
ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਕਰਨਗੇ।
ਅੰਮ੍ਰਿਤਸਰ (ਚਰਨਜੀਤ ਸਿੰਘ ਸੁਰਖ਼ਾਬ): ਇਕ ਸਾਲ ਤੋਂ ਵੱਧ ਸਮੇਂ ਤੋਂ ਜਾਰੀ ਕਿਸਾਨ ਅੰਦੋਲਨ ਫਤਹਿ ਕਰਨ ਉਪਰੰਤ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਉਹ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਕਰਨਗੇ।
Gurnam Singh Chaduni at Darbar Sahib
ਕਿਸਾਨ ਅੰਦੋਲਨ ਦੀ ਜਿੱਤ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਕਿਸੇ ਵੀ ਚੀਜ਼ ਦੀ ਇੰਨੀ ਖੁਸ਼ੀ ਨਹੀਂ ਮਨਾਉਣੀ ਚਾਹੀਦੀ। ਉਹਨਾਂ ਕਿਹਾ ਕਿ ਇਹ ਅੰਦੋਲਨ ਅਸੀਂ ਵਾਹਿਗੁਰੂ ਦੀ ਕ੍ਰਿਪਾ ਸਦਕਾ ਜਿੱਤੇ ਹਾਂ। ਇਸ ਲਈ ਅਸੀਂ ਉਹਨਾਂ ਦੇ ਚਰਨਾਂ ਵਿਚ ਸੀਸ ਝੁਕਾਉਣ ਆਏ ਹਾਂ।
Gurnam Singh Chaduni
ਸ਼ਹੀਦ ਕਿਸਾਨਾਂ ਲਈ ਮੁਆਵਜ਼ੇ ਸਬੰਧੀ ਗੱਲ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਹਰਿਆਣਾ ਸਰਕਾਰ ਨਾਲ ਵੀ ਇਸ ਸਬੰਧੀ ਗੱਲਬਾਤ ਜਾਰੀ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਮੁਆਵਜ਼ੇ ਤੋਂ ਨਾਂਹ ਨਹੀਂ ਕੀਤੀ।
Gurnam Singh Chaduni
ਮਿਸ਼ਨ ਪੰਜਾਬ ਬਾਰੇ ਗੱਲ ਕਰਦਿਆਂ ਕਿਹਾ ਉਹਨਾਂ ਕਿ ਚਾਰ-ਪੰਜ ਦਿਨਾਂ ਵਿਚ ਉਹ ਵੱਡਾ ਧਮਾਕਾ ਕਰਨਗੇ। ਇਸ ਦੇ ਨਾਲ ਹੀ ਉਹਨਾਂ ਸੰਕੇਤ ਦਿੱਤੇ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਸਿਆਸਤ ਵਿਚ ਐਂਟਰੀ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਿਆਸਤ ਵਿਚ ਆਉਣ ਲਈ ਸੱਦਾ ਵੀ ਦਿੱਤਾ ਸੀ।