ਪਿੰਡਾਂ ਦੇ ਗੁਰਦਵਾਰਿਆਂ 'ਚੋਂ ਦਿਤਾ ਜਾ ਰਿਹੈ ਦਿੱਲੀ ਪਹੁੰਚਣ ਦਾ ਹੋਕਾ
Published : Jan 14, 2021, 3:29 am IST
Updated : Jan 14, 2021, 3:29 am IST
SHARE ARTICLE
image
image

ਪਿੰਡਾਂ ਦੇ ਗੁਰਦਵਾਰਿਆਂ 'ਚੋਂ ਦਿਤਾ ਜਾ ਰਿਹੈ ਦਿੱਲੀ ਪਹੁੰਚਣ ਦਾ ਹੋਕਾ


26 ਜਨਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਟਰੈਕਟਰ ਰੈਲੀ


ਚੰਡੀਗੜ੍ਹ,  13 ਜਨਵਰੀ : ਕਿਸਾਨ ਜਥੇਬੰਦੀਆਂ ਵਲੋਂ ਕੀਤੇ 26 ਜਨਵਰੀ ਦੀ ਟਰੈਕਟਰ ਰੈਲੀ ਦੇ ਐਲਾਨ ਤੋਂ ਬਾਅਦ ਵੱਡੀ ਪੰਜਾਬ ਤੋਂ ਗਿਣਤੀ ਵਿਚ ਲੋਕ ਦਿੱਲੀ ਵਲ ਰਵਾਨਾ ਹੋ ਰਹੇ ਹਨ | ਕਿਸਾਨ ਟਰੈਕਟਰ ਟਰਾਲੀਆਂ ਵਿਚ ਦਿੱਲੀ ਵਲ ਕੂਚ ਕਰ ਰਹੇ ਹਨ | ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਮੰਗਲਵਾਰ ਨੂੰ ਟਰੈਕਟਰ ਟਰਾਲੀਆਂ ਦਾ ਵੱਡਾ ਕਾਫ਼ਲਾ ਅੰਮਿ੍ਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ | ਕਿਸਾਨਾਂ ਤੇ ਕਿਸਾਨ ਜਥੇਬੰਦੀਆਂ ਨੇ 20 ਜਨਵਰੀ ਤਕ ਵੱਡੀ ਗਿਣਤੀ ਵਿਚ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਭਾਗੀਦਾਰਾਂ ਨੂੰ ਭੇਜਣ ਦਾ ਫ਼ੈਸਲਾ ਕੀਤਾ ਹੈ 
ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਪਿੰਡਾਂ ਦੇ ਗੁਰਦਵਾਰਿਆਂ ਵਿਚੋਂ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਦਿੱਲੀ ਪਹੁੰਚਣ ਦਾ ਹੌਕਾ ਦਿਤਾ ਜਾ ਰਿਹਾ ਹੈ | ਗੁਰਦਵਾਰਿਆਂ ਦੇ ਸਪੀਕਰਾਂ ਵਿਚੋਂ ਵੀ ਕਿਸਾਨ ਏਕਤਾ ਦੀ ਗੂੰਜ ਸੁਣਾਈ ਦੇ ਰਹੀ ਹੈ | ਬੀਤੇ ਦਿਨ ਸੁਪਰੀਮ ਕੋਰਟ ਨੇ ਕਿਸਾਨ ਸੰਘਰਸ਼ ਨਾਲ ਸਬੰਧਤ ਕਈ ਮਾਮਲਿਆਂ 'ਤੇ ਸੁਣਵਾਈ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਦੇ ਲਾਗੂ ਹੋਣ 'ਤੇ ਅਗਲੇ ਹੁਕਮਾਂ ਤਕ ਰੋਕ ਲਗਾ ਦਿਤੀ ਹੈ | ਉਧਰ, ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਲੋਂ ਬਣਾਈ ਕਮੇਟੀ ਦੇ ਨਾਲ ਕਿਸੇ ਤਰ੍ਹਾਂ ਦੀ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਮੇਟੀ ਪਹਿਲਾਂ ਹੀ ਖੇਤੀ ਕਾਨੂੰਨਾਂ ਦਾ ਪੱਖ ਪੂਰ ਚੁਕੀ ਹੈ | ਕਿਸਾਨ ਕਿਸੇ ਵੀ ਹਾਲਤimageimage ਵਿਚ ਅੰਦੋਲਨ ਵਾਪਸ ਨਹੀਂ ਲੈਣਗੇ |      
    (ਏਜੰਸੀ)

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement