ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਥਾਪਤ ਕੀਤੇ ਜਾਣਗੇ ਵਿੱਦਿਅਕ ਪਾਰਕ: ਹਰਜੋਤ ਸਿੰਘ ਬੈਂਸ
Published : Dec 13, 2022, 5:47 pm IST
Updated : Dec 13, 2022, 5:47 pm IST
SHARE ARTICLE
Educational parks to be established in Government Schools: Harjot Singh Bains
Educational parks to be established in Government Schools: Harjot Singh Bains

ਵਿੱਦਿਅਕ ਪਾਰਕਾਂ ਵਿਚ ਸਥਾਪਤ ਕੀਤਾ ਜਾਵੇਗਾ ਚਰਚਾ ਮੰਚ ਅਤੇ ਆਇਡੀਆ ਪੁਆਇੰਟ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਨੂੰ ਸਮੇਂ ਦੇ ਹਾਣ ਦਾ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵਿੱਦਿਅਕ ਪਾਰਕ ਸਥਾਪਤ ਕੀਤੇ ਜਾਣ ਦਾ ਫੈਸਲਾ ਲਿਆ ਗਿਆ ਹੈ।

ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ  ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਉਪਰਾਲੇ ਤਹਿਤ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਲਈ ਸਕੂਲ ਕੈਂਪਸ ਵਿੱਚ ਵਿੱਦਿਅਕ ਪਾਰਕ ਬਣਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਚਰਚਾ ਮੰਚ ਅਤੇ ਆਇਡੀਆ ਪੁਆਇੰਟ ਵੀ ਸਥਾਪਤ ਕੀਤੇ ਜਾਣਗੇ।
 

ਬੈਂਸ ਨੇ ਦੱਸਿਆ ਕਿ ਇਸ ਕਾਰਜ ਲਈ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨਅੀਰ ਸੈਕੰਡਰੀ ਸਕੂਲਾਂ ਨੂੰ 11 ਕਰੋੜ 79 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ। 7392 ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲਾਂ ਨੂੰ 7 ਕਰੋੜ 39 ਲੱਖ 20 ਹਜ਼ਾਰ ਰੁਪਏ ਦੀ ਗ੍ਰਾਂਟ ਅਤੇ 3783 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਨੂੰ 4 ਕਰੋੜ 40 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ।

ਇਨ੍ਹਾਂ ਵਿੱਦਿਅਕ ਪਾਰਕਾਂ ਰਾਹੀਂ ਵਿਦਿਆਰਥੀਆਂ ਦੇ ਭੂਗੋਲਿਕ, ਵਿਗਿਆਨਿਕ ਅਤੇ ਗਣਿਤਿਕ ਦ੍ਰਿਸ਼ਟੀਕੋਣ ਵਿੱਚ ਵਾਧਾ ਹੋਵੇਗਾ। ਇਹਨਾਂ ਵਿੱਦਿਅਕ ਪਾਰਕਾਂ ਵਿੱਚ ਤਿਆਰ ਕੀਤੇ ਜਾਣ ਵਾਲੇ ਮਾਡਲ ਪਾਠਕ੍ਰਮ ‘ਤੇ ਅਧਾਰਿਤ ਹੋਣਗੇ ਅਤੇ ਵਿਦਿਆਰਥੀ ਆਪਣੇ ਹੱਥੀ ਕਿਰਿਆਵਾਂ ਕਰਕੇ ਵੱਖ-ਵੱਖ ਵਿਸ਼ਿਆਂ ਦੇ ਸਿਧਾਂਤਾਂ ਨੂੰ ਅਸਾਨੀ ਨਾਲ ਸਿੱਖ ਸਕਣਗੇ। ਇਹਨਾਂ ਵਿੱਦਿਅਕ ਪਾਰਕਾਂ ਵਿੱਚ ਇੱਕ ਸਥਾਨ ‘ਤੇ ਸਕੂਲ ਦੇ ਵਿਦਿਆਰਥੀਆਂ ਲਈ ਆਇਡੀਆ ਬਕਸਾ ਵੀ ਰੱਖਿਆ ਜਾਵੇਗਾ ਜਿਸ ਵਿੱਚ ਵਿਦਿਆਰਥੀ ਵਿਚਾਰ ਮੰਚ ‘ਤੇ ਚਰਚਾ ਕਰਕੇ ਆਪਣੇ ਉਤਪੰਨ ਹੋਏ ਵਿਚਾਰਾਂ ਨੂੰ ਲਿਖ ਕੇ ਇਕੱਤਰ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement