Amritsar News : ਅੰਮ੍ਰਿਤਸਰ ਤੋਂ ਪੱਤਰਕਾਰ ਜਜਬੀਰ ਸਿੰਘ ਦਾ ਹੋਇਆ ਦੇਹਾਂਤ

By : BALJINDERK

Published : Dec 13, 2024, 6:47 pm IST
Updated : Dec 13, 2024, 6:53 pm IST
SHARE ARTICLE
ਪੱਤਰਕਾਰ ਜਜਬੀਰ ਸਿੰਘ
ਪੱਤਰਕਾਰ ਜਜਬੀਰ ਸਿੰਘ

Amritsar News : ਪਿਛਲੇ ਕੁਝ ਦਿਨਾਂ ਤੋਂ ਸਨ ਬੀਮਾਰ

Amritsar News in Punjabi : ਅੰਮ੍ਰਿਤਸਰ ਤੋਂ ਪੱਤਰਕਾਰ ਜਜਬੀਰ ਸਿੰਘ ਦਾ ਸ਼ੁੱਕਰਵਾਰ ਸਵੇਰੇ ਅਚਾਨਕ ਦੇਹਾਂਤ ਹੋ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਘਾਟ ਸ਼ਹੀਦਾਂ ਸਾਹਿਬ ਵਿਖੇ ਕਰ ਦਿੱਤਾ ਗਿਆ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜਜਬੀਰ ਸਿੰਘ ਬੀਮਾਰੀ ਦਾ ਸਾਹਮਣਾ ਕਰ ਰਹੇ ਸਨ। ਲਗਾਤਾਰ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਸ਼ੁੱਕਰਵਾਰ ਸਵੇਰੇ ਪੰਜ ਵਜੇ ਉਨ੍ਹਾਂ ਨੇ ਅਚਾਨਕ ਆਖਰੀ ਸਾਹ ਲਿਆ ਅਤੇ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਆਪਣੇ ਪਰਿਵਾਰ ਨੂੰ ਪਿੱਛੇ ਛੱਡ ਗਏ।

ਦੱਸ ਦੇਈਏ ਕਿ ਪੱਤਰਕਾਰ ਜਜਬੀਰ ਸਿੰਘ ਹਿੰਦੁਸਤਾਨ ਟਾਈਮਜ਼ ਦੇ ਡਿਜੀਟਲ ਪਲੇਟਫਾਰਮ 'ਤੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਸਮੇਂ ਉਹ ਆਪਣੇ ਬਜ਼ੁਰਗ ਮਾਤਾ-ਪਿਤਾ, ਪਤਨੀ ਅਤੇ ਛੋਟਾ ਬੱਚਾ ਕੋਲ ਹੈ, ਜੋ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ । ਜਜਬੀਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਸ਼ੇਰਜੰਗ ਸਿੰਘ ਹੁੰਦਲ ਦੇ ਨਾਲ-ਨਾਲ ਵੱਖ-ਵੱਖ ਅਖ਼ਬਾਰਾਂ ਅਤੇ ਨਿਊਜ਼ ਚੈਨਲਾਂ ਦੇ ਪੱਤਰਕਾਰਾਂ ਨੇ ਦੁਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਇਸ ਮੌਕੇ ਅਮਨਦੀਪ ਸਿੰਘ ਮਾਹਲ, ਕਰਮਜੀਤ ਸਿੰਘ, ਮਨਿੰਦਰ ਸਿੰਘ ਮੋਗਾ, ਮਨਜਿੰਦਰ ਸਿੰਘ ਮਨੀ, ਗਗਨਦੀਪ ਸ਼ਰਮਾ, ਪਵਨੀਤ ਸਿੰਘ ਗੁਲਾਟੀ, ਰਾਜੀਵ ਸ਼ਰਮਾ, ਹਨੀ ਮਹਿਰਾ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਦੀਪਕ ਬਜਾਜ, ਪੰਕਜ ਕੁਮਾਰ ਆਦਿ ਉਨ੍ਹਾਂ ਦੇ ਅੰਤਿਮ ਸੰਸਕਾਰ ’ਤੇ ਸ਼ਾਮਲ ਹੋਏ। 

(For more news apart from  Journalist Jajbir Singh passed away from Amritsar News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement