Patiala News: ਰੀਲ ਬਣਾਉਣੀ ਪਈ ਮਹਿੰਗੀ, ਟਰੇਨ ਦੀ ਲਪੇਟ ਵਿਚ ਆਉਣ ਨਾਲ ਇਕ ਵਿਦਿਆਰਥੀ ਦੀ ਹੋਈ ਮੌਤ
Published : Dec 13, 2024, 11:27 am IST
Updated : Dec 13, 2024, 11:27 am IST
SHARE ARTICLE
A student died after being hit by a train Patiala News
A student died after being hit by a train Patiala News

Patiala News: ਦੋ ਵਿਦਿਆਰਥੀ ਗੰਭੀਰ ਜ਼ਖ਼ਮੀ

A student died after being hit by a train Patiala News: ਪਟਿਆਲਾ ਜ਼ਿਲ੍ਹੇ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਥੋਂ ਦੇ ਮਹਿੰਦਰਗੰਜ ਰਾਜਪੁਰਾ ਸਥਿਤ ਸਕੂਲ ਆਫ਼ ਐਮੀਨੈਂਸ ਦੇ 3 ਵਿਦਿਆਰਥੀ ਰੇਲਵੇ ਟ੍ਰੈਕ 'ਤੇ ਰੀਲ ਬਣਾਉਂਦੇ ਸਮੇਂ ਟਰੇਨ ਦੀ ਲਪੇਟ 'ਚ ਆ ਗਏ। ਇਸ ਕਾਰਨ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਸੀਨੀਅਰ ਸਕੂਲ ਮਹਿੰਦਰਗੰਜ ਵਿਚ 11ਵੀਂ ਜਮਾਤ ਵਿਚ ਪੜ੍ਹਦੇ ਤਿੰਨ ਵਿਦਿਆਰਥੀ ਅੰਬਾਲਾ ਵਾਲੇ ਪਾਸੇ ਪੁਲ ’ਤੇ ਵੀਡੀਉ ਬਣਾ ਕੇ ਸੋਸ਼ਲ ਮੀਡੀਆ ’ਤੇ ਸ਼ਾਂਝੀ ਕਰ ਰਹੇ ਸਨ ਉਦੋਂ ਹੀ ਇਕ ਤੇਜ਼ ਰਫ਼ਤਾਰ ਟਰੇਨ ਆ ਗਈ। ਵਿਦਿਆਰਥੀਆਂ ਨੂੰ ਇਸ ਗੱਲ ਦਾ ਪਤਾ ਨਹੀਂ ਲੱਗਿਆ ਜਿਸ ਕਾਰਨ ਟਰੇਨ ਨੇ ਉਨ੍ਹਾਂ ਨੂੰ ਆਪਣੀ ਲਪੇਟ 'ਚ ਲੈ ਲਿਆ।

ਇਸ ਦੌਰਾਨ ਇਕ ਵਿਦਿਆਰਥੀ ਗੁਰਪ੍ਰੀਤ ਸਿੰਘ ਵਾਸੀ ਗੈਵੀ ਪਿੰਡ ਢਕਾਂਸੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਉਸ ਦੇ ਦੂਜੇ ਦੋਸਤ ਮਨਿੰਦਰ ਸਿੰਘ ਵਾਸੀ ਪਿੰਡ ਢਕਾਂਸੂ ਅਤੇ ਹਰਸ਼ ਸ਼ਰਮਾ ਵਾਸੀ ਸ਼ਾਮ ਨਗਰ ਰਾਜਪੁਰਾ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਰਾਜਪੁਰਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਸਕੂਲ ਦੀ ਪ੍ਰਿੰਸੀਪਲ ਪੂਨਮ ਕੁਮਾਰੀ ਨੇ ਦੱਸਿਆ ਕਿ ਹਾਦਸੇ ਦੌਰਾਨ ਵਿਦਿਆਰਥੀ ਸਕੂਲ ਤੋਂ ਗ਼ੈਰਹਾਜ਼ਰ ਸਨ ਜਿਸ ਬਾਰੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪਤਾ ਸੀ। ਹਾਦਸੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement