
ਵਕੀਲ ਸਿੰਘ ਦਾ ਬੀਤੀ 7 ਦਸੰਬਰ ਨੂੰ ਵਿਆਹ ਹੋਇਆ ਸੀ।
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਪਿੰਡ ਕੋਟਲੀ ਅਬਲੂ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਏ ਜਦੋਂ ਇਕ ਦਰਦਨਾਕ ਸੜਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਬਠਿੰਡਾ ਮਾਰਗ ’ਤੇ ਪਿੰਡ ਸੰਗੂਧੌਣ ਨੇੜੇ ਹੋਏ ਸੜਕ ਹਾਦਸੇ ਵਿਚ ਕ੍ਰਿਸ਼ਨ ਕੁਮਾਰ ਅਤੇ ਵਕੀਲ ਸਿੰਘ ਨੇ ਦਮ ਤੋੜ ਦਿੱਤਾ। ਵਕੀਲ ਸਿੰਘ ਦਾ ਬੀਤੀ 7 ਦਸੰਬਰ ਨੂੰ ਵਿਆਹ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਵਿਚ ਮੋਟਰਸਾਈਕਲ ਨੂੰ ਅੱਗ ਲੱਗੀ ਗਈ। ਕ੍ਰਿਸ਼ਨ ਕੁਮਾਰ ਅਤੇ ਵਕੀਲ ਸਿੰਘ ਮੋਟਰਸਾਈਕਲ ’ਤੇ ਸਵਾਰ ਸਨ। ਇਸ ਭਿਆਨਕ ਹਾਦਸੇ ਨੇ ਪਰਿਵਾਰ ਦੀਆਂ ਖੁਸ਼ੀਆਂ ਨੂੰ ਮਾਤਮ ਵਿਚ ਬਦਲ ਦਿੱਤਾ।