ਨਵੇਂ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਮੁਹੱਈਆ ਹੋਣਗੀਆਂ: ਜਿੰਪਾ
Published : Dec 13, 2022, 4:08 pm IST
Updated : Dec 13, 2022, 4:08 pm IST
SHARE ARTICLE
Recruitment of new patwaris will provide timely services to people: Gimpa
Recruitment of new patwaris will provide timely services to people: Gimpa

ਮਾਲ ਵਿਭਾਗ ਦੀ ਕਾਰਗੁਜ਼ਾਰੀ ‘ਚ ਹੋਰ ਨਿਖਾਰ ਆਵੇਗਾ

 

ਚੰਡੀਗੜ੍ਹ:ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮਾਲ ਵਿਭਾਗ ਦੀ ਕਾਰਗੁਜ਼ਾਰੀ ਵਿਚ ਦਿਨੋਂ-ਦਿਨ ਸੁਧਾਰ ਹੋ ਰਿਹਾ ਹੈ। ਪਿਛਲੀਆਂ ਸਰਕਾਰਾਂ ਦੌਰਾਨ ਮਾਲ ਵਿਭਾਗ ਦੇ ਕੰਮਕਾਰ ਦੇ ਤਰੀਕਿਆਂ ਤੋਂ ਆਮ ਜਨਤਾ ਬਹੁਤ ਦੁਖੀ ਸੀ ਪਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਸੇਵਾ ਸੰਭਾਲੀ ਹੈ, ਲੋਕਾਂ ਦੇ ਕੰਮ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਤੋਂ ਹੋ ਰਹੇ ਹਨ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਸੀ ਜਿਸ ਕਰਕੇ ਕਈ ਕੰਮ ਕਰਵਾਉਣ ਲਈ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਪਰ ਬੀਤੇ ਦਿਨੀਂ ਪੰਜਾਬ ਮੰਤਰੀ ਮੰਡਲ ਵੱਲੋਂ ਪਟਵਾਰੀਆਂ ਦੀਆਂ 710 ਨਵੀਆਂ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ 1090 ਪਟਵਾਰੀਆਂ ਦੀ ਭਰਤੀ ਮੁਕੰਮਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਮਾਲ ਰਿਕਾਰਡ ਤਿਆਰ ਕਰਨ, ਰੱਖ-ਰਖਾਵ ਅਤੇ ਪੁਰਾਣੇ ਰਿਕਾਰਡ ਦੀ ਸਾਂਭ-ਸੰਭਾਲ ਹੋਰ ਸੁਚਾਰੂ ਤਰੀਕੇ ਨਾਲ ਕੀਤੀ ਜਾ ਸਕੇਗੀ । ਇਸ ਤੋਂ ਇਲਾਵਾ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਸਮੇਂ ਸਿਰ ਮੁਹੱਈਆ ਹੋ ਸਕਣਗੀਆਂ।

ਜਿੰਪਾ ਨੇ ਕਿਹਾ ਕਿ ਮਾਲ ਵਿਭਾਗ ਦੀ ਕਾਇਆ ਕਲਪ ਲਈ ਮਾਨ ਸਰਕਾਰ ਵੱਲੋਂ ਹੋਰ ਵੀ ਕਈ ਪੁਖਤਾ ਕਦਮ ਚੁੱਕੇ ਗਏ ਹਨ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਟੈਂਪ ਪੇਪਰਾਂ ਦੀ ਖਰੀਦ ਨੂੰ ਸਰਲ ਬਣਾਉਣ ਲਈ ਈ-ਸਟੈਂਪ ਪੇਪਰ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਹਰ ਕੀਮਤ ਦੇ ਸਟੈਂਪ ਪੇਪਰ ਜਾਰੀ ਕੀਤੇ ਜਾ ਰਹੇ ਹਨ।  ਇਸ ਤੋਂ ਇਲਾਵਾ ਖਾਨਗੀ ਤਕਸੀਮ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈਬਸਾਈਟ https://eservices.punjab.gov.in ਸ਼ੁਰੂ ਕੀਤੀ ਗਈ ਹੈ। ਮਾਲ ਮੰਤਰੀ ਅਨੁਸਾਰ ਪੰਜਾਬ ਦੇ 7520 ਪਿੰਡਾਂ ਦੇ ਨਕਸ਼ਿਆਂ ਅਤੇ 46861 ਮੁਸਾਵੀ ਸ਼ੀਟਾਂ ਨੂੰ ਡਿਜੀਟਾਈਜ਼ਡ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਨੂੰ ਹੋਰ ਲੋਕ ਪੱਖੀਂ ਤੇ ਸਰਲ ਬਣਾਉਣ ਦੇ ਯਤਨ ਜਾਰੀ ਹਨ।

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement