
Punjab Weather Update: ਅਗਲੇ ਤਿੰਨ ਦਿਨ ਪਵੇਗੀ ਸੰਘਣੀ ਧੁੰਦ
Punjab Weather Update Know IMD Predictions News in Punjabi ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਠੰਢ ਆਪਣਾ ਜ਼ੋਰ ਫੜ੍ਹੇਗੀ। ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਮੌਸਮ ਕੇਂਦਰ ਮੁਤਾਬਕ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Ravi Uppal News: ਮਹਾਦੇਵ ਬੁੱਕ ਆਨਲਾਈਨ ਸੱਟੇਬਾਜ਼ੀ 'ਚ ਮੁਲਜ਼ਮ ਰਵੀ ਉੱਪਲ ਨੂੰ ਦੁਬਈ ਪੁਲਿਸ ਨੇ ਕੀਤਾ ਗਿ੍ਫ਼ਤਾਰ
ਮੌਸਮ ਵਿਭਾਗ ਮੁਤਾਬਕ ਯੈਲੋ ਅਲਰਟ ਅਧੀਨ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਅਤੇ ਲੁਧਿਆਣਾ ਸ਼ਾਮਲ ਹਨ। ਲੋਕਾਂ ਨੂੰ ਠੰਢ ਤੋਂ ਬਚਣ ਲਈ ਸਾਵਧਾਨੀ ਵਰਤਣ ਲਈ ਵੀ ਕਿਹਾ ਗਿਆ ਹੈ। ਜੇਕਰ ਹੁਣ ਦੀ ਗੱਲ ਕਰੀਏ ਤਾਂ ਰਾਤ ਸਮੇਂ ਪਾਰਾ ਕਾਫੀ ਹੇਠਾਂ ਚਲਾ ਜਾਂਦਾ ਹੈ।