ਕਿਸਾਨ ਅੰਦੋਲਨ ਨੂੰ ਧਾਰਮਕ ਰੰਗ ਦੇ ਕੇ ਹਿੰਦੂ-ਸਿੱਖ ਭਾਈਚਾਰੇ 'ਚ ਵੰਡੀਆਂ ਪਾਉਣ ਦੇ ਯਤਨ: ਸੁਖਬੀਰ
Published : Dec 13, 2020, 6:45 am IST
Updated : Dec 13, 2020, 6:45 am IST
SHARE ARTICLE
image
image

ਕਿਸਾਨ ਅੰਦੋਲਨ ਨੂੰ ਧਾਰਮਕ ਰੰਗ ਦੇ ਕੇ ਹਿੰਦੂ-ਸਿੱਖ ਭਾਈਚਾਰੇ 'ਚ ਵੰਡੀਆਂ ਪਾਉਣ ਦੇ ਯਤਨ: ਸੁਖਬੀਰ

ਅੰਮ੍ਰਿਤਸਰ, 12 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ਨੂੰ ਧਰਮ ਦੀ ਲੜਾਈ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਿੰਦੂ-ਸਿੱਖ-ਮੁਸਲਿਮ ਭਾਈਚਾਰੇ ਵਿਚ ਵੰਡਾਂ ਪਾਉਣ ਦੀਆਂ ਵਿਉਂਤਾ ਘੜੀਆਂ ਜਾ ਰਹੀਆਂ ਹਨ ਪਰ ਉਹ ਸਾਰੇ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਜਿਹੜੀਆਂ ਪਾਰਟੀਆਂ, ਜਿਹੜੀਆਂ ਏਜੰਸੀਆਂ ਕਿਸਾਨ ਸੰਘਰਸ਼ ਨੂੰ ਵੱਖਵਾਦ ਨਾਲ ਜੋੜ ਰਹੀਆਂ ਹਨ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਰਨ ਦੀ ਲੋੜ ਹੈ।
ਪਾਰਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੌਰਾਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਅਖ਼ਬਾਰਾਂ ਰਾਹੀਂ ਪੜ੍ਹਿਆ ਕਿ ਕੇਂਦਰ ਦੇ ਕੁਝ ਲੋਕ ਆਖ ਰਹੇ ਹਨ ਕਿ ਕਿਸਾਨ ਅੰਦੋਲਨ ਵਿਚ ਵੱਖਵਾਦੀ ਅਤੇ ਅੱਤਵਾਦੀ ਸ਼ਾਮਲ ਹੋ ਰਹੇ ਹਨ ਪਰ ਕੇਂਦਰ ਦੱਸੇ ਜੇਕਰ ਇਹ ਅੱਤਵਾਦੀ ਹਨ ਤਾਂ ਵਾਰ-ਵਾਰ ਇਨ੍ਹਾਂ ਨੂੰ ਗੱਲਬਾਤ ਲਈ ਕਿਉਂ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਾਂ ਕਿਸਾਨ ਕੇਂਦਰ ਸਰਕਾਰ ਦੀ ਗੱਲ ਮੰਨ ਲੈਣ ਤਾਂ ਉਹ ਦੇਸ਼ ਭਗਤ ਅਤੇ ਜੇ ਨਾ ਮੰਨਣ ਤਾਂ ਉਹ ਅੁਤਵਾਦੀ ਕਰਾਰ ਦੇ ਦਿੱਤੇ ਜਾਂਦੇ ਹਨ।
ਸੁਖਬੀਰ ਨੇ ਕਿਹਾ ਕਿ ਕਿਸਾਨ ਦੇਸ਼ ਦੇ ਪੁੱਤਰ ਹਨ ਅਤੇ ਦੇਸ਼ ਲਈ ਲੜਾਈ ਲੜ ਰਹੇ ਹਨ, ਜੇਕਰ ਉਨ੍ਹਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ ਤਾਂ ਇਸ ਤੋਂ ਮਾੜੀ ਗੱਲ ਹੋਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਜੇਕਰ ਕਿਸਾਨ ਸਮਰੱਥ ਹੈ ਤਾਂ ਹੀ ਦੇਸ਼ ਅੱਗਾਂਹ ਵਧੇਗਾ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਕੁਝ ਅਤੇ ਕਰਦੇ ਕੁਝ ਹੋਰ ਹਨ।imageimage

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement