Muktsar News : ਕੈਬਨਿਟ ਮੰਤਰੀ ਨੇ ਚੁਣੇ ਹੋਏ ਸਰਪੰਚਾਂ,ਪੰਚਾਂ ਨੂੰ ਪਿੰਡਾਂ ’ਚ ਨਸ਼ੇ ਦੀ ਰੋਕਥਾਮ ਸਬੰਧੀ ਸਖ਼ਤ ਕਦਮ ਪੁੱਟਣ ਦੀ ਕੀਤੀ ਅਪੀਲ

By : BALJINDERK

Published : Dec 13, 2024, 6:12 pm IST
Updated : Dec 13, 2024, 6:12 pm IST
SHARE ARTICLE
ਡਾ. ਬਲਜੀਤ ਕੌਰ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ’ਚ ਨਸ਼ੇ ਦੀ ਰੋਕਥਾਮ ਸਬੰਧੀ ਸਖ਼ਤ ਕਦਮ ਪੁੱਟਣ ਦੀ ਅਪੀਲ ਕਰਦੇ ਹੋਏ
ਡਾ. ਬਲਜੀਤ ਕੌਰ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ’ਚ ਨਸ਼ੇ ਦੀ ਰੋਕਥਾਮ ਸਬੰਧੀ ਸਖ਼ਤ ਕਦਮ ਪੁੱਟਣ ਦੀ ਅਪੀਲ ਕਰਦੇ ਹੋਏ

Muktsar News :ਨਸ਼ੇ ਵੇਚਣ ਵਾਲਿਆਂ ਵਿਰੁੱਧ ਸਰਕਾਰ ਵਲੋਂ ਕੀਤੀ ਜਾਵੇਗੀ ਸਖਤ ਕਾਰਵਾਈ: ਡਾ.ਬਲਜੀਤ ਕੌਰ

Muktsar News in Punjabi : ਨਸ਼ੇ ਵੇਚਣ ਵਾਲਿਆਂ ਅਤੇ ਨਸ਼ੇ ਵੇਚਣ ਵਾਲਿਆਂ ਦਾ ਸਾਥ ਦੇਣ ਵਾਲਿਆ ਵਿਰੁੱਧ ਪੰਜਾਬ ਸਰਕਾਰ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਚੁਣੇ ਹੋਏ ਸਰਪੰਚਾਂ-ਪੰਚਾਂ ਅਤੇ ਮੋਹਤਵਰਾਂ ਨੂੰ ਪਿੰਡਾਂ ’ਚ ਨਸ਼ੇ ਦੀ ਰੋਕਥਾਮ ਸਬੰਧੀ ਸਖ਼ਤ ਕਦਮ ਪੁੱਟਣ ਦੀ ਅਪੀਲ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ, ਇਸ ਲਈ ਸਾਰਿਆਂ ਦਾ ਅਹਿਮ ਫ਼ਰਜ਼ ਹੈ, ਨਸ਼ਿਆਂ ਦੀ ਬੁਰਾਈ ਨੂੰ ਖ਼ਤਮ ਕਰਨ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ।

ਉਹਨਾਂ ਪਿੰਡਾਂ ਦੇ ਮੋਹਤਵਰਾਂ  ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਪ੍ਰਕਾਰ ਦਾ ਕੋਈ  ਨਸ਼ਾ ਵੇਚਦਾ ਹੈ, ਤਾਂ ਇਸ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਦਿੱਤੀ ਜਾਵੇ ਤਾਂ ਜੋ ਇਸ ਬੁਰਾਈ ਨੂੰ ਖ਼ਤਮ ਕੀਤਾ ਜਾ ਸਕੇ। ਉਹਨਾਂ ਅੱਗੇ ਕਿਹਾ ਕਿ  ਨਸ਼ੇ ਵੇਚਣ ਵਾਲਿਆਂ ਦਾ ਸਾਥ ਬਿਲਕੁਲ ਨਾ ਦਿੱਤਾ ਜਾਵੇ ਅਤੇ ਸਮਾਜ ਵਿਚ ਨਸ਼ਿਆਂ ਵਿਰੁੱਧ ਜਾਗ੍ਰਤੀ ਫੈਲਾਈ ਜਾਵੇ। ਉਹਨਾਂ ਕਿਹਾ ਕਿ ਸਰਕਾਰ  ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਦੇ ਇਲਾਜ ਕਰਵਾਉਣ ਲਈ ਵਚਨਬੱਧ ਹੈ ਅਤੇ ਇਹਨਾਂ ਦਾ ਸਰਕਾਰੀ ਹਸਪਤਾਲਾਂ ’ਚ ਨਸ਼ਿਆਂ ਛੁਡਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਲਾਜ ਵੀ ਸਰਕਾਰ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ।

ਇਸ ਮੌਕੇ ’ਤੇ ਵਿਧਾਨ ਸਭਾ ਹਲਕਾ ਮਲੋਟ ਦੇ ਸਮੂਹ ਸਰਪੰਚਾਂ,ਪੰਚਾਂ ਅਤੇ ਮੋਹਤਵਰਾਂ ਨੇ ਨਸ਼ਿਆਂ ਵਿਰੁੱਧ ਮਤੇ ਪਾਏ ਅਤੇ ਸਰਕਾਰ ਨੂੰ ਯਕੀਨ ਦੁਆਇਆ ਕਿ ਉਹ ਆਪਣੇ ਪਿੰਡਾਂ ’ਚ ਨਸ਼ੇ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨਗੇ। ਡਾ. ਬਲਜੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਤਾਂ ਜੋ ਨੌਜਵਾਨ ਪੀੜ੍ਹੀ ਨਸ਼ੇ ਤੋਂ ਬਚ ਸਕੇ।

ਇਸ ਮੌਕੇ ਜਗਦੇਵ ਸਿੰਘ ਬਾਮ ਚੇਅਰਮੈਨ ਕੋਅਪਰੇਟਿਵ ਸੋਸਾਇਟੀ,ਜਸ਼ਨ ਬਰਾੜ ਚੇਅਰਮੈਨ, ਮਨਜਿੰਦਰ ਸਿੰਘ ਉੜਾਂਗ, ਡਾ. ਵਿਕਾਸ ਬਾਂਸਲ, ਇਕਬਾਲ ਸਿੰਘ ਡੀ.ਐਸ.ਪੀ, ਜਸਵੰਤ ਸਿੰਘ ਰਾਮ ਨਗਰ ਸਾਓਕੇ, ਗੁਰਪੀਰ ਸਿੰਘ ਸਰਾਂ ਬਲਾਕ ਪ੍ਰਧਾਨ, ਗੁਰਭਗਤ ਸਿੰਘ, ਅਮਰਿੰਦਰ ਸਿੰਘ, ਕੁਲਵਿੰਦਰ ਸਿੰਘ ਬਰਾੜ, ਜਸਮੇਲ ਸਿੰਘ ਪੰਚਾਇਤ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ,ਪੰਚ ਅਤੇ ਮੋਹਤਵਰ ਮੌਜੂਦ ਸਨ।

(For more news apart from cabinet minister appealed elected sarpanches and panches take strict steps prevent drug addiction in villages News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement