ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 7.73 ਕਰੋੜ ਰੁਪਏ ਖਰਚ ਕਰਨ ਦਾ ਲਿਆ ਫ਼ੈਸਲਾ : ਇੰਦਰਬੀਰ ਨਿੱਜਰ
Published : Dec 13, 2022, 5:37 pm IST
Updated : Dec 13, 2022, 5:37 pm IST
SHARE ARTICLE
Inderbir Singh Nijjar
Inderbir Singh Nijjar

ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਵੱਛ ਵਾਤਾਵਰਣ ਪ੍ਰਦਾਨ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ



 

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਲਗਭਗ 7.73 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਸੇ ਲੜੀ ਤਹਿਤ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।   

ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਗੋਲਡਨ ਗੇਟ ਅੰਮ੍ਰਿਤਸਰ ਦੀ ਪੇਂਟਿੰਗ ਅਤੇ ਜਨਰਲ ਰੈਨੋਵੇਸ਼ਨ (ਲਾਈਟਾਂ ਸਮੇਤ) ਦਾ ਕੰਮ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਮੋਜ਼ੇਕ ਟਾਈਲਾਂ ਨਾਲ ਮੁਕੰਮਲ ਰੰਗਦਾਰ ਲਾਈਟਾਂ ਵਾਲੇ 12 ਫੁੱਟ ਦੇ ਫੁਹਾਰੇ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। 

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਬੀ/ਐਸ ਖਾਲਸਾ ਕਾਲਜ ਅਤੇ ਜੀ.ਐਨ.ਡੀ.ਯੂ ਰੋਡ ਸਾਈਡ ਲੈਵਲਿੰਗ ਡਰੈਸਿੰਗ ਅਤੇ ਬੂਟੇ ਲਗਾਉਣ ਦੇ ਕੰਮ ਕੀਤੇ ਜਾਣਗੇ, ਪੁਲਾਂ ਨੂੰ ਸੀਮਿੰਟ ਅਧਾਰਤ ਪੇਂਟ ਨਾਲ ਪੇਂਟ ਕਰਕੇ ਸੁੰਦਰ ਬਣਾਇਆ ਜਾਵੇਗਾ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ਼ਾਪਿੰਗ ਸੈਂਟਰ ਅੰਮ੍ਰਿਤਸਰ ਵਿਖੇ ਹਰੀ ਪੱਟੀ ਦੀ ਮੁਰੰਮਤ ਅਤੇ ਸੁੰਦਰੀਕਰਨ ਵੀ ਕੀਤਾ ਜਾਵੇਗਾ।    

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਾਮ ਸਿੰਘ ਅਟਾਰੀਵਾਲਾ ਯਾਦਗਾਰੀ ਗੇਟ ਦੀ ਮੁਰੰਮਤ ਅਤੇ ਵਾਰਨਿਸ਼ਿੰਗ ਦਾ ਕੰਮ ਕੀਤਾ ਜਾਵੇਗਾ।  ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਨੂੰ ਜਾਣ ਵਾਲੀਆਂ ਵੱਖ-ਵੱਖ ਸੜਕਾਂ 'ਤੇ ਬੂਟੇ, ਸਜਾਵਟੀ ਬੂਟੇ ਅਤੇ ਕਰੀਪਰ ਆਦਿ ਲਗਾਉਣ, 97 ਏਕੜ 'ਚ ਸੜਕਾਂ 'ਤੇ ਇੰਟਰਲਾਕਿੰਗ ਟਾਈਲਾਂ ਲਗਾਉਣ, ਸੈਂਟਰਲ ਵਰਜ ਦੀ ਪੇਂਟਿੰਗ ਅਤੇ ਐਕਸਟੈਨਸ਼ਨ ਸਕੀਮ ਤਹਿਤ ਕਬੀਰ ਪਾਰਕ 'ਚ ਫੁੱਟਪਾਥ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ |  ਉਨ੍ਹਾਂ ਕਿਹਾ ਕਿ ਸਰਕਾਰ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਰ ਵੀ ਕਈ ਵਿਕਾਸ ਕਾਰਜ ਕਰਵਾਉਣ ਦਾ ਫੈਸਲਾ ਕੀਤਾ ਹੈ। 

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਰਾਜ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ।  ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਰਕਾਰ ਦੇ ਨਿਯਮਾਂ/ਕਾਨੂੰਨਾਂ ਦੀ ਪਾਲਣਾ ਕਰਨ ਅਤੇ ਵਿਭਾਗ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement