ਕੇਜਰੀਵਾਲ, ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ-ਕੈਪਟਨ ਅਮਰਿੰਦਰ ਸਿੰਘ
Published : Dec 13, 2020, 8:28 pm IST
Updated : Dec 13, 2020, 8:28 pm IST
SHARE ARTICLE
Capt. Amarinder Singh
Capt. Amarinder Singh

ਪੰਜਾਬ ਸਰਕਾਰ ਨੇ ਅਡਾਨੀ ਪਰਿਵਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਅਤੇ ਆਪ ਦੇ ਝੂਠਾਂ ਉਤੇ ਕੋਈ ਭਰੋਸਾ ਨਹੀਂ ਕਰਦਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਨਿੱਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ ਜੋ ਆਪਣੇ ਕੋਰੇ ਝੂਠਾ ਅਤੇ ਕੂੜ ਪ੍ਰਚਾਰ ਜ਼ਰੀਏ ਪੰਜਾਬ ਵਿੱਚ ਆਪਣੀ ਪਾਰਟੀ ਦੇ ਹੋਛੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੀ ਤਾਕ ਵਿੱਚ ਹੈ।

photophotoਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਭਰਮਜਾਲ ਫੈਲਾਉਣ ਅਤੇ ਬਣਾਵਟੀ ਗੱਲਾਂ ਦੀ ਤਾਜਾ ਮੁਹਿੰਮ ਉਤੇ ਤਿੱਖੀ ਪ੍ਰਤੀਕਿਰਿਆ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਇਸ ਦੇ ਬਿਲਕੁਲ ਉਲਟ ਜਿੱਥੇ ਉਹ ਅੰਬਾਨੀਆਂ ਦੇ ਆਸਰੇ ਤਰੱਕੀ ਕਰ ਰਹੀ ਹੈ ਅਤੇ ਇੱਥੇ ਹੀ ਬੱਸ ਨਹੀਂ, ਸਗੋਂ ਕੇਜਰੀਵਾਲ ਸਰਕਾਰ ਤਾਂ ਰਿਲਾਇੰਸ ਵੱਲੋਂ ਚਲਾਈ ਜਾ ਰਹੀ ਕੰਪਨੀ ਬੀ.ਐਸ.ਈ.ਐਸ. ਅਧੀਨ ਦਿੱਲੀ ਵਿੱਚ ਬਿਜਲੀ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਸਭ ਤੋਂ ਵੱਡੀ ਪ੍ਰਾਪਤੀ ਹੋਣ ਦਾ ਢੋਲ ਵਜਾ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਾ ਤਾਂ ਅਡਾਨੀ ਪਾਵਰ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਹੈ ਅਤੇ ਨਾ ਹੀ ਸੂਬੇ ਵਿੱਚ ਬਿਜਲੀ ਦੀ ਖਰੀਦ ਲਈ ਪ੍ਰਾਈਵੇਟ ਕੰਪਨੀਆਂ ਦੀ ਬੋਲੀ ਬਾਰੇ ਜਾਣਦੀ ਹੈ।

farmer farmerਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਤੱਥ ਇਹ ਹੈ ਕਿ ਕੇਜਰੀਵਾਲ ਸਰਕਾਰ ਨੇ 23 ਨਵੰਬਰ ਨੂੰ ਉਸ ਵੇਲੇ ਕਾਲੇ ਖੇਤੀ ਕਾਨੂੰਨਾਂ ਵਿੱਚੋਂ ਇਕ ਕਾਨੂੰਨ ਬੇਸ਼ਰਮੀ ਨਾਲ ਨੋਟੀਫਾਈ ਕਰ ਦਿੱਤਾ, ਜਦੋਂ ਕਿਸਾਨ ਇਹਨਾਂ ਕਾਨੂੰਨਾਂ ਖਿਲਾਫ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ।  ਉਹਨਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਹੁਣ ਕੇਜਰੀਵਾਲ ਸੋਮਵਾਰ ਤੋਂ ਕਿਸਾਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿੱਚ ਉਪਵਾਸ ਦਾ ਐਲਾਨ ਕਰਕੇ ਨੋਟੰਕੀ ਕਰ ਰਿਹਾ ਹੈ। 

 Bhagwant MannBhagwant Mannਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਦਿੱਲੀ ਵਿੱਚ ਆਪਣੇ ਹਮਰੁਤਬਾ ਨੂੰ ਫਿਟਕਾਰ ਲਾਉਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਕੀ ਤਹਾਨੂੰ ਕੋਈ ਸ਼ਰਮ-ਹਯਾ ਹੈ। ਜਦੋਂ ਸਾਡੇ ਕਿਸਾਨ ਤੁਹਾਡੇ ਸ਼ਹਿਰ ਦੀਆਂ ਸੜਕਾਂ ਉਤੇ ਬਹਾਦਰੀ ਨਾਲ ਠੰਡ ਦਾ ਸਾਹਮਣ ਕਰ ਰਹੇ ਹੋਣ ਤਾਂ ਤੁਸੀਂ ਇਸ ਮੌਕੇ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣ ਬਾਰੇ ਕਿਸ ਤਰ੍ਹਾਂ ਸੋਚ ਸਕਦੇ ਹੋ।“ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ, ਜੋ ਇਨਸਾਫ ਦੀ ਮੰਗ ਲਈ ਪਿਛਲੇ 17 ਦਿਨਾਂ ਤੋਂ ਤੁਹਾਡੇ ਸ਼ਹਿਰ ਦੇ ਬਾਹਰ ਬੈਠੇ ਹੋਏ ਹਨ, ਦੀ ਮਦਦ ਲਈ ਕੋਈ ਉਸਾਰੂ ਕੰਮ ਕਰਨ ਦੀ ਬਜਾਏ ਤੁਸੀਂ ਅਤੇ ਤੁਹਾਡੀ ਪਾਰਟੀ ਸਿਆਸਤ ਖੇਡਣ ਵਿੱਚ ਲੱਗੇ ਹੋਏ ਹੋ।“

photophotoਪੰਜਾਬ ਵਿੱਚ ਬਿਜਲੀ ਦੀ ਖਰੀਦ ਦੀ ਸਥਿਤੀ ਬਾਰੇ ਤੱਥਾਂ ਦੀ ਜਾਂਚ ਕਰਨ ਦੀ ਪ੍ਰਵਾਹ ਕੀਤੇ ਬਿਨਾਂ ਮੂੰਹ ਖੋਲ੍ਹਣ ਲਈ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਮਹਿਜ਼ ਇਕ ਕਾਮੇਡੀਅਨ ਹਨ ਜਿਸ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ `ਚੋਂ ਇਕ ਕਾਨੂੰਨ ਨੂੰ ਲਾਗੂ ਕਰਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਤੋਂ ਲੈ ਕੇ ਉਨ੍ਹਾਂ ਨੂੰ ਦਿੱਲੀ ਦੇ ਇਕ ਕੋਨੇ ਵਿਚ ਨੁੱਕਰੇ ਲਾਉਣ ਦੀਆਂ ਕੋਸ਼ਿਸ਼ਾਂ ਤੋਂ ਕੇਜਰੀਵਾਲ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਦਾ ਹਮਦਰਦ ਨਹੀਂ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement