
ਸਤਿੰਦਰ ਕੌਰ ਕਾਹਲੋਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ, ਉਨ੍ਹਾਂ ਦੀ ਉਮਰ 96 ਸਾਲ ਸੀ।
ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਵੀ.ਪੀ. ਸਿੰਘ ਬਦਨੌਰ ਨੇ ਸਤਿੰਦਰ ਕੌਰ ਕਾਹਲੋਂ ਦੇ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 96 ਸਾਲ ਸੀ।
Governor Punjab condoles passing away of Satinder Kaur
ਸਤਿੰਦਰ ਕੌਰ ਕਾਹਲੋਂ ਸਵਰਗੀ ਗਿਆਨ ਸਿੰਘ ਕਾਹਲੋਂ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਮਾਤਾ ਜੀ ਸਨ। ਰਾਜਪਾਲ ਸਵੇਰੇ ਸੈਕਟਰ 5 ਵਿੱਚ ਕਾਹਲੋਂ ਪਰਿਵਾਰ ਦੇ ਘਰ ਗਏ ਅਤੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
Governor Punjab condoles passing away of Satinder Kaur
ਉਨ੍ਹਾਂ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।ਉਨ੍ਹਾਂ ਕਿਹਾ ਕਿ ਸਤਿੰਦਰ ਕੌਰ ਕਾਹਲੋਂ ਆਪਣੇ ਪਿੱਛੇ ਮਹਾਨ ਪਰਿਵਾਰਕ ਵਿਰਾਸਤ ਅਤੇ ਲੋਕਾਂ ਦੇ ਦਿਲਾਂ `ਤੇ ਸਤਿਕਾਰ ਦੀ ਅਮਿੱਟ ਛਾਪ ਛੱਡੇ ਗਏ ਹਨ।