SGPC ਵੱਲੋਂ ਮੰਗੂ ਮੱਠ ਦੀ ਸਥਿਤੀ ਜਾਣਨ ਲਈ ਸਬ-ਕਮੇਟੀ ਦਾ ਗਠਨ 
Published : Dec 13, 2019, 10:55 am IST
Updated : Dec 13, 2019, 10:55 am IST
SHARE ARTICLE
Mangu Mutt
Mangu Mutt

SGPC  ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ

ਅੰਮ੍ਰਿਤਸਰ- ਉਡੀਸ਼ਾ ਦੇ ਜਗਨਨਥ ਪੁਰੀ ਵਿਚ ਬਾਬਾ ਨਾਨਕ ਦੇਵ ਜੀ ਨਾਲ ਸੰਬੰਧਿਤ ਇਤਿਹਾਸਕ ਮੰਗੂ ਮੱਠ ਸਬੰਧੀ ਮੌਜੂਦ ਸਥਿਤੀ ਜਾਣਨ ਲਈ ਸ਼੍ਰੋਮਣੀ ਕਮੇਟੀ ਨੇ ਇਕ ਵਫਦ ਓਡੀਸ਼ਾ ਭੇਜਣ ਦਾ ਫੈਸਲਾ ਕੀਤਾ ਹੈ।

SGPC SGPC

SGPC  ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਅਤੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ 'ਤੇ ਆਧਾਰਿਤ ਇਕ ਕਮੇਟੀ ਦਾ ਗਠਨ ਕੀਤਾ ਹੈ, ਜਿਸ ਵਿਚ ਕੋਆਰਡੀਨੇਟਰ ਵਜੋਂ ਮੀਤ ਸਕੱਤਰ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।

Gobind Singh LongowalGobind Singh Longowal

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਓਡੀਸ਼ਾ ਦੇ ਜਗਨਨਾਥ ਪੁਰੀ 'ਚ ਸਥਿਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨਾਂ 'ਤੇ ਯਾਦਗਾਰਾਂ ਨੂੰ ਸੁਰੱਖਿਅਤ ਰੱਖਣ ਲਈ ਸਥਾਨਕ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਜਾ ਚੁੱਕੀ ਹੈ। ਇਹ ਯਾਦਗਾਰਾਂ ਸਿੱਖਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ।

Mangu MuttMangu Mutt

ਮੀਡੀਆ ਰਾਹੀਂ ਇਕ ਵਾਰ ਫਿਰ ਇਨ੍ਹਾਂ ਨੂੰ ਢਾਹੁਣ ਦੀਆਂ ਖ਼ਬਰਾਂ ਨਸ਼ਰ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਣਾਈ ਗਈ ਕਮੇਟੀ ਜਿਥੇ ਮੌਕਾ ਦੇਖ ਕੇ ਆਪਣੀ ਰਿਪੋਰਟ ਦੇਵੇਗੀ, ਉਥੇ ਹੀ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੱਠਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰੇਗੀ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement