
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਖਿਲਾਫ਼ ਮੁੱਢਲੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ...
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਖਿਲਾਫ਼ ਮੁੱਢਲੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਨਤਕ ਬਿਆਨਬਾਜ਼ੀ ਕਰਨ ਤੇ ਕੁਲਬੀਰ ਸਿੰਘ ਜੀਰਾ ਨੂੰ ਪਾਰਟੀ ਨੇ ਨੋਟਿਸ ਜਾਰੀ ਕਰਕੇ ਉਨ੍ਹਾਂ ਦਾ ਪੱਖ ਪੁੱਛਿਆ ਹੈ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਜੀਰਾ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਹੈ।
ਜ਼ਿਕਰ ਏ ਖਾਸ ਹੈ ਕਿ ਕੈਪਟਨ ਸਰਕਾਰ ਦੀ ਨ਼ਸ਼ਿਆਂ ਖਿਲਾਫ਼ ਕਾਰਗੁਜ਼ਾਰੀ ਤੇ ਸੂਬੇ ਦੀ ਸੱਤਾਧਿਰ ਕਾਂਗਰਸ ਪਾਰਟੀ ਦੇ ਹੀ ਵਿਧਾਇਕ ਕੁਲਬੀਰ ਸਿੰਘ ਜੀਰਾ ਵਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਜ਼ੀਰਾ ਨੇ ਬਿਤੇ ਦਿਨ ਫਿਰੋਜਪੁਰ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ‘ਚ ਪੁਲਿਸ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਸ਼ਿਆਂ ਦੀ ਵਿਕਰੀ ਹੋਣ ਦੇ ਇਲਜ਼ਾਮ ਲਗਾਏ ਸਨ।
ਜਿਸ ਤੋਂ ਬਾਅਦ ਸੰਗਰੂਰ ਤੋਂ ਆਪ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਵੀ ਸਰਕਾਰ ‘ਤੇ ਤੰਜ਼ ਕੱਸਦਿਆ ਕਿਹਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀ ਧਿਰ ‘ਆਪ’ ਦੀਆਂ ਨਸ਼ਿਆਂ ਬਾਰੇ ਦਲੀਲਾਂ-ਅਪੀਲਾਂ ਨਹੀਂ ਮੰਨਣਾ ਚਾਹੁੰਦੇ ਤਾਂ ਆਪਣੇ ਕਾਂਗਰਸੀ ਵਿਧਾਇਕਾਂ-ਆਗੂਆਂ ਦੀਆਂ ਖਰੀਆਂ-ਖਰੀਆਂ ਸੁਣਕੇ ਹੀ ਬਠਿੰਡੇ ‘ਚ ਚੁੱਕੀ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਨਿਭਾਅ ਦੇਣ।