ਅੰਨ ਨਾਲ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨ ਹੁਣ 14 ਨੂੰ ਸਾਰਾ ਦਿਨ ਭੁੱਖੇ ਰਹਿਣਗੇ
Published : Dec 13, 2020, 6:33 am IST
Updated : Dec 13, 2020, 6:33 am IST
SHARE ARTICLE
image
image

ਅੰਨ ਨਾਲ ਲੋਕਾਂ ਦਾ ਢਿੱਡ ਭਰਨ ਵਾਲੇ ਕਿਸਾਨ ਹੁਣ 14 ਨੂੰ ਸਾਰਾ ਦਿਨ ਭੁੱਖੇ ਰਹਿਣਗੇ


19 ਨੂੰ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਵੀ ਸ਼ੁਰੂ ਹੋਵੇਗੀ



ਚੰਡੀਗੜ੍ਹ, 12 ਦਸੰਬਰ (ਗੁਰਉਪਦੇਸ਼ ਭੁੱਲਰ): ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰੀ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਅੰਦੋਲਨ ਅੱਜ 17ਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ। ਅੱਜ ਜਿਥੇ ਪੰਜਾਬ ਤੋਂ ਇਲਾਵਾ ਹਰਿਆਣਾ ਵਿਚ ਵੀ ਬਹੁਤੇ ਥਾਵਾਂ 'ਤੇ ਟੋਲ ਪਲਾਜ਼ੇ ਫ਼ਰੀ ਕੀਤੇ ਗਏ ਉਥੇ ਸ਼ਾਮ ਨੂੰ 32 ਕਿਸਾਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਤੋਂ ਬਾਅਦ ਅਗਲੇ ਪ੍ਰੋਗਰਾਮਾਂ ਦਾ ਵੀ ਐਲਾਨ ਕੀਤਾ ਗਿਆ। ਕੇਂਦਰ ਦੀ ਕਿਸਾਨਾਂ ਪ੍ਰਤੀ ਉਪਰਾਮਤਾ ਵੇਖ ਕੇ ਕਿਸਾਨਾਂ ਨੇ ਇਕ ਦਿਨ ਦੀ ਭੁੱਖ ਹੜਤਾਲ ਤੇ ਅਣਮਿਥੇ ਸਮੇਂ ਦੀ ਭੁੱਖ ਹੜਤਾਲ ਤੇ ਜਾਣ ਦਾ ਵੀ ਅੇਲਾਨ ਕਰ ਦਿਤਾ ਹੈ। ਅਣਮਿਥੇ ਸਮੇਂ ਦੀ ਭੁੱਖ ਹੜਤਾਲ ਦਾ ਐਲਾਨ ਹਰਿਆਣਵੀ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਕੀਤਾ ਹੈ। ਕਿਸਾਨਾਂ ਨੇ ਅਪਣੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ।
ਕਿਸਾਨ ਜਥੇਬੰਦੀਆਂ ਨੇ ਇਹ ਵੀ ਸਪਸ਼ਟ ਕਰ ਦਿਤਾ ਹੈ ਕਿ ਉੁਹ ਕੇਂਦਰ ਸਰਕਾਰ ਨਾਲ ਮੁੜ ਗੱਲਬਾਤ ਲਈ ਤਿਆਰ ਹਨ ਪਰ ਇਹ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਹੀ ਹੋਵੇਗੀ। ਹਾਲੇ ਤਕ ਕਿਸਾਨ ਜਥੇਬੰਦੀਆਂ ਨੂੰ ਕੋਈ ਲਿਖਤੀ ਸੱਦਾ ਨਹੀਂ ਆਇਆ ਪਰ ਕਿਸਾਨ ਆਗੂਆਂ ਨੇ ਕਿਹਾ ਕਿ ਲਿਖਤੀ ਸੱਦਾ ਆਉਣ ਬਾਅਦ ਹੀ ਵਿਚਾਰ ਕਰ ਕੇ ਗੱਲਬਾਤ ਦਾ ਫ਼ੈਸਲਾ ਕੀਤਾ ਜਾਵੇਗਾ। ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਮੁੜ ਗੱਲਬਾਤ ਸ਼ੁਰੂ ਕਰਨ ਦੇ ਯਤਨ ਵਿਚ ਹੈ ਅਤੇ ਇਹ ਮੀਟਿੰਗ 15 ਦਸੰਬਰ ਨੂੰ ਹੋ ਸਕਦੀ ਹੈ। ਇਹ ਵੀ ਸਪਸ਼ਟ ਹੋ ਗਿਆ ਹੈ ਕਿ ਕੇਂਦਰ ਤੇ ਕਿਸਾਨ ਜਥੇਬੰਦੀਆਂ ਆਪੋ ਅਪਣੇ ਸਟੈਂਡ 'ਤੇ ਅੜੀਆਂ ਹੋਈਆਂ ਹਨ। ਜਿਥੇ ਕੇਂਦਰ ਸੋਧਾਂ ਵਿਚ ਹੋਰ ਸੋਧਾਂ ਕਰਨ ਲਈ ਤਿਆਰ ਹੈ ਪਰ ਕਾਨੂੰਨ ਰੱਦ ਨਹੀਂ ਕਰਨਾ ਚਾਹੁੰਦਾ, ਉਥੇ ਕਿਸਾਨ ਤਿੰਨ ਕਾਨੂੰਨ ਰੱਦ ਕਰਨ ਤੋਂ ਬਿਨਾਂ ਹੋਰ ਕੋਈ ਵਿਚਕਾਰ ਦਾ ਹੱਲ ਮੰਜ਼ੂਰ ਕਰਨ ਨੂੰ ਤਿਆਰ ਨਹੀਂ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਅਗਲੇ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਿਹਾ ਕਿ 14 ਦਸੰਬਰ ਨੂੰ ਸਾਰੇ ਪ੍ਰਮੁੱਖ ਆਗੂ ਭੁੱਖ ਹੜਤਾਲ 'ਤੇ ਬੈਠਣਗੇ। ਇਸੇ ਦਿਨ ਪੂਰੇ ਦੇਸ਼ ਵਿਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ
ਅੱਗੇ ਰੋਸ ਮੁਜ਼ਾਹਰੇ ਹੋਣਗੇ। ਜੈਪੁਰ ਦਿੱਲੀ ਮਾਰਗ ਵੀ ਜਾਮ ਕੀਤਾ ਜਾਵੇਗਾ ਜਿਸ ਲਈ ਸ਼ਾਹਜ਼ਾਹਪੁਰ ਤੋਂ ਰਾਜਸਥਾਨ ਤੇ ਯੂ.ਪੀ. ਦੇ ਹਜ਼ਾਰਾਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਅੱਜ ਮੁੜ ਰੋਕਾਂ ਲਾ ਕੇ ਪੰਜਾਬ ਤੇ ਹੋਰ ਰਾਜਾਂ ਵਲੋਂ ਆ ਰਹੇ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਪਰ ਕਿਸਾਨਾਂ ਨੇ ਮੁੜ ਬੈਰੀਕੇਡ ਹਟਾ ਦਿਤੇ। ਪੰਜਾਬ ਤੋਂ ਅੰਮ੍ਰਿਤਸਰ, ਤਰਨਤਾਰਨ ਤੇ ਫ਼ਿਰੋਜ਼ਪੁਰ ਤੋਂ ਆ ਰਹੀਆਂ ਸੈਂਕੜੇ ਟਰੈਕਟਰ ਟਰਾਲੀਆਂ ਨੂੰ ਖਨੌਰੀ ਬਾਰਡਰ 'ਤੇ ਵੱਡੇ ਵੱਡੇ ਪੱਥਰ ਲਾ ਕੇ ਰੋਕਣ ਦਾ ਯਤਨ ਕੀਤਾ ਗਿਆ ਪਰ ਇਹ ਪੱਥਰ ਹਟਾ ਕੇ ਕਿਸਾਨ ਦਿੱਲੀ ਵੱਲ ਕੂਚ ਕਰ ਗਏ।



imageimage

ਹਰਿਆਣਾ ਪੁਲਿਸ ਵਲੋਂ ਕਾਰਾਂ, ਬਸਾਂ ਉਤੇ ਲਗਾਈ ਰੋਕ ਕਾਰਨ ਦਿੱਲੀ ਵਿਖੇ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਣ ਲਈ ਸਾਈਕਲ ਅਤੇ ਮੋਟਰਸਾਈਕਲ 'ਤੇ ਜਾਂਦੇ ਹੋਏ ਬਜ਼ੁਰਗ।

 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement