ਪ੍ਰਿਯੰਕਾ ਗਾਂਧੀ ਦੀ ਪਹਿਲ 'ਤੇ ਹੋਵੇਗੀ ਸਿੱਧੂ ਦੀ ਵਾਪਸੀ, ਬਣ ਸਕਦੇ ਹਨ ਡਿਪਟੀ ਸੀਐਮ!
Published : Dec 13, 2019, 4:59 pm IST
Updated : Dec 14, 2019, 8:08 am IST
SHARE ARTICLE
file photo
file photo

ਪ੍ਰਿਯੰਕਾ ਦੀ ਪਹਿਲ ਨਾਲ ਉਪ ਮੁੱਖ ਮੰਤਰੀ ਦੀ ਕੁਰਸੀ ਮਿਲਣ ਦੇ ਚਰਚੇ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਧਮਾਕੇਦਾਰ ਵਾਪਸੀ ਦੇ ਚਰਚੇ ਹਰ ਪਾਸੇ ਹੋ ਰਹੇ ਹਨ। ਚੱਲ ਰਹੀਆਂ ਕਿਆਸ-ਅਰਾਈਆਂ ਅਨੁਸਾਰ ਨਵਜੋਤ ਸਿੰਘ ਸਿੱਧੂ ਪੰਜਾਬ ਵਜ਼ਾਰਤ ਵਿਚ ਇਕ ਵਾਰ ਫਿਰ ਧਮਾਕੇਦਾਰ ਵਾਪਸੀ ਕਰ ਸਕਦੇ ਹਨ। ਇਸ ਵਾਰ ਉਹ ਹੋਰ ਉਚਾਈ ਛੂਹਦਿਆਂ ਉਪ ਮੁੱਖ ਮੰਤਰੀ ਦੀ ਕੁਰਸੀ ਤਕ ਪਹੁੰਚ ਸਕਦੇ ਹਨ। ਮਿਲੀਆਂ ਕਨਸੋਆਂ ਅਨੁਸਾਰ ਖੁਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਵਜ਼ਾਰਤ 'ਚ ਉਪ ਮੁੱਖ ਮੰਤਰੀ ਦੀ ਕੁਰਸੀ 'ਤੇ ਬਿਠਾਉਣਾ ਚਾਹੁੰਦੇ ਹਨ। ਇਸ ਸਬੰਧੀ ਉਨ੍ਹਾਂ ਦੇ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕ ਕਰਨ ਦੇ ਵੀ ਚਰਚੇ ਹਨ।

file photofile photo


ਰਾਜਨੀਤੀ 'ਤੇ ਤਿਰਛੀ ਨਜ਼ਰ ਰੱਖਣ ਵਾਲਿਆਂ ਦਾ ਮੰਨਣਾ ਹੈ ਕਿ ਕਾਂਗਰਸ ਦੇ ਨਾਰਾਜ਼ ਵਿਧਾਇਕਾਂ ਨੂੰ ਮਨਾਉਣ ਅਤੇ ਆਪ ਤੇ ਭਾਜਪਾ ਵੱਲੋਂ ਸਿੱਧੂ ਨੂੰ ਅਪਣੀ ਬੁੱਕਲ 'ਚ ਲਿਆਉਣ ਦੇ ਯਤਨਾਂ ਦੀਆਂ ਖ਼ਬਰਾਂ ਦਰਮਿਆਨ ਹਾਈ ਕਮਾਨ ਸਿੱਧੂ ਨੂੰ ਹੋਰ ਦਬਾਅ ਕੇ ਰੱਖਣ ਦੇ ਰੌਂਅ ਵਿਚ ਨਹੀਂ ਹੈ। ਅੰਦਰ ਦੀਆਂ ਚਰਚਾਵਾਂ ਮੁਤਾਬਕ ਕੈਪਟਨ ਸਰਕਾਰ ਦੇ ਕਈ ਵਿਧਾਇਕ ਨਾਰਾਜ਼ ਚੱਲ ਰਹੇ ਹਨ ਜੋ ਸਿੱਧੂ ਦੇ ਕਾਫ਼ੀ ਨੇੜੇ ਦੱਸੇ ਜਾਂਦੇ ਹਨ। ਇਹੀ ਕਾਰਨ ਹੈ ਕਿ ਸਿੱਧੂ ਦੀ ਧਮਾਕੇਦਾਰ ਵਾਪਸੀ ਕਰਵਾਉਣ ਦੀ ਤਿਆਰੀ ਚੱਲ ਰਹੀ ਹੈ ਅਤੇ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਜਾ ਸਕਦਾ ਹੈ। ਪੰਜਾਬ ਕਾਂਗਰਸ ਦੇ ਕਈ ਆਗੂ ਅਤੇ ਖੁਦ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਸਬੰਧੀ ਸੰਕੋਚਵੇਂ ਸ਼ਬਦਾਂ 'ਚ ਜਵਾਬ ਦੇ ਰਹੇ ਹਨ।

file photofile photo


ਸਿੱਧੂ ਦੀ ਵਜ਼ਾਰਤ 'ਚ ਉਪ ਮੁੱਖ ਮੰਤਰੀ ਵਜੋਂ ਧਮਾਕੇਦਾਰ ਵਾਪਸੀ ਦੀਆਂ ਖ਼ਬਰਾਂ ਦਾ ਸੁਨੀਲ ਜਾਖੜ ਨੇ ਵੀ ਖੰਡਨ ਨਹੀਂ ਕੀਤਾ। ਇਸ ਮੁੱਦੇ 'ਤੇਂ ਗੇਂਦ ਹਾਈ ਕਮਾਂਡ ਦੇ ਪਾਲੇ 'ਚ ਪਾਉਂਦਿਆਂ ਉਨ੍ਹਾਂ ਕਿਹਾ ਕਿ ਹਾਈ ਕਮਾਨ ਜੋ ਵੀ ਫ਼ੈਸਲਾ ਕਰੇਗਾ, ਉਹ ਸਾਰਿਆਂ ਲਈ ਸਵੀਕਾਰਨਯੋਗ ਹੋਵੇਗਾ। ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਕਹਿੰਦਿਆਂ ਨਵਾਂ ਵਿਵਾਦ ਛੇੜ ਦਿਤਾ ਹੈ ਕਿ ਜਿਹੜੇ ਮੰਤਰੀ ਅਪਣਾ ਕੰਮ ਠੀਕ ਢੰਗ ਨਾਲ ਨਹੀਂ ਕਰ ਰਹੇ ਜਾਂ ਜਿਨ੍ਹਾਂ ਦੀ ਪ੍ਰਫੋਰਮੈਂਸ ਵਧੀਆ ਨਹੀਂ ਹੈ, ਉਨ੍ਹਾਂ ਨੂੰ ਵਜ਼ਾਰਤ ਵਿਚੋਂ ਬਾਹਰ ਦਾ ਰਸਤਾ ਵਿਖਾ ਦੇਣਾ ਚਾਹੀਦਾ ਹੈ।

file photofile photo

ਆਪ ਵਿਧਾਇਕ ਨੇ ਲਾਇਆ ਕੈਪਟਨ 'ਤੇ ਨਿਸ਼ਾਨਾ
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਕੈਪਟਨ ਅਪਣਾ ਕੰਮ ਠੀਕ ਢੰਗ ਨਾਲ ਕਰਨ 'ਚ ਅਸਫ਼ਲ ਸਾਬਤ ਹੋ ਰਹੇ ਹਨ। ਸਿੱਧੂ ਤੋਂ ਇਲਾਵਾ ਉਨ੍ਹਾਂ ਦੀ ਪਾਰਟੀ ਦੇ ਕਈ ਆਗੂ ਨਾਰਾਜ਼ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕੁਰਸੀ ਦੇ ਲਾਲਚ ਵਿਚ ਨਹੀਂ ਪੈਣਾ ਚਾਹੀਦਾ। ਸਿੱਧੂ ਨੂੰ ਵੇਖਣਾ ਚਾਹੀਦਾ ਹੈ ਕਿ ਜਿਹੜੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਮੰਤਰੀ ਦਾ ਅਹੁਦਾ ਛੱਡਿਆ ਸੀ, ਉਸ 'ਤੇ ਕਾਇਮ ਰਹਿੰਦਿਆਂ ਪੰਜਾਬੀ ਵਾਸੀਆਂ ਦੇ ਹਿੱਤ ਦੀ ਗੱਲ ਕਰਦੇ ਰਹਿਣਾ ਚਾਹੀਦਾ ਹੈ।

file photofile photo


ਭਾਜਪਾ ਨੇ ਦਸਿਆ ਕਾਂਗਰਸ ਦਾ ਅੰਦਰੂਨੀ ਮਸਲਾ
ਦੂਜੇ ਪਾਸੇ ਭਾਜਪਾ ਨੇ ਇਸ ਮਸਲੇ ਤੋਂ ਪੱਲਾ ਝਾੜਦਿਆਂ ਕਿਹਾ ਕਿ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਅਤੇ ਇਹ ਉਨ੍ਹਾਂ ਨੇ ਹੀ ਤਹਿ ਕਰਨਾ ਹੈ ਕਿ ਸਿੱਧੂ ਨੂੰ ਕਿਹੜੀ ਜ਼ਿੰਮੇਵਾਰੀ ਦੇਣੀ ਹੈ। ਸਿੱਧੂ ਦੇ ਭਾਜਪਾ ਜਾਂ ਕਿਸੇ ਹੋਰ ਪਾਰਟੀ 'ਚ ਜਾਣ ਦੇ ਸਵਾਲ 'ਤੇ ਭਾਜਪਾ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਕਿਹਾ ਕਿ ਇਸ ਦਾ ਜਵਾਬ ਤਾਂ ਖੁਦ ਸਿੱਧੂ ਹੀ ਦੇ ਸਕਦੇ ਹਨ।

file photofile photo


ਅਸਤੀਫ਼ੇ ਤੋਂ ਬਾਅਦ ਵੀ ਕੈਬਨਿਟ ਮੰਤਰੀ ਦੀ ਤਨਖ਼ਾਹ ਤੇ ਭੱਤੇ ਕਾਇਮ
ਨਵਜੋਤ ਸਿੰਘ ਸਿੱਧੂ ਨੇ 20 ਜੁਲਾਈ 2019 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਸੀ। ਇਸ ਤੋਂ ਬਾਅਦ ਉਹ ਸਕੱਤਰੇਤ ਜਾਂ ਵਿਧਾਨ ਸਭਾ ਨਹੀਂ ਗਏ। ਬਾਵਜੂਦ ਇਸ ਦੇ ਸਿੱਧੂ ਦੇ ਤਨਖ਼ਾਹ-ਭੱਤੇ ਕੈਬਨਿਟ ਮੰਤਰੀ ਦੇ ਹਿਸਾਬ ਨਾਲ ਹੀ ਤਿਆਰ ਹੋ ਰਹੇ ਹਨ। ਵਿਧਾਨ ਸਭਾ ਦੇ ਰਿਕਾਰਡ 'ਚ ਸਿੱਧੂ ਅੱਜ ਵੀ ਕੈਬਨਿਟ ਮੰਤਰੀ ਹਨ। ਇਸ ਪਿੱਛੇ ਵਜ੍ਹਾ ਇਹ ਦੱਸੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਨੇ ਸਿੱਧੂ ਦੇ ਅਸਤੀਫ਼ੇ ਸਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement