ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸਬੰਧੀ ਪ੍ਰਬੰਧਾਂ ਦੀ ਨਿਗਰਾਨੀ ਲਈ ਚੋਣ ਅਬਜ਼ਰਵਰਾਂ ਵਜੋਂ ਤਾਇਨਾਤ IAS ਅਧਿਕਾਰੀਆਂ ਦੀ ਸੂਚੀ ਜਾਰੀ
Published : Dec 13, 2024, 3:42 pm IST
Updated : Dec 13, 2024, 3:42 pm IST
SHARE ARTICLE
photo
photo

ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧ

ਚੰਡੀਗੜ੍ਹ, 13 ਦਸੰਬਰ 2024: ਰਾਜ ਚੋਣ ਕਮਿਸ਼ਨ ਪੰਜਾਬ ਨੇ 21 ਦਸੰਬਰ, 2024 ਨੂੰ ਕਰਵਾਈਆਂ ਜਾਣ ਵਾਲੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਨਿਗਰਾਨੀ ਵਾਸਤੇ 22 ਆਈ.ਏ.ਐਸ. ਅਧਿਕਾਰੀਆਂ ਨੂੰ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।

ਪੰਜਾਬ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਘਨਸ਼ਿਆਮ ਥੋਰੀ, ਆਈ.ਏ.ਐਸ. ਨੂੰ ਨਗਰ ਨਿਗਮ, ਅੰਮ੍ਰਿਤਸਰ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ ਜਦਕਿ ਅਰਵਿੰਦਪਾਲ ਸਿੰਘ ਸੰਧੂ ਆਈ.ਏ.ਐਸ. ਨੂੰ ਨਗਰ ਨਿਗਮ, ਜਲੰਧਰ ਲਈ, ਪੁਨੀਤ ਗੋਇਲ ਆਈ.ਏ.ਐਸ. ਨੂੰ ਨਗਰ ਨਿਗਮ, ਲੁਧਿਆਣਾ ਲਈ, ਅਨਿੰਦਿਤਾ ਮਿੱਤਰਾ ਆਈ.ਏ.ਐਸ. ਨੂੰ ਨਗਰ ਨਿਗਮ, ਪਟਿਆਲਾ ਲਈ, ਬਬੀਤਾ ਆਈ.ਏ.ਐਸ. ਨੂੰ ਨਗਰ ਨਿਗਮ ਫਗਵਾੜਾ ਲਈ, ਹਰਗੁਣਜੀਤ ਕੌਰ ਆਈ.ਏ.ਐਸ. ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਅੰਮ੍ਰਿਤਸਰ ਲਈ, ਸੰਯਮ ਅਗਰਵਾਲ ਆਈ.ਏ.ਐਸ. ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਬਠਿੰਡਾ ਲਈ, ਭੁਪਿੰਦਰ ਸਿੰਘ ਆਈ.ਏ.ਐਸ.  ਨਗਰ ਕੌਂਸਲਾਂ/ਨਗਰ ਪੰਚਾਇਤਾਂ, ਬਰਨਾਲਾ ਲਈ, ਅਮਨਦੀਪ ਕੌਰ ਆਈ.ਏ.ਐਸ. ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਫਤਿਹਗੜ੍ਹ ਸਾਹਿਬ ਲਈ ਅਤੇ ਉਪਕਾਰ ਸਿੰਘ ਆਈ.ਏ.ਐਸ.  ਨਗਰ ਕੌਂਸਲਾਂ/ਨਗਰ ਪੰਚਾਇਤਾਂ, ਫਿਰੋਜ਼ਪੁਰ ਲਈ ਚੋਣ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ, ਅਪਨੀਤ ਰਿਆਤ ਆਈ.ਏ.ਐਸ. ਨੂੰ ਨਗਰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਹੁਸ਼ਿਆਰਪੁਰ ਲਈ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ ਜਦਕਿ ਅਮਿਤ ਤਲਵਾੜ ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਜਲੰਧਰ ਲਈ, ਸੰਦੀਪ ਹੰਸ ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਕਪੂਰਥਲਾ ਲਈ, ਰਾਮਵੀਰ, ਆਈ.ਏ.ਐਸ.  ਨੂੰ ਨਗਰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਲੁਧਿਆਣਾ ਲਈ, ਦਲਜੀਤ ਸਿੰਘ ਮਾਂਗਟ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਮਾਨਸਾ ਲਈ, ਕੇਸ਼ਵ ਹਿੰਗੋਨੀਆ, ਆਈ.ਏ.ਐਸ.  ਨੂੰ ਨਗਰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਮੋਗਾ ਲਈ, ਅੰਮ੍ਰਿਤ ਸਿੰਘ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਐਸ.ਏ.ਐਸ. ਨਗਰ ਲਈ, ਰਵਿੰਦਰ ਸਿੰਘ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਸ੍ਰੀ ਮੁਕਤਸਰ ਸਾਹਿਬ ਲਈ, ਸਾਗਰ ਸੇਤੀਆ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਐਸ.ਬੀ.ਐਸ. ਨਗਰ ਲਈ, ਹਰਬੀਰ ਸਿੰਘ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਪਟਿਆਲਾ ਲਈ, ਕੰਵਲਪ੍ਰੀਤ ਬਰਾੜ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਸੰਗਰੂਰ ਲਈ ਅਤੇ ਸੰਦੀਪ ਕੁਮਾਰ, ਆਈ.ਏ.ਐਸ.  ਨੂੰ ਨਗਰ ਕੌਂਸਲਾਂ/ਨਗਰ ਪੰਚਾਇਤਾਂ, ਤਰਨਤਾਰਨ ਲਈ ਚੋਣ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਆਮ ਜਨਤਾ ਅਤੇ ਉਮੀਦਵਾਰਾਂ ਦੀ ਜਾਣਕਾਰੀ ਹਿੱਤ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement