
ਖਹਿਰਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ
ਚੰਡੀਗੜ੍ਹ : ਸੁਖਪਾਲ ਖਹਿਰਾ ਨੇ ਕਿਸਾਨਾਂ ਦੇ ਹੱਕ ‘ਚ ਬੀ ਜੇ ਪੀ ਨੂੰ ਦੇ ਦਿੱਤੀ ਵੱਡੀ ਚੁਣੌਤੀ ਦਿੰਦਿਆਂ ਕਿਹਾ ਜੇਕਰ ਤੁਹਾਡੇ ਬਣਾਏ ਕਾਨੂੰਨ ਕਿਸਾਨਾਂ ਲਈ ਫ਼ਾਇਦੇਮੰਦ ਹਨ ਤਾਂ ਪੰਜਾਬ ਵਿਚ ਰੈਫਰੈਂਡਮ ਕਰਵਾ ਲਵੋ, ਜਿਹੜੀ ਧਿਰ ਜਿੱਤ ਜਾਵੇਗੀ ਉਸ ਦੀ ਮੰਗ ਨੂੰ ਸਵੀਕਾਰ ਕਰ ਲਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਣਾਏ ਕਾਨੂੰਨ ਲੋਕਾਂ ਲਈ ਹੁੰਦੇ ਹਨ, ਜੇਕਰ ਲੋਕ ਕਾਨੂੰਨਾਂ ਨੂੰ ਨਹੀਂ ਮੰਨ ਰਹੇ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਕਾਨੂੰਨ ਵਾਪਸ ਲੈ ਲਵੇ, ਸਰਕਾਰ ਲੋਕਤੰਤਰ ਵਿਚ ਲੋਕਾਂ ਦੀ ਆਵਾਜ਼ ਨੂੰ ਸੁਣੇ।
photoਖਹਿਰਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਨੇ ਪੰਜਾਬ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ, ਜਦੋਂ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਤਾਂ ਉਹ ਦਿੱਲੀ ਬਾਰਡਰ ਉੱਤੇ ਪਹੁੰਚ ਗਏ , ਉਨ੍ਹਾਂ ਕਿਹਾ ਕਿ ਪਿਛਲੀ 17 ਦਿਨਾਂ ਤੋਂ ਕੇਂਦਰ ਸਰਕਾਰ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਪੁਲੀਸ ਤੇ ਫੌਜੀ ਬਲਾਂ ਨੂੰ ਲਾ ਕੇ ਕਿਸਾਨਾਂ ਅੰਦਰ ਡਰ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
photoਉਨ੍ਹਾਂ ਕਿਹਾ ਕਿ ਲੰਮੇ ਅਰਸੇ ਤੋਂ ਪੰਜਾਬ ਨਾਲ ਵਿਤਕਰੇਬਾਜ਼ੀ ਕੀਤੀ ਗਈ ਜਾ ਰਹੀ ਹੈ, ਖ਼ਾਸ ਕਰਕੇ 1980 ਤੋਂ ਬਾਅਦ ਪੰਜਾਬ ਨਾਲ ਕੀਤੇ ਵਿਤਕਰੇ ਦੇ ਗੰਭੀਰ ਸਿੱਟੇ ਭੁਗਤਣੇ ਪਏ ਹਨ। ਬਹੁਤ ਸਾਰੇ ਨੌਜਵਾਨਾਂ ਦੀਆਂ ਜਾਨਾਂ ਗਈਆਂ , ਕੇਂਦਰ ਸਰਕਾਰ ਫਰਾਖ਼ਦਿਲੀ ਦਿਖਾ ਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਪ੍ਰਵਾਨ ਕਰੇ , ਜੇਕਰ ਕੇਂਦਰ ਸਰਕਾਰ ਨੂੰ ਇਸ ਤੇ ਸ਼ਰਮ ਆਉਂਦੀ ਹੈ ਤਾਂ ਉਹ ਰੈਫਰੈਂਡਮ ਕਰਵਾ ਸਕਦੀ ਹੈ ।
photoਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਸਮੁੱਚੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ, ਦਿੱਲੀ ਬਾਰਡਰ 'ਤੇ ਪੰਜਾਬ ,ਹਰਿਆਣਾ ਰਾਜਸਥਾਨ ਅਤੇ ਹੋਰ ਰਾਜਾਂ ਵਿੱਚੋਂ ਆ ਰਹੇ ਕਿਸਾਨਾਂ ਦੀ ਏਕਤਾ ਅਤੇ ਸੰਘਰਸ਼ ਇਕ ਮਿਸਾਲ ਬਣ ਰਿਹਾ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲੈਣਾ ਚਾਹੀਦਾ ਹੈ।