ਪੰਜਾਬ ਦੀਆਂ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Jan 14, 2019, 5:28 pm IST
Updated : Jan 14, 2019, 5:28 pm IST
SHARE ARTICLE
Canal
Canal

ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਇੱਕ ਬੁਲਾਰੇ ਨੇ ਦੱਸਿਆ ਸਰਹਿੰਦ ...

ਚੰਡੀਗੜ (ਸ.ਸ.ਸ) : ਪੰਜਾਬ ਦੇ ਸਿੰਜਾਈ ਵਿਭਾਗ ਨੇ ਹਾੜੀ ਦੇ ਮੌਸਮ ਲਈ 19 ਜਨਵਰੀ, 2019 ਤੱਕ ਨਹਿਰੀ ਪਾਣੀ ਛੱਡਣ ਦਾ ਵੇਰਵਾ ਜਾਰੀ ਕੀਤਾ ਹੈ। ਇੱਕ ਬੁਲਾਰੇ ਨੇ ਦੱਸਿਆ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਉਨਾਂ ਦੱਸਿਆ ਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ ਅਤੇ ਬ੍ਰਾਂਚਾਂ ਜੋ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਅਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ।

ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ ਜੋ ਕਿ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਉਨਾਂ ਅੱਗੇ ਦੱਸਿਆ ਕਿ ਮੇਨ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦ ਕਿ ਲਾਹੌਰ ਬ੍ਰਾਂਚ, ਸਭਰਾਓ ਬ੍ਰਾਂਚ, ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement