ਦਿੱਲੀ ਮੋਰਚੇ ਤੋਂ ਪਰਤਦਿਆਂ ਕਿਸਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਹੋਈ ਦਰਦਨਾਕ ਮੌਤ
Published : Dec 13, 2021, 8:58 am IST
Updated : Dec 13, 2021, 12:35 pm IST
SHARE ARTICLE
Amrik Singh
Amrik Singh

ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਕੀਤੀ ਜਾਵੇਗੀ ਹਵਾਲੇ

 

ਸਾਦਿਕ (ਔਲਖ) : ਸਾਦਿਕ ਨੇੜੇ ਪਿੰਡ ਮਰਾੜ ਦੇ ਇਕ ਕਿਸਾਨ ਦੀ ਦਿੱਲੀਉਂ ਪਰਤਦਿਆਂ ਟਰੈਕਟਰ ਹੇਠਾਂ ਆਉਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।

 

DeathDeath

 

ਮਿਲੀ ਜਾਣਕਾਰੀ ਅਨੁਸਾਰ ਅਮਰੀਕ ਸਿੰਘ ਪੁੱਤਰ ਹਰਮੇਲ ਸਿੰਘ ਪਿੰਡ ਮਰਾੜ ਆਪਣੇ ਸਾਥੀਆਂ ਨਾਲ ਜੇਤੂ ਅੰਦਾਜ਼ ਵਿਚ ਦਿੱਲੀ ਤੋਂ ਵਾਪਸ ਪਿੰਡ ਨੂੰ ਪਰਤ ਰਹੇ ਸਨ ਕਿ ਹਾਂਸੀ ਕੋਲ ਅਚਾਨਕ ਸੜਕ ਵਿਚ ਟੋਇਆ ਆਉਣ ਕਾਰਨ ਟਰੈਕਟਰ ਖੱਡੇ ਵਿਚ ਵੱਜਿਆ ਅਤੇ ਅਮਰੀਕ ਸਿੰਘ ਹੇਠਾਂ ਡਿੱਗ ਪਿਆ ਅਤੇ ਅਪਣੇ ਹੀ ਟਰਾਲੀ ਹੇਠਾਂ ਆ ਗਿਆ।

 

Amrik Singh
Amrik Singh

 

ਇਸ ਦੌਰਾਨ ਸਾਥੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਉਥੇ ਡਾਕਟਰਾਂ ਨੇ ਅਮਰੀਕ ਸਿੰਘ ਨੂੰ ਮ੍ਰਿਤਕ ਐਲਾਨ ਦਿਤਾ। ਸਾਥੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀ ਜਾਏਗੀ। ਫਿਰ ਦੇਰ ਰਾਤ ਨੂੰ ਪਿੰਡ ਆਉਣ ਦੀ ਸੰਭਾਵਨਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement