CM ਨੇ ਖਰੜ ਤੇ ਮੋਰਿੰਡਾ ਵਿਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
Published : Dec 13, 2021, 6:57 pm IST
Updated : Dec 13, 2021, 6:57 pm IST
SHARE ARTICLE
Punjab CM Charanjit Singh Channi and Others
Punjab CM Charanjit Singh Channi and Others

ਸ੍ਰੀ ਚਮਕੌਰ ਸਾਹਿਬ ਹਲਕੇ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਸੌਂਪੇ

ਖਰੜ/ਮੋਰਿੰਡਾ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਵੀ ਕੀਤਾ। ਖਰੜ ਦੇ ਪਿੰਡ ਤ੍ਰਿਪੜੀ ਵਿਖੇ 20 ਕਰੋੜ ਰੁਪਏ ਦੀ ਸਾਂਝੀ ਲਾਗਤ ਨਾਲ ਇੱਕ ਆਈ.ਟੀ.ਆਈ., ਇੱਕ ਆਡੀਟੋਰੀਅਮ ਸਮੇਤ ਇੱਕ ਇਨਡੋਰ ਸਪੋਰਟਸ ਹਾਲ ਅਤੇ ਇੱਕ ਫੁੱਟਬਾਲ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਨੇ ਪਿੰਡ ਤ੍ਰਿਪੜੀ ਵੱਲੋਂ 8 ਏਕੜ ਜ਼ਮੀਨ ਦਾਨ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇੱਥੇ ਸਥਾਪਤ ਕੀਤੀ ਜਾਣ ਆਈ.ਟੀ.ਆਈ. ਇਸ ਖੇਤਰ ਦੇ ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ।

Punjab CM Charanjit Singh Channi and OthersPunjab CM Charanjit Singh Channi and Others

ਇਸ ਦੇ ਨਾਲ ਹੀ ਇਨਡੋਰ ਸਪੋਰਟਸ ਹਾਲ ਵਿੱਚ ਜਿਮਨਾਸਟਿਕ, ਬਾਸਕਟਬਾਲ, ਵਾਲੀਬਾਲ ਅਤੇ ਹੋਰ ਖੇਡ ਸਹੂਲਤਾਂ ਸ਼ਾਮਲ ਹੋਣਗੀਆਂ ਜਿਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ। ਚੰਨੀ ਨੇ ਕਿਹਾ ਕਿ ਆਈ.ਟੀ.ਆਈ. ਦੀ ਇਮਾਰਤ ਜਨਵਰੀ, 2022 ਦੇ ਅੰਤ ਤੱਕ ਮੁਕੰਮਲ ਹੋ ਜਾਵੇਗੀ, ਜਦੋਂ ਕਿ ਇਨਡੋਰ ਸਪੋਰਟਸ ਹਾਲ ਅਗਸਤ 2022 ਤੱਕ ਮੁਕੰਮਲ ਹੋ ਜਾਵੇਗਾ।

Punjab CM Charanjit Singh Channi and OthersPunjab CM Charanjit Singh Channi and Others

ਉਨ੍ਹਾਂ ਅੱਗੇ ਕਿਹਾ ਕਿ ਫੁੱਟਬਾਲ ਦਾ ਮੈਦਾਨ ਅਪ੍ਰੈਲ, 2022 ਤੱਕ ਮੁਕੰਮਲ ਹੋ ਜਾਵੇਗਾ।ਇਸੇ ਤਰ੍ਹਾਂ ਮੋਰਿੰਡਾ ਵਿਖੇ ਮੁੱਖ ਮੰਤਰੀ ਨੇ 5 ਕਰੋੜ ਦੀ ਲਾਗਤ ਵਾਲੀ 2 ਏਕੜ ਰਕਬੇ ਵਿੱਚ ਫੈਲੀ ਐਸ.ਡੀ.ਐਮ ਦਫ਼ਤਰ ਦੀ ਨਵੀਂ ਇਮਾਰਤ ਤੋਂ ਇਲਾਵਾ 74.32 ਕਰੋੜ ਰੁਪਏ ਦੀ ਲਾਗਤ ਵਾਲੇ 100 ਫੀਸਦੀ ਵਾਟਰ ਸਪਲਾਈ, ਸੀਵਰੇਜ, ਨਹਿਰੀ ਪਾਣੀ ਦੀ ਸਪਲਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਜਲ ਸਪਲਾਈ ਪ੍ਰੋਜੈਕਟ ਕਜੌਲੀ ਵਾਟਰ ਵਰਕਸ ਤੋਂ ਮੋਰਿੰਡਾ ਅਤੇ ਖਰੜ ਕਸਬਿਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਏਗਾ।

Punjab CM Charanjit Singh Channi and OthersPunjab CM Charanjit Singh Channi and Others

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਵੱਲੋਂ ਉਨ੍ਹਾਂ ਦੇ ਚਾਰ ਕੈਬਨਿਟ ਮੰਤਰੀਆਂ ਦੇ `ਆਪ` ਵਿੱਚ ਸ਼ਾਮਲ ਹੋਣ ਦੀਆਂ ਝੂਠੀਆਂ ਅਫਵਾਹਾਂ ਫੈਲਾਉਣ `ਤੇ ਵਰ੍ਹਦਿਆਂ ਪਾਰਟੀ ਨੂੰ ਬੇਲੋੜਾ ਪ੍ਰਚਾਰ ਕਰਨ ਲਈ ਝੂਠ ਬੋਲਣ ਤੋਂ ਗੁਰੇਜ਼ ਕਰਨ ਦੀ ਚੇਤਾਵਨੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਿਰਫ ਗੁੰਮਰਾਹਕੁੰਨ ਅਤੇ ਝੂਠੀਆਂ ਗੱਲਾਂ ਨਾਲ ਲੋਕਾਂ ਨੂੰ ਭਟਕਾਉਣਾ ਚਾਹੁੰਦੀ ਹੈ ਪਰ ਇਹ ਚਾਲਾਂ ਉਹਨਾਂ `ਤੇ ਹੀ ਉਲਟੀਆਂ ਪੈਣਗੀਆਂ”।

Punjab CM Charanjit Singh Channi and OthersPunjab CM Charanjit Singh Channi and Others

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸ੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਮੋਰਿੰਡਾ ਬਲਾਕਾਂ ਦੇ 140 ਯੂਥ ਕਲੱਬਾਂ/ਵੈਲਫੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ। ਇਨ੍ਹਾਂ ਵਿੱਚੋਂ 68 ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਹਨ ਜਦਕਿ 72 ਸ਼ਹਿਰੀ ਖੇਤਰਾਂ ਵਿੱਚ ਕੰਮ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਈਸ਼ਾ ਕਾਲੀਆ, ਐਸਐਸਪੀ ਨਵਜੋਤ ਸਿੰਘ ਮਾਹਲ, ਡਿਪਟੀ ਕਮਿਸ਼ਨਰ ਰੂਪਨਗਰ ਸੋਨਾਲੀ ਗਿਰੀ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਸ਼ਾਮਲ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement