CM ਨੇ ਰਾਜਪਾਲ ਨੂੰ ਲਿਖਿਆ ਪੱਤਰ, ਪੰਜਾਬ ਕਾਡਰ ਦੇ IPS ਅਧਿਕਾਰੀ ਨੂੰ ਚੰਡੀਗੜ੍ਹ ਦੇ SSP ਦੇ ਅਹੁਦੇ ਤੋਂ ਫਾਰਗ ਕਰ ਦੇਣ ’ਤੇ ਰੋਸ ਪ੍ਰਗਟਾਇਆ
Published : Dec 13, 2022, 6:11 pm IST
Updated : Dec 13, 2022, 6:12 pm IST
SHARE ARTICLE
Bhagwant Singh Mann, Banwarilal Purohit
Bhagwant Singh Mann, Banwarilal Purohit

ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ IPS ਅਫਸਰ ਨੂੰ ਵਾਪਸ ਭੇਜਣ ਨਾਲ ਯੂ.ਟੀ. ਦੇ ਕੰਮਕਾਜੀ ਮਾਮਲਿਆਂ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜੇਗਾ


 

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਤੋਂ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀ ਨੂੰ ਫਾਰਗ ਕਰ ਦੇਣ ’ਤੇ ਰੋਸ ਜ਼ਾਹਰ ਕੀਤਾ ਹੈ।

ਰਾਜਪਾਲ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਕਿ ਕੇਂਦਰੀ ਸ਼ਾਸਿਤ ਪ੍ਰਦੇਸ਼, ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਰਵਾਇਤੀ ਤੌਰ ਉਤੇ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਹੀ ਤਾਇਨਾਤ ਹੁੰਦਾ ਹੈ। ਇਸੇ ਤਰ੍ਹਾਂ ਯੂ.ਟੀ. ਦਾ ਡਿਪਟੀ ਕਮਿਸ਼ਨਰ ਹਰਿਆਣਾ ਕਾਡਰ ਦਾ ਆਈ.ਏ.ਐਸ. ਅਧਿਕਾਰੀ ਨਿਯੁਕਤ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਪੰਜਾਬ ਕਾਡਰ ਦੇ ਸਾਲ 2009 ਦੇ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਹੀ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਲਈ ਇਹ ਹੋਰ ਵੀ ਦੁੱਖ ਦੀ ਗੱਲ ਹੈ ਕਿ ਚੰਡੀਗੜ੍ਹ ਦੇ ਐਸ.ਐਸ.ਪੀ. ਦੇ ਅਹੁਦੇ ਉਤੇ ਹਰਿਆਣਾ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਗੈਰ-ਵਾਜਬ ਹੈ ਕਿਉਂ ਜੋ ਇਸ ਨਾਲ ਯੂ.ਟੀ. ਦੇ ਮਾਮਲਿਆਂ ਨੂੰ ਚਲਾਉਣ ਵਿਚ ਸੂਬਿਆਂ ਦਰਮਿਆਨ ਸੰਤੁਲਨ ਵਿਗੜ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕਿਸੇ ਕਾਰਨ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ ਨੂੰ ਵਾਪਸ ਭੇਜਣਾ ਹੀ ਸੀ ਤਾਂ ਪਹਿਲਾਂ ਪੰਜਾਬ ਤੋਂ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਮੰਗ ਲੈਣਾ ਚਾਹੀਦਾ ਸੀ।

ਇਸ ਮਾਮਲੇ ਵਿਚ ਰਾਜਪਾਲ ਦੇ ਦਖ਼ਲ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਲਈ ਪੰਜਾਬ ਕਾਡਰ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦਾ ਪੈਨਲ ਭੇਜੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਕਾਡਰ ਦਾ ਆਈ.ਪੀ.ਐਸ. ਅਧਿਕਾਰੀ ਛੇਤੀ ਹੀ ਐਸ.ਐਸ.ਪੀ. ਚੰਡੀਗੜ੍ਹ ਦੇ ਅਹੁਦੇ ਉਤੇ ਨਿਯੁਕਤ ਹੋਵੇਗਾ।

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement