
ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਦਿੱਤਾ ਭੇਜ
ਜਲੰਧਰ: ਜਲੰਧਰ ਵਿਚ ਚੜ੍ਹਦੀ ਸਵੇਰ ਇਕ ਵੱਡਾ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਜਲੰਧਰ-ਪਠਾਨਕੋਟ ਹਾਈਵੇਅ 'ਤੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ ਪੁਲਿਸ ਅਧਿਕਾਰੀ ਅਤੇ ਉਸ ਦੀ ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਜ਼ਖਮੀ ਹੋ ਗਏ।
Accident
ਜਾਣਕਾਰੀ ਅਨੁਸਾਰ ਇਕ ਕਾਰ ਜਲੰਧਰ ਵੱਲ ਅਤੇ ਦੂਜੀ ਭੋਗਪੁਰ ਵੱਲ ਜਾ ਰਹੀ ਸੀ। ਇਸ ਦੌਰਾਨ ਇੱਕ ਕਾਰ ਬੇਕਾਬੂ ਹੋ ਕੇ ਦੂਜੇ ਪਾਸੇ ਜਾ ਵੱਜੀ, ਜਿਸ ਕਾਰਨ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
Tragic accident