ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਮੁੜ ਸ਼ੁਰੂ ਕਰਾਂਗੇ ਮੁਹਿੰਮ: ਕੁਲਦੀਪ ਸਿੰਘ ਧਾਲੀਵਾਲ
Published : Dec 13, 2022, 8:02 pm IST
Updated : Dec 13, 2022, 8:02 pm IST
SHARE ARTICLE
Kuldeep Dhaliwal address weekly program 'Janta Darbar' in Vikas Bhawan
Kuldeep Dhaliwal address weekly program 'Janta Darbar' in Vikas Bhawan

ਪੇਂਡੂ ਵਿਕਾਸ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੇ ਆਦੇਸ਼

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਚਲਾਈ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਫੇਜ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ।

ਅੱਜ ਵਿਕਾਸ ਭਵਨ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਆਯੋਜਿਤ ਹਫਤਾਵਾਰੀ ‘ਜਨਤਾ ਦਰਬਾਰ’ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਹਰ ਹਾਲਤ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈਆਂ ਜਾਣਗੀਆਂ ਅਤੇ ਇਸ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਬਿਨ੍ਹਾਂ ਦੇਰੀ ਕਰਨ ਦੇ ਆਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਜ਼ਿਆਦਾਤਰ ਸ਼ਿਕਾਇਤਾਂ ਪੰਚਾਇਤੀ ਜ਼ਮੀਨਾਂ ਨਾਲ ਸਬੰਧਤ ਆ ਰਹੀਆਂ ਹਨ, ਜਿਨ੍ਹਾਂ ਦਾ ਬਿਨ੍ਹਾ ਦੇਰੀ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਨਹੀਂ ਬਖ਼ਸ਼ੇਗੀ।

ਲੋਕਾਂ ਨੂੰ ਸ਼ਿਕਾਇਤਾਂ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਹਰ ਮੰਗਲਵਾਰ ਨੂੰ ਵਿਕਾਸ ਭਵਨ ਵਿਖੇ ਹਫਤਾਵਾਰੀ ਜਨਤਾ ਦਰਬਾਰ ਪ੍ਰੋਗਰਾਮ ਕਰਵਾ ਰਹੇ ਹਨ ਤਾਂ ਜੋ ਹਰ ਸ਼ਨੀਵਾਰ ਨੂੰ ਅਜਨਾਲਾ ਤੋਂ ਇਲਾਵਾ ਹੋਰਨਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਥਾਵਾਂ 'ਤੇ ਨਹੀਂ ਜਾ ਸਕਦਾ ਹੈ, ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾਉਣ ਲਈ ਫੇਸਬੁੱਕ ਦੀ ਵਰਤੋਂ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਮਸਲਿਆਂ ਨੂੰ ਤੁਰੰਤ ਅਤੇ ਤਸੱਲੀਬਖਸ਼ ਢੰਗ ਨਾਲ ਹੱਲ ਕਰਨ ਲਈ ਵਚਨਬੱਧ ਹੈ।

ਪੰਜਾਬ ਸਰਕਾਰ 16, 19, 23, 26 ਅਤੇ 30 ਦਸੰਬਰ ਨੂੰ ਕ੍ਰਮਵਾਰ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਸਮੇਤ ਪੰਜ ਥਾਵਾਂ 'ਤੇ 'ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ' ਪ੍ਰੋਗਰਾਮ ਕਰਵਾਉਣ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੱਥੇ ਸਮਰੱਥ ਅਧਿਕਾਰੀਆਂ ਵੱਲੋਂ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਇਹਨਾਂ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:48 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM
Advertisement