
ਗਰਾਮ ਸੇਵਕ ਅਤੇ ਪੰਚਾਇਤ ਸਕੱਤਰ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ
ਫ਼ਤਿਹਗੜ੍ਹ ਸਾਹਿਬ, 12 ਦਸੰਬਰ (ਰਜਿੰਦਰ ਸਿੰਘ ਭੱਟ): ਬਲਾਕ ਵਿਕਾਸ ਪੰਚਾਇਤ ਅਫਸਰ ਹਨ ਮੰਡੀ ਵਿਖੇ ਗ੍ਰਾਮ ਸੇਵਕ ਅਤੇ ਪੰਚਾਇਤ ਸਕੱਤਰ ਯੂਨੀਅਨ ਦੀ ਕਲਮਛੋੜ ਹੜਤਾਲ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਜਾਰੀ |
ਪ੍ਰਧਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਗਰਾਮ ਸੇਵਕ ਤੇ ਪੰਚਾਇਤ ਸਕੱਤਰਾਂ ਦੀ ਹੜਤਾਲ ਸੜ ਰਿਹਾ ਹੈ ਪ੍ਰੰਤੂ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਨੂੰ ਲੈ ਕੇ 13 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਚਾਇਤ ਭਵਨ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ ਕਿਉਂਕਿ ਸਰਕਾਰ ਨੇ ਸੱਤਾ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ | ਪ੍ਰਧਾਨ ਹਰਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸਕੱਤਰਾਂ , ਗ੍ਰਾਮ ਸੇਵਕਾਂ ਤੇ ਸਰਪੰਚਾਂ ਨੂੰ ਪੰਚਾਇਤ ਭਵਨ ਦਾ ਘਿਰਾਓ ਕਰਨ ਲਈ ਧਰਨੇ ਵਿੱਚ ਪਹੁੰਚਣ ਦੀ ਅਪੀਲ ਕੀਤੀ | ਇਸ ਮੌਕੇ ਸਕੱਤਰ ਮਨਵੀਰ ਸਿੰਘ , ਰਾਜਿੰਦਰ ਸਿੰਘ, ਨਰਿੰਦਰਜੀਤ ਸਿੰਘ , ਹਤਿੰਦਰ ਕੁਮਾਰ, ਤੇਜਿੰਦਰ ਸਿੰਘ ਤੇ ਹੋਰ ਮੌਜੂਦ ਸਨ |
2hatt news direct 1