
ਕਾਰਪੋਰੇਟ ਘਰਾਣਿਆਂ ਦੇ ਵਿਚੋਲੀਏ ਵਜੋਂ ਕੰਮ ਕਰ ਰਹੇ ਹਨ, ਕੈਪਟਨ ਅਮਰਿੰਦਰ: ਅਨਮੋਲ ਗਗਨ ਮਾਨ
ਚੰਡੀਗੜ੍ਹ, 12 ਦਸੰਬਰ (ਸੁਰਜੀਤ ਸਿੰਘ ਸੱਤੀ): ਪੰਜਾਬ ਦਾ ਕਿਸਾਨ ਕਾਰਪੋਰੇਟ ਘਰਾਣਿਆਂ ਵਲੋਂ ਉਨ੍ਹਾਂ ਦੀ ਹੋਣ ਵਾਲੀ ਲੁੱਟ ਦੇ ਡਰ ਵਜੋਂ ਕੇਂਦਰ ਦੇ ਨਵੇਂ ਤਿੰਨ ਖੇਤੀ ਕਾਨੂੰਨਾਂ ਵਿਰੁਧ ਅਪਣਾ ਘਰ ਪਰਵਾਰ ਛੱਡ ਕੇ ਅੰਦੋਲਨ ਕਰ ਰਿਹਾ ਹੈ, ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਰਪੋਰੇਟ ਘਰਾਣੇ ਅੰਡਾਨੀ ਨੂੰ ਪੰਜਾਬ ਦੀ ਬਿਜਲੀ ਦਾ ਠੇਕਾ ਦੇ ਦਿਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਯੂਥ ਵਿੰਗ ਦੀ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਅਤੇ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕੀਤਾ।
ਉਨ੍ਹਾਂ ਕਿਹਾ ਕਿ ਜਦੋਂ 24 ਨਵੰਬਰ ਨੂੰ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲਈ ਦਿੱਲੀ ਕੂਚ ਕਰਨ ਵਾਸਤੇ ਤਿਆਰੀ ਕਰ ਰਹੇ ਸਨ, ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਬਿਜਲੀ ਸਪਲਾਈ ਦਾ ਠੇਕਾ ਅੰਡਾਨੀ ਨੂੰ ਦੇ ਦਿਤਾ। ਕੈਪਟਨ ਅਮਰਿੰਦਰ ਲੋਕਾਂ ਸਾਹਮਣੇ ਇਹ ਕਹਿੰਦੇ ਰਹੇ ਕਿ ਉਹ ਕਿਸਾਨ ਦੇ ਅੰਦੋਲਨ ਨਾਲ ਹਨ, ਪ੍ਰੰਤੂ ਉਨ੍ਹਾਂ ਕਿਸਾਨਾਂ ਦੀ ਪਿੱਠ ਪਿੱਛੇ ਸੂਬੇ ਦੀ ਬਿਜਲੀ ਦਾ ਠੇਕਾ ਕਿਸਾਨਾਂ ਦੇ ਦੁਸ਼ਮਣਾ ਨੂੰ ਦੇ ਦਿਤਾ।
ਮਾਨ ਨੇ ਕਿਹਾ ਕਿ ਕਿਸਾਨ ਕੜਾਕੇ ਦੀ ਠੰਢ ਵਿਚ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁਧ ਲੜ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇਹ ਡਰ ਹੈ ਕਿ ਇਸ ਕਾਨੂੰਨ ਤੋਂ ਉਨ੍ਹਾਂ ਦੀ ਜ਼ਮੀਨ ਖੋਹ ਕੇ ਕਾਰਪੋਰੇਟ ਘਰਾਣਿਆਂ ਦੀ ਜਗੀਰ ਬਣਾ ਦਿਤੀ ਜਾਵੇਗੀ। ਇਕ ਦਿਖਾਵੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਅਤੇ ਅਪਣੇ ਆਪ ਨੂੰ ਕਿਸਾਨ imageਹਿਤੈਸ਼ੀ ਦਸਦੇ ਰਹੇ। ਪ੍ਰੰਤੂ ਜਿਨ੍ਹਾਂ ਵਿਰੁਧ ਕਿਸਾਨ ਲੜ ਰਹੇ ਹਨ, ਉਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੀ ਕੈਪਟਨ ਅਮਰਿੰਦਰ ਵਿਚੋਲੇ ਬਣੇ ਹੋਏ ਹਨ।
ਸੰਤੋਖ ਸਿੰਘ ਫ਼ੋਟੋ।