ਡਾ. ਧਰਮਵੀਰ ਗਾਂਧੀ ਦਾ ਐਲ਼ਾਨ, ‘ਖਾਲਿਸਤਾਨੀ ਸੂਚੀ ਵਿਚ ਸਭ ਤੋਂ ਪਹਿਲਾਂ ਮੇਰਾ ਨਾਂਅ ਲਿਖੋ’
Published : Jan 14, 2021, 1:04 pm IST
Updated : Jan 14, 2021, 1:04 pm IST
SHARE ARTICLE
Dharamvir Gandhi
Dharamvir Gandhi

ਕਿਸਾਨਾਂ ਨੂੰ ‘ਖਾਲਿਸਤਾਨੀ’ ਕਹਿਣ ਵਾਲੇ ਕੇਂਦਰ ਸਰਕਾਰ ਦੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਧਰਮਵੀਰ ਗਾਂਧੀ ਦਾ ਜਵਾਬ

ਚੰਡੀਗੜ੍ਹ: ਦਿੱਲੀ ਬਾਰਡਰ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ‘ਖਾਲਿਸਤਾਨੀ’ ਕਹਿਣ ‘ਤੇ ਪਟਿਆਲਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਦੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਨਸੀਹਤ ਦਿੱਤੀ ਹੈ। ਧਰਮਵੀਰ ਗਾਂਧੀ ਨੇ ਕਿਹਾ ਜੇ ਕਿਸਾਨ ‘ਖਾਲਿਸਤਾਨੀ’ ਹਨ ਤਾਂ ਇਸ ਸੂਚੀ ਵਿਚ ਸਭ ਤੋਂ ਪਹਿਲਾਂ ਮੇਰਾ ਨਾਂਅ ਲਿਖੋ।

Supreme Court - FarmersSupreme Court - Farmers

ਉਹਨਾਂ ਨੇ ਬੀਤੇ ਦਿਨੀਂ ਟਵੀਟ ਕੀਤਾ, ‘ਤੁਸ਼ਾਰ ਮਹਿਤਾ,ਜੇ ਤੂੰ ਕਹਿੰਦਾ ਕਿ ਕਿਸਾਨ ਅੰਦੋਲਨ ਵਿੱਚ “ਖਾਲਿਸਤਾਨੀ” ਸ਼ਾਮਿਲ ਹਨ ਤਾਂ ਸੁਣ ਲੈ, ਆਪਣੇ ਹੱਕਾਂ ਅਤੇ ਖੇਤੀ ਕਾਨੂਨਾਂ ਖ਼ਿਲਾਫ਼ ਲੜਨ ਵਾਲੇ ਅਸੀਂ ਸਾਰੇ ਪੰਜਾਬੀ ਵੀ “ ਖਾਲਿਸਤਾਨੀ “ ਆਪਣੀ “ ਖਾਲਿਸਤਾਨੀ “ ਲਿਸਟ ਵਿਚ ਸਭ ਤੋਂ ਪਹਿਲਾਂ ਲਿਖ ਧਰਮਵੀਰ ਗਾਂਧੀ ਦਾ ਨਾਂ’

ਦਰਅਸਲ ਕਿਸਾਨੀ ਮਸਲੇ ‘ਤੇ ਦਰਜ ਵੱਖ-ਵੱਖ ਪਟੀਸ਼ਨਾਂ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਬੀਤੇ ਦਿਨੀਂ ਕੇਂਦਰ ਸਰਕਾਰ ਦੇ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਬਾਰਡਰ ’ਤੇ ਬੈਠੇ ਲੋਕਾਂ ਨੂੰ ‘ਖਾਲਿਸਤਾਨੀ’ ਤੇ ‘ਸਿੱਖਸ ਫ਼ਾਰ ਜਸਟਿਸ’ ਦੇ ਹਮਾਇਤੀ ਕਿਹਾ ਸੀ। ਇਸ ਦੇ ਚਲਦਿਆਂ ਕਿਸਾਨਾਂ ਦੇ ਸਮਰਥਕਾਂ ਨੇ ਤੁਸ਼ਾਰ ਮਹਿਤਾ ਦਾ ਭਾਰੀ ਵਿਰੋਧ ਕੀਤਾ।

Farmer ProtestFarmer Protest

ਆਮ ਲੋਕਾਂ ਤੋਂ ਇਲਾਵਾ ਕਈ ਸਿਆਸੀ ਆਗੂ ਵੀ ਕਿਸਾਨਾਂ ਦਾ ਸਮਰਥਨ ਕਰਦੇ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਕਿਸਾਨੀ ਸੰਘਰਸ਼ ਅੱਜ 50ਵੇਂ ਦਿਨ ਵੀ ਜਾਰੀ ਹੈ, ਇਹਨਾਂ 50 ਦਿਨਾਂ ਦੌਰਾਨ ਕਿਸਾਨੀ ਸੰਘਰਸ਼ ਨੂੰ ਗੁੰਮਰਾਹ ਕਰਨ ਲਈ ਸਿਆਸਤਦਾਨਾਂ ਵੱਲੋਂ ਕਈ ਤਰ੍ਹਾਂ ਦੀਆਂ ਬਿਆਨਬਾਜ਼ੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੌਰਾਨ ਉਹਨਾਂ ‘ਖਾਲਿਸਤਾਨੀ’ ਸੰਗਠਨ ਨਾਲ ਵੀ ਜੋੜਿਆ ਜਾ ਰਿਹਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement