ਫਿੱਕੀ ਦੀ ਬੈਠਕ ਵਿੱਚ ਪ੍ਰਧਾਨ ਮੰਤਰੀ ਨੇ ਕਬੂਲਿਆ ਕਾਰਪੋਰੇਟਸ ਦਾ ਦਬਾਅ-ਹਰਪਾਲ ਸਿੰਘ ਚੀਮਾ
Published : Dec 13, 2020, 5:52 pm IST
Updated : Dec 13, 2020, 5:52 pm IST
SHARE ARTICLE
AAP condemns Modi's advocacy of central farm laws in FICCI virtual meet
AAP condemns Modi's advocacy of central farm laws in FICCI virtual meet

ਫਿੱਕੀ ਦੀ ਬੈਠਕ ਵਿੱਚ ਮੋਦੀ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਗੁਣਗਾਨ ਕੀਤੇ ਜਾਣ ‘ਤੇ ‘ਆਪ’ ਨੇ ਜਤਾਇਆ ਸਖਤ ਇਤਰਾਜ

ਚੰਡੀਗੜ੍ਹ: ਖੇਤੀ ਸਬੰਧੀ ਕੇਂਦਰੀ ਕਾਲੇ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤੀ ਵਣਜ ਤੇ ਉਦਯੋਗਿਕ ਫੈਡਰੇਸ਼ਨ (ਐਫਆਈਸੀਸੀਆਈ) ਵਿੱਚ ਖੇਤੀ ਕਾਨੂੰਨਾਂ ਦਾ ਗੁਣਗਾਣ ਕੀਤੇ ਜਾਣ ਉੱਤੇ ਸਖਤ ਇਤਰਾਜ਼ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਸਵਾਲ ਕੀਤਾ ਕਿ ਮਾਨਯੋਗ ਪ੍ਰਧਾਨ ਮੰਤਰੀ ਕਿਸਾਨਾਂ ਦੇ ਸਵਾਲਾਂ ਦਾ ਜਵਾਬ ਉਦਯੋਗਪਤੀਆਂ ਕੋਲ ਜਾ ਕੇ ਕਿਉਂ ਦੇ ਰਹੇ ਹਨ?

AAPAAP

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਹਕੀਕਤ ਤੋਂ ਭੱਜ ਕੇ ਗਿਣਤੀ ਦੇ ਵੱਡੇ ਘਰਾਣਿਆਂ ਸਾਹਮਣੇ ਗੋਡੇ ਟੇਕ ਚੁੱਕੀ ਹੈ ਅਤੇ ਅੰਦੋਲਨਕਾਰੀ ਕਿਸਾਨਾਂ ਨੂੰ ਬਦਨਾਮ ਕਰਨ ਦਾ ਹਰ ਦਾਅ ਖੇਡ ਰਹੀ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦਯੋਗਪਤੀਆਂ ਦੇ ਸਾਹਮਣੇ ਦਿੱਤਾ ਗਿਆ ਭਾਸ਼ਣ ਦੱਸਦਾ ਹੈ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪੱਖ ਵਿਚ ਨਹੀਂ ਹੈ, ਉਲਟਾ ਪੀਯੂਸ਼ ਗੋਇਲ ਸਮੇਤ ਵੱਖ-ਵੱਖ ਕੇਂਦਰੀ ਮੰਤਰੀਆਂ ਵੱਲੋਂ ਦੇਸ਼ ਧ੍ਰੋਹੀ ਸਾਬਤ ਕਰਨ ਦੀ ਯੋਜਨਾਬੰਦੀ ਮੁਹਿੰਮ ਚਲਾਈ ਜਾ ਰਹੀ ਹੈ। ਮੋਦੀ ਸਰਕਾਰ ਦਾ ਅਜਿਹਾ ਰਵੱਈਆ ਮੰਦਭਾਗਾ ਅਤੇ ਨਿੰਦਣਯੋਗ ਹੈ।

PM MODIPM MODI

ਹਰਪਾਲ ਸਿੰਘ ਚੀਮਾ ਨੇ ਕਿਹਾ, ‘ਹੈਰਾਨੀ ਦੀ ਗੱਲ ਹੈ ਕਿ ਕੜਾਕੇ ਦੀ ਠੰਢ ਵਿਚ ਖੇਤੀ ਕਾਨੂੰਨਾਂ ਖਿਲਾਫ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਦੇਸ਼ ਭਰ ਦੇ ਲੱਖਾਂ ਕਿਸਾਨ ਪਿਛਲੇ 16 ਦਿਨਾ ਤੋਂ ਕੌਮੀ ਰਾਜਧਾਨੀ ਦੇ ਦਰ ਉੱਤੇ ਚਾਰੇ ਪਾਸੇ ਡਟੇ ਹੋਏ ਹਨ। ਐਨੇਂ ਦਿਨਾਂ ਵਿੱਚ ਮਾਨਯੋਗ ਪ੍ਰਧਾਨ ਮੰਤਰੀ ਜੀ ਨੂੰ ਕਿਸਾਨਾਂ ਲਈ ਸਮਾਂ ਨਹੀਂ ਮਿਲਿਆ, ਪ੍ਰੰਤੂ ਕਿਸਾਨਾਂ ਦਾ ਪੱਖ ਐਫਆਈਸੀਸੀਆਈ ਦੀ ਮੀਟਿੰਗ ਵਿਚ ਰੱਖਣ ਲਈ ਸਮਾਂ ਮਿਲ ਗਿਆ।’

farmer Farmer Protest

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਐਫਆਈਸੀਸੀਆਈ ਦੀ ਮੀਟਿੰਗ ਵਿੱਚ ਕਿਸਾਨਾਂ ਦੇ ਮਨ ਦੀ ਗੱਲ ਅਣਸੁਣੀ ਕਰਕੇ ਆਪਣੇ ਮਨ ਦੀ ਗੱਲ ਦੱਸ ਹੀ ਦਿੱਤੀ ਕਿ ਖੇਤੀ ਖੇਤਰ ਵਿਚ ਜਿੰਨਾਂ ਨਿੱਜੀ ਨਿਵੇਸ਼ ਹੋਣਾ ਚਾਹੀਦਾ ਸੀ, ਪਿਛਲੀਆਂ ਸਰਕਾਰਾਂ ਉਨਾਂ ਨਹੀਂ ਕਰ ਸਕੀਆਂ, ਇਸ ਲਈ ਸਖਤ ਫੈਸਲੇ ਲੈਣਾ ਜ਼ਰੂਰੀ ਸੀ। ਅਜਿਹੀ ਨੀਤੀ ਅਤੇ ਨੀਅਤ ਅੰਨਦਾਤਾ ਦਾ ਅਪਮਾਨ ਹੈ। ਕੀ ਪ੍ਰਧਾਨ ਮੰਤਰੀ ਦੇਸ਼ ਦੇ ਕਿਸਾਨਾਂ ਦੇ ਪ੍ਰਧਾਨ ਮੰਤਰੀ ਨਹੀਂ ਹਨ?

Narinder ModiNarendra Modi

‘ਆਪ’ ਆਗੂ ਨੇ ਕਿਹਾ ਕਿ ਖੇਤੀ ਅਤੇ ਕਿਸਾਨ ਦੇ ਬਿਨਾਂ ਭਾਰਤ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਵੀ ਦੇਸ਼ ਦੀ 65 ਫੀਸਦੀ ਜਨਸੰਖਿਆ ਦਾ ਜਿਉਣ ਤੇ ਆਰਥਿਕਤਾ ਦਾ ਸਾਧਨ ਕੇਵਲ ਇਕ ਖੇਤੀ ਖੇਤਰ ਹੀ ਹੈ। ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਖੇਤੀ ਅਤੇ ਕਿਸਾਨ ਲਈ ਜਿਸ ਕ੍ਰਾਂਤੀਕਾਰੀ ਕਲਿਆਣ ਦੀ ਗੱਲ ਕਰ ਰਹੇ ਹਨ ਉਹ ਤਾਂ ਕਿਸਾਨਾਂ ਨੇ ਕਦੇ ਮੰਗੇ ਹੀ ਨਹੀਂ। ਕਿਸਾਨ ਦੀ ਮੰਗ ਤਾਂ ਸਵਾਮੀਨਾਥਨ ਕਮੇਟੀ ਦੀਆਂ ਸਾਰੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦੀ ਰਹੀ ਹੈ।

Farmers ProtestFarmers Protest

ਕਿਸਾਨ ਤਾਂ ਦਲੀਲ ਨਾਲ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਸਾਰੀਆਂ ਫਸਲਾਂ ਐਮਐਸਪੀ ਉਤੇ ਖਰੀਦ ਦੀ ਕਾਨੂੰਨੀ ਗਰੰਟੀ ਮੰਗ ਰਹੇ ਹਨ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਤੇ ਖਤਮ ਕਰਾਉਣ ਲਈ ਸੱਤਾਧਾਰੀ ਭਾਜਪਾ ਵੱਲੋਂ ਅਪਣਾਏ ਜਾ ਰਹੇ ਹੱਥਕੰਢਿਆਂ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨਾਂ ਦੇ ਆਗੂਆਂ-ਮੰਤਰੀਆਂ ਦੀ ਹੰਕਾਰੀ ਤੇ ਗੈਰ ਜ਼ਿੰਮੇਵਾਰ ਟਿੱਪਣੀਆਂ ਨਾਲ ਕਿਸਾਨ ਅੰਦੋਲਨ ਕਮਜੋਰ ਨਹੀਂ, ਸਗੋਂ ਹੋਰ ਮਜ਼ਬੂਤ ਹੋ ਰਿਹਾ ਹੈ।  

ਹੁਣ ਇਹ ਕੇਵਲ ਪੰਜਾਬ, ਹਰਿਆਣਾ ਅਤੇ ਕਿਸਾਨਾਂ ਦਾ ਅੰਦੋਲਨ ਨਹੀਂ ਹੈ, ਇਸ ਵਿਚ ਅੰਨਦਾਤਾ ਪ੍ਰਤੀ ਸਨਮਾਨ ਰੱਖਣ ਵਾਲਾ ਦੇਸ਼ ਦਾ ਹਰ ਨਾਗਰਿਕ ਤਨ, ਮਨ ਅਤੇ ਧੰਨ ਨਾਲ ਜੁੜਿਆ ਹੋਇਆ ਹੈ ਅਤੇ ਜੁੜ ਰਿਹਾ ਹੈ। ਰਾਜਧਾਨੀ ਦੀਆਂ ਸਰਹੱਦਾਂ ਉਤੇ ਅੰਦੋਲਨਕਾਰੀਆਂ ਦੀ ਗਿਣਤੀ ਪ੍ਰਤੀ ਦਿਨ ਵਧਦੀ ਜਾ ਰਹੀ ਹੈ।      

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement