Ludhiana Encounter: ਲੁਧਿਆਣਾ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ; ਵਿੱਕੀ ਨਾਂਅ ਦੇ ਗੈਂਗਸਟਰ ਦੀ ਗੋਲੀ ਲੱਗਣ ਕਾਰਨ ਮੌਤ
Published : Dec 13, 2023, 7:54 pm IST
Updated : Dec 13, 2023, 9:33 pm IST
SHARE ARTICLE
Encounter between police and miscreants in Ludhiana
Encounter between police and miscreants in Ludhiana

20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ ਗੈਂਗਸਟਰ

Ludhiana Encounter: ਗੈਂਗਸਟਰ ਸੁਖਦੇਵ ਉਰਫ ਵਿੱਕੀ ਬੁਧਵਾਰ ਸ਼ਾਮ ਨੂੰ ਲੁਧਿਆਣਾ 'ਚ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ। ਵਿੱਕੀ ਅਪਣੇ ਸਾਥੀਆਂ ਨਾਲ ਮਿਲ ਕੇ ਬੰਦੂਕ ਦੀ ਨੋਕ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ। ਬੁਧਵਾਰ ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਹ ਲੁਧਿਆਣਾ ਇਲਾਕੇ 'ਚ ਘੁੰਮ ਰਿਹਾ ਹੈ।

ਜਿਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿਤਾ। ਜਦੋਂ ਉਹ ਕੋਹਾੜਾ-ਮਾਛੀਵਾੜਾ ਰੋਡ ’ਤੇ ਪਿੰਡ ਪੰਜੇਟਾ ਨੇੜੇ ਪਹੁੰਚਿਆ ਤਾਂ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਉਸ ਦੇ ਪਿੱਛੇ ਹੈ। ਉਸ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਪੁਲਿਸ ਟੀਮ ਦੀਆਂ ਗੋਲੀਆਂ ਲੱਗਣ ਕਾਰਨ ਗੈਂਗਸਟਰ ਵਿੱਕੀ ਦੀ ਸੜਕ 'ਤੇ ਹੀ ਮੌਤ ਹੋ ਗਈ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੈਂਗਸਟਰ 20 ਤੋਂ ਵੱਧ ਮਾਮਲਿਆਂ ਵਿਚ ਲੋੜੀਂਦਾ ਸੀ। ਗੈਂਗਸਟਰ ਸੁਖਦੇਵ ਉਰਫ਼ ਵਿੱਕੀ ਪੁੱਤਰ ਬਲਵਿੰਦਰ ਸਿੰਘ ਤਾਜਪੁਰ ਰੋਡ ਕੂਮਕਲਾਂ ਦਾ ਰਹਿਣ ਵਾਲਾ ਸੀ। 

ਸੁਖਦੇਵ ਖ਼ਿਲਾਫ਼ 18 ਐਫਆਈਆਰ ਦਰਜ ਹਨ। ਉਸ ਦੇ 3 ਸਾਥੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਪੁਲਿਸ ਨੇ ਆਰੀਅਨ ਸਿੰਘ ਉਰਫ ਰਾਜਾ ਵਾਸੀ ਗੋਰਖਪੁਰ ਯੂ.ਪੀ, ਸੁਨੀਲ ਕੁਮਾਰ ਵਾਸੀ ਬਿਹਾਰ ਅਤੇ ਬਲਵਿੰਦਰ ਉਰਫ ਬੌਬੀ ਵਾਸੀ ਮਾਛੀਵਾੜਾ ਨੂੰ ਹਿਰਾਸਤ ਵਿਚ ਲਿਆ ਹੈ। ਇਸ ਗੋਲੀਬਾਰੀ ਦੌਰਾਨ ਪੁਲਿਸ ਦਾ ਇਕ ਏਐਸਆਈ ਵੀ ਜ਼ਖ਼ਮੀ ਹੋਇਆ, ਜਿਸ ਦੇ ਪੱਟ ’ਤੇ ਗੋਲੀ ਲੱਗੀ ਸੀ। ਜਦਕਿ ਇਕ ਪੁਲਿਸ ਅਧਿਕਾਰੀ ਬੁਲੇਟ ਪਰੂਫ ਜੈਕਟ ਕਾਰਨ ਬਚ ਗਿਆ।

ਬਰਾਮਦਗੀ

1. 2 ਪਿਸਤੌਲ 32 ਬੋਰ
2. 2 ਰੌਂਦ 32 ਬੋਰ
3. 1 ਹਲਕਾ ਖਿਡੌਣਾ ਪਿਸਤੌਲ
4. 1 ਅਪਾਚੇ ਮੋਟਰਸਾਈਕਲ (ਚੋਰੀ ਕੀਤਾ ਹੋਇਆ)
5. 1 ਪਲਸਰ ਮੋਟਰਸਾਈਕਲ
6. 1 ਸਪਲੈਂਡਰ ਮੋਟਰਸਾਈਕਲ ਅਪਰਾਧ ਵਿਚ ਵਰਤਿਆ ਗਿਆ

Photo

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਗੈਂਗਸਟਰ ਵਿੱਕੀ ਦੀ ਮੌਤ ਹੋ ਗਈ ਹੈ। ਉਨ੍ਹਾਂ ਦਸਿਆ ਕਿ ਇਹ 4 ਵਿਅਕਤੀਆਂ ਦਾ ਗੈਂਗ ਸੀ। ਇਹ ਲੋਕ ਲੰਬੇ ਸਮੇਂ ਤੋਂ ਇਸ ਖੇਤਰ ਵਿਚ ਸਰਗਰਮ ਸਨ। ਉਸ ਨੇ ਸ਼ਰਾਬ ਦੇ ਠੇਕੇਦਾਰ, ਕੈਮਿਸਟ ਅਤੇ ਮਨੀ ਐਕਸਚੇਂਜਰ ਨੂੰ ਗੋਲੀ ਮਾਰੀ ਸੀ। ਉਦੋਂ ਤੋਂ ਹੀ ਪੁਲਿਸ ਉਨ੍ਹਾਂ ਦਾ ਪਿੱਛਾ ਕਰ ਰਹੀ ਸੀ। ਅੱਜ ਉਨ੍ਹਾਂ ਬਾਰੇ ਜਾਣਕਾਰੀ ਮਿਲੀ। ਜਦੋਂ ਪੁਲਿਸ ਨੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿਤੀ।

14 ਦਿਨ ਪਹਿਲਾਂ ਵੀ ਲੁਧਿਆਣਾ 'ਚ ਕਾਰੋਬਾਰੀ ਸੰਭਵ ਜੈਨ ਦੇ ਅਗਵਾ ਮਾਮਲੇ 'ਚ ਭਗੌੜੇ ਦੋ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਸੀ। ਜਿਸ ਵਿਚ ਦੋਵੇਂ ਗੈਂਗਸਟਰ ਮਾਰੇ ਗਏ। ਇਸ ਤੋਂ ਇਲਾਵਾ ਮੁਕਾਬਲੇ ਵਿਚ ਏਐਸਆਈ ਵੀ ਜ਼ਖ਼ਮੀ ਹੋਇਆ ਸੀ। ਮਾਰੇ ਗਏ ਗੈਂਗਸਟਰਾਂ ਦੀ ਪਛਾਣ ਸੰਜੀਵ ਉਰਫ ਸੰਜੂ ਅਤੇ ਸ਼ੁਭਮ ਗੋਪੀ ਵਜੋਂ ਹੋਈ ਸੀ। ਦੋਵੇਂ ਬਾਮਨ ਗੈਂਗ ਦੇ ਗੈਂਗਸਟਰ ਸਨ।

(For more news apart from Encounter between police and miscreants in Ludhiana, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement