ਅੱਖ 'ਤੇ ਵੱਜੀ ਸੀ ਰਬੜ ਬੁਲਟ ਪਰ ਫਿਰ ਵੀ ਸ਼ੇਰ ਵਾਂਗ ਗਰਜਿਆ ਬਜ਼ੁਰਗ ਨਿਹੰਗ
Published : Dec 13, 2020, 6:57 am IST
Updated : Dec 13, 2020, 6:57 am IST
SHARE ARTICLE
image
image

ਅੱਖ 'ਤੇ ਵੱਜੀ ਸੀ ਰਬੜ ਬੁਲਟ ਪਰ ਫਿਰ ਵੀ ਸ਼ੇਰ ਵਾਂਗ ਗਰਜਿਆ ਬਜ਼ੁਰਗ ਨਿਹੰਗ

ਨਵੀਂ ਦਿੱਲੀ, 12 ਦਸੰਬਰ (ਅਰਪਣ ਕੌਰ) : ਕਿਸਾਨ ਅਪਣਾ ਦਿੱਲੀ ਅੰਦੋਲਨ ਸ਼ਾਂਤਮਈ ਤਰੀਕੇ ਨਾਲ ਅਤੇ ਪੂਰੇ ਜ਼ੋਰਾਂ ਸ਼ੋਰਾਂ ਨਾਲ ਕਰ ਰਹੇ ਹਨ ਤੇ ਇਸ ਅੰਦੋਲਨ ਵਿਚ ਹਰ ਕੋਈ ਬੱਚੇ ਤੋਂ ਲੈ ਕੇ ਬਜ਼ੁਰਗਾਂ ਤਕ ਸੱਭ ਸ਼ਮੂਲੀਅਤ ਕਰ ਰਹੇ ਹਨ। ਜਦੋਂ ਕਿਸਾਨਾਂ ਨੇ ਦਿੱਲੀ ਲਈ ਚਾਲੇ ਪਾਏ ਸੀ ਉਸ ਦਿਨ ਇਕ ਬਜ਼ੁਰਗ ਕਿਸਾਨ ਸੰਤੋਖ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਸੀ ਤੇ ਸੰਤੋਖ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਉਨ੍ਹਾਂ 'ਤੇ ਰਬੜ ਬੁਲਟ ਚਲਾਈਆਂ ਗਈਆਂ ਜਿਸ ਦੌਰਾਨ ਬਜ਼ੁਰਗ ਸੰਤੋਖ ਸਿੰਘ ਦੀ ਅੱਖ 'ਤੇ ਡੂੰਘੀ ਸੱਟ ਵੀ ਲੱਗੀ ਪਰ ਫਿਰ ਵੀ ਉਹ ਅੱਗੇ ਵਧਣ ਵਿਚ ਕਾਮਯਾਬ ਰਹੇ ਤੇ ਦਿੱਲੀ ਪਹੁੰਚ ਹੀ ਗਏ।
  ਸੰਤੋਖ ਸਿੰਘ ਨੇ ਸਪੋਕਸਮੈਨ ਨਾਲ ਖ਼ਾਸ ਗੱਲਬਾਤ ਕੀਤੀ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਥੇ ਮੋਰਚਾ ਫ਼ਤਿਹ ਕਰਨ ਆਏ ਹਨ ਤੇ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਜਾਣਗੇ ਉਸ ਤੋਂ ਪਹਿਲਾਂ ਘਰ ਨਹੀਂ ਜਾਣਗੇ। ਸੰਤੋਖ ਸਿੰਘ ਦਾ ਕਹਿਣਾ ਹੈ ਕਿ ਉਹ 26 ਤਾਰੀਕ ਨੂੰ ਤੁਰੇ ਤੇ ਅਗਲੇ ਦਿਨ ਦਿੱਲੀ ਪਹੁੰਚ ਗਏ ਤੇ ਰਸਤੇ ਵਿਚ ਪ੍ਰਦਰਸ਼ਨ ਚੱਲ ਰਿਹਾ ਸੀ। ਸੰਤੋਖ ਸਿੰਘ ਦੇ ਸਾਥੀ ਦਾ ਕਹਿਣਾ ਹੈ ਕਿ ਉਹ ਹਰਿਆਣਾ ਦੇ ਕਿਸਾਨਾਂ ਦਾ ਵੀ ਧਨਵਾਦ ਕਰਦੇ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਮੋਢੇ 'ਤੇ ਚੁੱਕ ਲਿਆ ਸੀ ਤੇ ਕਿਹਾ ਸੀ ਕਿ ਪੰਜਾਬ ਦੇ ਵੀਰ ਬਾਅਦ 'ਚ ਅਸੀਂ ਪ੍ਰਸ਼ਾਸਨ ਦਾ ਸਾਹਮਣਾ ਕਰਨ ਲਈ ਪਹਿਲਾਂ ਅੱਗੇ ਹੋਵਾਂਗੇ।
imageimage

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement