ਸਿੱਧਰਮਈਆ ਨੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ
ਬੰਗਲੁਰੂ, 13 ਜਨਵਰੀ: ਸੀਨੀਅਰ ਕਾਂਗਰਸ ਨੇਤਾ ਸਿੱਧਰਮਈਆ ਨੇ ਬੁਧਵਾਰ ਨੂੰ ਮੰਗ ਕੀਤੀ ਕਿ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਇਕ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਇਨ੍ਹਾਂ ਦੇ ਲਾਗੂ ਹੋਣ ’ਤੇ ਰੋਕ ਲਗਾ ਦਿਤੀ ਸੀ।
ਸਿੱਧਰਮਈਆ ਨੇ ਅਪਣੇ ਟਵੀਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦੇਸ਼ ਦੇ ਕਿਸਾਨਾਂ ਦੇ ਦੁੱਖ ਤੋਂ ਮੂੰਹ ਮੋੜਨ ਦਾ ਦੋਸ਼ ਲਾਇਆ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਉੱਤੇ ਪਾਬੰਦੀ ਲਾਉਣ ਦਾ ਸੁਪਰੀਮ ਕੋਰਟ ਨੇ ਆਦੇਸ਼ ਨੇ ਇਸ ਗੱਲ ਨੂੰ ਦੁਹਰਾਇਆ ਕਿ ਨਵੇਂ ਕਾਨੂੰਨ ਕਿਸਾਨਾਂ ਦੇ ਹਿਤਾਂ ਵਿਰੁਧ ਹਨ।
ਉਨ੍ਹਾਂ ਕਿਹਾ ਕਿ ਉੱਚ ਅਦਾਲਤ ਸਮਝ ਗਈ ਹੈ ਕਿ ਕਿਸਾਨ ਅਪਣੀਆਂ ਮੰਗਾਂ ਵਿਚ ਸਹੀ ਹਨ, ਇਸ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਜਾਰੀ ਰੱਖਣ ਦੀ ਇਜਾਜ਼ਤ ਦਿਤੀ ਹੈ।” ਕਾਂਗਰਸ ਨੇਤਾ ਨੇ ਮੋਦੀ ਨੂੰ ਦਿੱਲੀ ਵਿਚ ਮੌਜੂਦਾ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ। (ਪੀਟੀਆਈ)
ਪ੍ਰਧਾਨ ਮੰਤਰੀ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਇਕ ਵੀ ਸੱਚੀ ਕੋਸ਼ਿਸ਼ ਨਾ ਕਰਨ ਦਾ ਦੋਸ਼ ਲਾਉਂਦਿਆਂ ਉਨ੍ਹਾਂ ਕਿਹਾ ਕਿ ਮੋਦੀ ਨੂੰ ਦੇਸ਼ ਦੇ ਕਿਸਾਨਾਂ ਅਤੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। (ਪੀਟੀਆਈ)