
24 ਨਵੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਅਡਾਨੀ ਨਾਲ ਸਮਝੌਤਾ ਕੀਤਾ ਹੈ।
ਚੰਡੀਗੜ੍ਹ: ਕਿਸਾਨ ਅੰਦੋਲਨ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸਾਨਾ ਸਾਧਿਆ ਹੈ। ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਅਜਿਹਾ ਕੰਮ ਕਰ ਰਹੇ ਹਨ ਜਿਸ ਨਾਲ ਕਿਸਾਨਾਂ ਦੇ ਅੰਦੋਲਨ ਨੂੰ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪੂੰਜੀਪਤੀਆਂ ਵਿਰੁੱਧ ਕਿਸਾਨ ਲੜ ਰਹੇ, ਕੈਪਟਨ ਉਨ੍ਹਾਂ ਲਈ ਵਿਚੋਲਏ ਦਾ ਕੰਮ ਕਰ ਰਹੇ ਹਨ। 24 ਨਵੰਬਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਅਡਾਨੀ ਨਾਲ ਸਮਝੌਤਾ ਕੀਤਾ ਹੈ। ਇਹ ਉਹ ਤਾਰੀਖ ਸੀ ਜਦੋਂ ਕਿਸਾਨ ਆਪਣੀ ਦਿੱਲੀ ਯਾਤਰਾ ਦੀ ਤਿਆਰੀ ਕਰ ਰਹੇ ਸਨ।
Captian Amrinder singhਮਾਨ ਨੇ ਕਿਹਾ ਕਿ ਸ਼ਾਇਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸੇ ਲਈ ਉਨ੍ਹਾਂ ਨੂੰ ਮਿਲਣ ਦਾ ਬੁਲਾਵਾ ਭੇਜਿਆ ਸੀ ਕਿ ਅਡਾਨੀ ਦੇ ਨਾਲ ਐਗਰੀਮੈਂਟ ਹੋਇਆ ਜਾਂ ਨਹੀਂ, ਇੱਕ ਪਾਸੇ, ਕੈਪਟਨ ਕਿਸਾਨਾਂ ਦੀ ਉਸ ਮੰਗ ਦੀ ਹਮਾਇਤ ਕਰ ਰਹੇ ਹਨ, ਜਿਸ ਵਿੱਚ ਉਹ ਬਿਜਲੀ ਬਿੱਲ ਵਿੱਚ ਸੋਧ ਦਾ ਵਿਰੋਧ ਕਰ ਰਹੇ ਹਨ। ਦੂਜੇ ਪਾਸੇ ਕੈਪਟਨ ਅਡਾਨੀ ਨਾਲ ਬਿਜਲੀ ਦਾ ਸੌਦਾ ਕਰ ਰਹੇ ਹਨ। ਭਗਵੰਤ ਮਾਨ ਨੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਹ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਇਹ ਖ਼ਬਰ ਹੈ ਜਾਂ ਨਹੀਂ।
photo‘ਆਪ’ ਦੇ ਸੰਸਦ ਮੈਂਬਰ ਨੇ ਕਿਹਾ ਕਿ ਕੈਪਟਨ ਸਰਕਾਰ ਤੋਂ ਉਮੀਦ ਸੀ ਕਿ ਥਰਮਲ ਪਲਾਂਟ ਸੰਬੰਧੀ ਪ੍ਰਾਈਵੇਟ ਕੰਪਨੀਆਂ ਨਾਲ ਸਮਝੌਤਾ ਰੱਦ ਕਰ ਦਿੱਤਾ ਜਾਵੇਗਾ, ਪਰ ਇਸ ਦੇ ਉਲਟ ਉਹ ਹੋਰ ਸਮਝੌਤੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਐਮਰਜੈਂਸੀ ਬਾਰੇ ਸੁਣਿਆ ਸੀ, ਜਿਸ ਨੂੰ ਇੰਦਰਾ ਗਾਂਧੀ ਨੇ ਲਗਾਇਆ ਸੀ, ਦੇਖੀ ਪਹਿਲੀ ਹੈ ਜੋ ਭਾਜਪਾ ਸਰਕਾਰ ਨੇ ਲਈ ਹੈ । ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਤੋਂ ਪਾਸਾ ਵੱਟ ਰਹੀ ਹੈ ।
photoਮਹੱਤਵਪੂਰਨ ਗੱਲ ਇਹ ਹੈ ਕਿ ਕਿਸਾਨ 18 ਦਿਨਾਂ ਤੋਂ ਦਿੱਲੀ-ਹਰਿਆਣਾ ਬਾਰਡਰ 'ਤੇ ਡੇਰਾ ਲਗਾ ਰਹੇ ਹਨ। ਐਤਵਾਰ ਨੂੰ, ਕਿਸਾਨਾਂ ਨੇ ਦਿੱਲੀ-ਜੈਪੁਰ ਹਾਈਵੇ ਨੂੰ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣ। ਕੇਂਦਰ ਸਰਕਾਰ ਕਿਸਾਨਾਂ ਵੱਲੋਂ ਉਠਾਏ ਇਤਰਾਜ਼ਾਂ ਅਨੁਸਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ, ਪਰ ਇਨ੍ਹਾਂ ਨੂੰ ਪੂਰੀ ਤਰ੍ਹਾਂ ਵਾਪਸ ਲੈਣ ਦੇ ਹੱਕ ਵਿੱਚ ਨਹੀਂ ਹੈ। ਕਿਸਾਨਾਂ ਨੇ 14 ਦਸੰਬਰ ਨੂੰ ਭੁੱਖ ਹੜਤਾਲ ’ਤੇ ਬੈਠਣ ਦਾ ਐਲਾਨ ਵੀ ਕੀਤਾ ਹੈ।