Amritsar News : ਸਿੱਖ ਕੌਮ ਦੀਆਂ ਧਾਰਮਿਕ ਸਖਸ਼ੀਅਤਾਂ ਤੇ ਚਿੱਕੜ ਸੁੱਟ ਕੇ ਪੂਰੀ ਕੌਮ ਨੂੰ ਸ਼ਰਮਸਾਰ ਕਰਨ ਤੋਂ ਬਾਜ ਆਉਣ ਅਖੌਤੀ ਪੰਥ ਹਿਤੈਸ਼ੀ

By : BALJINDERK

Published : Dec 13, 2024, 8:14 pm IST
Updated : Dec 13, 2024, 8:14 pm IST
SHARE ARTICLE
 ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ
ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ

Amritsar News : ਬਦਲੇ ਅਤੇ ਕ੍ਰੋਧ ਦੀ ਭਾਵਨਾਵਾਂ ਨਾਲ ਸਿੰਘ ਸਾਹਿਬਾਨ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼

Amritsar News : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਅਤੇ ਦਮਦਮਾ ਸਾਹਿਬ ਵਿਖੇ ਆਪਣੀ ਵਧੀਆ ਕਾਰਜਸ਼ੈਲੀ ਨਾਲ ਸੇਵਾ ਨਿਭਾਈ ਹੈ। ਜਿਸ ਤੋਂ ਪੂਰੀ ਸਿੱਖ ਕੌਮ ਸੰਤੁਸ਼ਟ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਮੈਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ , ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ ਅਤੇ ਸੁੱਚਾ ਸਿੰਘ ਛੋਟੇਪੁੱਰ ਨੇ ਕਿਹਾ ਕਿ ਕੌਮ ਅਤੇ ਪੰਥਕ ਮਸਲਿਆਂ ਦੀ ਹਮੇਸ਼ਾ ਸਿੰਘ ਸਾਹਿਬਾਨ ਨੇ ਪਹਿਰੇਦਾਰੀ ਕੀਤੀ ਹੈ।

ਆਗੂਆਂ ਨੇ ਕਿਹਾ ਕਿ, ਬਾਦਲ ਦਲ ਦੇ ਕਰੀਬੀਆਂ ਵੱਲੋਂ ਜਥੇਦਾਰ ਸਾਹਿਬ ਦੇ ਕਈ ਸਾਲ ਪੁਰਾਣੇ ਮਸਲੇ ਨੂੰ ਉਛਾਲਣ ਲਈ ਇਕ ਇਨਸਾਨ ਨੂੰ ਲਿਆ ਉਸ ਨੂੰ ਆਪਣੇ ਵਲੋਂ ਪਹਿਲਾਂ ਤੋਂ ਤਿਆਰ ਕੀਤੀ ਸਕ੍ਰਿਪਟ ਦੇ ਕੇ ਆਪਣੇ ਮੀਡੀਆ ਕਰਮੀਆਂ ਤੋ ਕੂੜ ਪ੍ਰਚਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਇਕ ਧਾਰਮਿਕ ਸਖਸ਼ੀਅਤ ਤੇ ਇਸ ਤਰ੍ਹਾਂ ਚਿੱਕੜ ਸੁੱਟ ਕੇ ਉਹ ਸਾਰੀ ਕੌਮ ਨੂੰ ਸਰਮਸ਼ਾਰ ਕਰ ਰਹੇ ਹਨ। 

ਆਗੂਆਂ ਨੇ ਜਾਰੀ ਆਪਣੇ ਬਿਆਨ ’ਚ ਕਿਹਾ ਕਿ, ਸੁਖਬੀਰ ਸਿੰਘ ਬਾਦਲ ਇੱਕ ਪਾਸੇ ਤਾਂ ਇਹ ਦਰਸਾ ਰਹੇ ਹਨ ਕਿ ਉਨ੍ਹਾਂ ਨੇ ਇਕ ਨਿਮਾਣਾ ਸਿੱਖ ਬਣ ਕਿ ਸਾਰੇ ਗੁਨਾਹਾਂ ਨੂੰ ਕਬੂਲ ਕੀਤਾ ਅਤੇ ਉਸ ਦੀ ਸਜਾ ਨੂੰ ਵੀ ਮੰਨ ਲਿਆ ਹੈ। ਉਨ੍ਹਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਪਰ ਦੂਜੇ ਇਹ ਜੋ ਸਾਰਾ ਬਿਰਤਾਂਤ ਉਨ੍ਹਾਂ ਵੱਲੋਂ ਸਿਰਜਿਆ ਜਾ ਰਿਹਾ ਹੈ ਉਸ ਤੋਂ ਲੱਗਦਾ ਹੈ ਇਹ ਸਭ ਉਹ ਕ੍ਰੋਧ ਅਤੇ ਬਦਲੇ ਦੀ ਭਾਵਨਾ ਨਾਲ ਕਰ ਰਹੇ ਹਨ, ਜਿਸ ਨਾਲ ਜਥੇਦਾਰ ਸਹਿਬਾਨ ਨੂੰ ਨੀਵਾਂ ਦਿਖਾਇਆ ਜਾ ਸਕੇ। ਪਰ ਉਨ੍ਹਾਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਇਸ ਨਾਲ ਜੋ ਇਹ ਕਰਵਾ ਰਹੇ ਹਨ ਉਨ੍ਹਾਂ ਦਾ ਭਲਾ ਨਹੀਂ ਹੋਣਾ ਅਤੇ ਨਾ ਹੀ ਪੰਥ ਦੀਆਂ ਕਦਰਾਂ ਕੀਮਤਾਂ ਇਹ ਦਰਸਾਉਂਦੀਆਂ ਹਨ ਅਤੇ ਇਹ ਸਿੱਖੀ ਸੋਚ ਦੇ ਵੀ ਉਲਟ ਹੈ। 

ਆਗੂਆਂ ਨੇ ਕਿਹਾ ਕਿ ਸਾਰੇ ਫੈਸਲੇ ਸਿੱਖ ਪ੍ਰੰਪਰਾ ਅਤੇ ਮਰਿਆਦਾ ਅਨੁਸਾਰ ਹੋਏ ਹਨ ਅਤੇ ਇਹ ਸਾਰੇ ਫੈਸਲੇ ਸਾਰੇ ਜਥੇਦਾਰ ਸਹਿਬਾਨਾਂ ਦੀ ਸਹਿਮਤੀ ਨਾਲ ਹੋਏ ਹਨ। ਪਰ ਜਿਸ ਤਰ੍ਹਾਂ ਦਾ ਹੁਣ ਬਿਰਤਾਂਤ ਸਿਰਜਿਆ ਜਾ ਰਿਹਾ ਉਹ ਸਿੱਖ ਕੌਮ ਨੂੰ ਹਨੇਰੇ ਵੱਲ ਧੱਕਣ ਦੀ ਕੋਸ਼ਿਸ਼ ਹੈ।

(For more news apart from called Panth Hitaishi should refrain embarrassing entire natio throwing mud leading religious figures Sikh community News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement