਦਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ। ਸੋਸ਼ਲ ਮੀਡੀਆ ਦਾ ਵੱਧ ਰਹੇ ਦੁਰਉਪਯੋਗ ਅਤੇ ਸੰਪਰਦਾਵਾਂ ਤੇ ਮਿਸ਼ਨਰੀਆਂ ਵਿਚਾਲੇ ਪੈਦਾ ਹੋਏ ਵਿਵਾਦਾਂ ਨੇ ਕੌਮ ਨੂੰ ਨਿਘਾਰ ਵੱਲ ਲਿਜਾਣ ਦਾ ਕੰਮ ਕੀਤਾ ਹੈ। ਸਿੱਖ ਸੰਗਤ ਵਿਚ ਉਠ ਰਹੀ ਮੰਗ ਬਾਰੇ ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਵੇਂ ਇਜਲਾਸ ਬੁਲਾਵੇ, ਭਾਵੇਂ ਨਾ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਾਰਚ 2020 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਇਜਲਾਸ ਕਰਵਾਇਆ ਜਾਵੇਗਾ। ਉਨ੍ਹਾਂ ਦੇ ਉਪਰੋਕਤ ਅਹਿਮ ਐਲਾਨ ਦੇ ਕਈ ਅਰਥ ਕੱਢੇ ਜਾ ਰਹੇ ਹਨ।

file photofile photoਉਨ੍ਹਾਂ ਕਿਹਾ ਕਿ ਕੌਮ ਦੀ ਪ੍ਰਤੀਨਿਧਤਾ ਕਰਨ ਵਾਲੀਆਂ ਕਈ ਸੰਸਥਾਵਾਂ ਦੇ ਮੈਂਬਰਾਂ ਦੀ ਕੋਈ ਗੱਲ ਨਹੀਂ ਸੁਣੀ ਜਾ ਰਹੀ। ਇਨ੍ਹਾਂ ਸੰਸਥਾਵਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰ, ਦਿੱਲੀ ਕਮੇਟੀ ਦੇ ਮੈਂਬਰ, ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਬੋਰਡ ਦੇ ਮੈਂਬਰ ਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਂਬਰਾਂ ਦੀਆਂ ਭਾਵਨਾਵਾਂ ਤੇ ਕੌਮ ਦੇ ਹਿਤਾਂ ਨੂੰ ਧਿਆਨ 'ਚ ਰਖਦਿਆਂ ਫ਼ੈਸਲਾ ਲਿਆ ਹੈ ਕਿ ਮਾਰਚ 2020 ਨੂੰ ਹੋਣ ਵਾਲੇ ਇਜਲਾਸ ਵਿਚ ਸਾਰੀਆਂ ਪੰਥਕ ਧਿਰਾਂ ਦੇ ਪ੍ਰਤੀਨਿਧੀਆਂ ਨੂੰ ਬੁਲਾ ਕੇ ਉਨ੍ਹਾਂ ਦੇ ਗੱਲ ਸੁਣੀ ਜਾਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement