ਕਿਸਾਨ ਅੰਦੋਲਨ ਦੀ ਸਫਲਤਾ ਉਪਰੰਤ ਤੜਕੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਉਪ ਮੁੱਖ ਮੰਤਰੀ ਰੰਧਾਵਾ
Published : Dec 13, 2021, 3:22 pm IST
Updated : Dec 13, 2021, 3:22 pm IST
SHARE ARTICLE
Deputy Chief Minister Randhawa at Sri Harmandir Sahib
Deputy Chief Minister Randhawa at Sri Harmandir Sahib

ਕਾਲੇ ਕਾਨੂੰਨਾਂ ਦੀ ਵਾਪਸੀ ਪੰਜਾਬੀਅਤ ਦੀ ਜਿੱਤ- ਸੁਖਜਿੰਦਰ ਰੰਧਾਵਾ

ਅੰਮ੍ਰਿਤਸਰ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲੀ ਕਾਮਯਾਬੀ ਲਈ ਅੱਜ ਤੜਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਤੜਕੇ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਪੁੱਜੇ ਰੰਧਾਵਾ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ, ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਹੁਕਮਨਾਮਾ ਸੁਣ ਕੇ ਵਾਪਸੀ ਲਈ ਚਾਲੇ ਪਾਏ। ਇਸ ਮੌਕੇ ਕਾਂਗਰਸ ਆਗੂ ਭਗਵੰਤਪਾਲ ਸਿੰਘ ਸੱਚਰ ਤੇ ਹੋਰ ਆਗੂ ਵੀ ਉਹਨਾਂ ਨਾਲ ਹਾਜ਼ਰ ਸਨ।

Deputy Chief Minister Randhawa at Sri Harmandir SahibDeputy Chief Minister Randhawa at Sri Harmandir Sahib

ਰੰਧਾਵਾ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੀ ਅਪਾਰ ਕਿਰਪਾ ਨਾਲ ਸਾਡੇ ਕਿਸਾਨਾਂ ਨੂੰ ਸੰਘਰਸ਼ ਵਿਚ ਕਾਮਯਾਬੀ ਮਿਲੀ ਹੈ। ਉਹਨਾਂ ਕਿਹਾ ਕਿ ਮੋਦੀ ਸਰਕਾਰ ਜੋ ਕਿ ਆਪਣੇ ਅੱਖੜ ਰਵੱਈਏ ਕਰਕੇ ਜਾਣੀ ਜਾਂਦੀ ਹੈ, ਨੂੰ ਪੰਜਾਬ ਦੇ ਕਿਸਾਨਾਂ ਨੇ ਜਿਸ ਦ੍ਰਿੜਤਾ ਨਾਲ ਸੰਘਰਸ਼ ਕਰਕੇ ਕਾਲੇ ਕਾਨੂੰਨ ਵਾਪਸ ਲੈਣ ਲਈ ਮਜ਼ਬੂਰ ਕੀਤਾ ਹੈ, ਇਹ ਆਪਣੇ ਆਪ ਵਿਚ ਇਕਲੌਤੀ ਮਿਸਾਲ ਹੈ।

Deputy Chief Minister Randhawa at Sri Harmandir SahibDeputy Chief Minister Randhawa at Sri Harmandir Sahib

ਉਹਨਾਂ ਕਿਹਾ ਕਿ ਜਿਵੇਂ ਦੇਸ਼ ਦੀ ਅਜ਼ਾਦੀ ਵੇਲੇ ਪੰਜਾਬੀਆਂ ਨੇ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਸਨ, ਠੀਕ ਉਸੇ ਤਰ੍ਹਾਂ ਇੰਨਾ ਕਾਲੇ ਕਾਨੂੰਨਾਂ ਵਿਰੁੱਧ ਵੀ ਪੰਜਾਬ ਦੇ ਕਿਸਾਨ ਨੇ ਅੱਗੇ ਹੋ ਕੇ ਲੜਾਈ ਲੜੀ ਤੇ ਫਿਰ ਦੇਸ਼-ਵਿਦੇਸ਼ ਤੋਂ ਇੰਨਾਂ ਨੂੰ ਡੱਟਵੀਂ ਹਮਾਇਤ ਮਿਲੀ, ਜਿਸ ਨੇ ਇਹ ਕਾਨੂੰਨ ਵਾਪਸ ਲੈਣ ਲਈ ਸਰਕਾਰ ਨੂੰ ਮਜ਼ਬੂਰ ਕੀਤਾ। ਉਹਨਾਂ ਕਿਹਾ ਕਿ ਕੇਂਦਰ ਨੇ ਇਸ ਕਿਰਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਲਈ ਕਈ ਚਾਲਾਂ ਵੀ ਚੱਲੀਆਂ, ਪਰ ਸੂਝਵਾਨ ਕਿਸਾਨਾਂ ਨੇ ਸਾਂਤੀਪੂਰਵਕ ਰਹਿੰਦੇ ਹੋਏ ਆਪਣਾ ਸੰਘਰਸ਼ ਜਾਰੀ ਰੱਖਿਆ ਤੇ ਜਿੱਤ ਵੱਲ ਵੱਧਦੇ  ਗਏ।

Deputy Chief Minister Randhawa at Sri Harmandir SahibDeputy Chief Minister Randhawa at Sri Harmandir Sahib

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਇੰਨਾ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਰਹੀ ਹੈ ਅਤੇ ਸੰਘਰਸ਼ ਦੌਰਾਨ ਵੀ ਅਸੀਂ ਕਿਸਾਨਾਂ ਨਾਲ ਖੜੇ ਰਹੇ ਹਾਂ। ਉਹਨਾਂ ਕਿਹਾ ਕਿ ਇਸ ਸੰਘਰਸ਼ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਤਾਂ ਜੋ ਉਹਨਾਂ ਪਰਵਿਾਰਾਂ ਦੀ ਰੋਟੀ ਚੱਲਦੀ ਰਹੇ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਦੀ ਕੁਰਬਾਨੀ, ਸੋਚ ਅਤੇ ਸੰਘਰਸ਼ ਨੂੰ ਸਿਜਦਾ ਕਰਦਾ ਹੋਇਆ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਪਰਮਾਤਮਾ ਸਾਡੇ ਅੰਨਦਾਤੇ ਨੂੰ ਖੁਸ਼ਹਾਲੀ ਬਖਸ਼ੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement