SC ਕਮਿਸ਼ਨ ਦੇ ਦਖਲ ਨਾਲ ਅਨੁਸੂਚਿਤ ਜਾਤੀ ਦੇ ਵਿਅਕਤੀ ਨੂੰ ਘਰ ਲਈ ਮਿਲਿਆ ਰਸਤਾ
Published : Dec 13, 2022, 3:43 pm IST
Updated : Dec 13, 2022, 3:43 pm IST
SHARE ARTICLE
Scheduled caste person found way home with intervention of SC commission
Scheduled caste person found way home with intervention of SC commission

ਐਸ.ਸੀ.ਕਮਿਸ਼ਨ ਦੇ ਮੈਂਬਰ ਵੱਲੋਂ ਮੌਕੇ ਤੇ ਜਾ ਕੇ ਜਾਂਚ ਕਰਨ ਉਪਰੰਤ ਸ਼ਿਕਾਇਤ ਸਹੀ ਸੀ।

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਪਿੰਡ ਛੱਜੂ ਮਾਜਰਾ ਜ਼ਿਲ੍ਹਾ ਮੁਹਾਲੀ ਦੇ ਨਿਵਾਸੀ ਨੂੰ ਘਰ ਨੂੰ ਜਾਣ ਲਈ ਰਸਤਾ ਮਿਲਿਆ। ਇਸ ਸਬੰਧੀ ਐਸ.ਸੀ.ਕਮਿਸ਼ਨ ਦੇ ਮੈਂਬਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਛੱਜੂ ਮਾਜਰਾ ਜ਼ਿਲ੍ਹਾ ਮੁਹਾਲੀ ਦੇ ਵਸਨੀਕ ਵੱਲੋਂ  ਸ਼ਿਕਾਇਤ ਪ੍ਰਾਪਤ ਹੋਈ ਸੀ ਕਿ ਉਸਦੇ ਘਰ ਨੂੰ ਜਾਣ ਵਾਲੇ ਰਸਤੇ ਵਿੱਚ ਕੰਧ ਕਰਕੇ ਰੂੜੀ ਦੇ ਢੇਰ ਲਗਾ ਦਿੱਤੇ ਅਤੇ ਬਾਅਦ ਵਿਚ ਰਸਤੇ 'ਤੇ ਸ਼ੈਡ ਵੀ ਪਾ ਦਿੱਤਾ ਗਿਆ। ਐਸ.ਸੀ.ਕਮਿਸ਼ਨ ਦੇ ਮੈਂਬਰ ਵੱਲੋਂ ਮੌਕੇ ਤੇ ਜਾ ਕੇ ਜਾਂਚ ਕਰਨ ਉਪਰੰਤ ਸ਼ਿਕਾਇਤ ਸਹੀ ਸੀ।

ਇਹ ਜਾਣਕਾਰੀ ਦਿੰਦਿਆਂ ਐਸ.ਸੀ.ਕਮਿਸ਼ਨ ਦੇ ਬੁਲਾਰੇ ਵੱਲੋਂ ਦੱਸਿਆ ਕਿ ਉਪਰੋਕਤ ਸ਼ਿਕਾਇਤ ਦੇ ਮੱਦੇਨਜ਼ਰ਼ ਨਗਰ ਕੌਂਸਲ ਖਰੜ ਨੂੰ ਸ਼ਿਕਾਇਤ ਭੇਜਦੇ ਹੋਏ ਲਿਖਿਆ ਕਿ ਨਿਯਮਾਂ ਅਨੁਸਾਰ ਕਾਰਵਾਈ ਕਰਦੇ ਹੋਏ ਰੂੜੀ ਦੇ ਢੇਰ ਅਤੇ ਸ਼ੈਡ ਵੀ ਹਟਾਏ ਜਾਣ । ਸ਼ਿਕਾਇਤ ਕਰਤਾ ਨੇ ਕਮਿਸ਼ਨ ਨੂੰ ਦੱਸਿਆ ਕਿ ਨਗਰ ਕੌਂਸਲ ਖਰੜ ਵੱਲੋਂ ਕੋਈ ਕਾਰਵਾਈ ਨਹੀ ਕੀਤੀ ਗਈ।

ਇਸ ਸਬੰਧੀ ਕਮਿਸ਼ਨ ਵੱਲੋਂ ਦੁਬਾਰਾ ਐਸ.ਡੀ.ਐਮ.ਅਤੇ ਕਾਰਜਕਾਰੀ ਅਫਸਰ ਖਰੜ ਨੂੰ ਲਿਖਿਆ ਕਿ ਤੁਰੰਤ ਕਾਰਵਾਈ ਨਾ ਕਰਨ ਸਬੰਧੀ ਐਸ.ਸੀ./ ਐਸ.ਟੀ (ਪ੍ਰੀਵੈਨਸ਼ਨ ਆਫ ਐਟਰੋਸਿਟੀ) ਐਕਟ 1989 ਤਹਿਤ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਜੁਮੇਵਾਰ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

 ਹੁਣ ਨਗਰ ਕੌਂਸਲ ਖਰੜ ਵੱਲੋਂ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਲਿਖਤੀ ਰਿਪੋਰਟ ਦਿੱਤੀ ਕਿ ਨਜਾਇਜ ਕਬਜ਼ਾ ਹਟਾ ਦਿੱਤਾ ਗਿਆ ਅਤੇ ਸ਼ੈਡ ਵੀ ਉਤਾਰ ਦਿੱਤਾ ਹੈ। ਸ਼ਿਕਾਇਤ ਕਰਤਾ ਨੂੰ ਘਰ ਲਈ ਯੋਗ ਰਸਤਾ ਮੁਹੱਈਆ ਕਰਵਾ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement