 
          	ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਹੋਵੇਗਾ ਸਫ਼ਾਇਆ : ਚੀਮਾ
-ਮੁੱਖ ਮੰਤਰੀ ਚਿਹਰਾ ਚੁਣਨ ਲਈ ‘ਆਪ’ ਵੱਲੋਂ ਜਾਰੀ ਨੰਬਰ ’ਤੇ 24 ਘੰਟਿਆਂ 'ਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਰੱਖਿਆ ਪੱਖ
- 24 ਘੰਟਿਆਂ ਵਿੱਚ 3 ਲੱਖ ਤੋਂ ਜ਼ਿਆਦਾ ਵੈਟਸਅੱਪ ਮੈਸੇਜ਼, 4 ਲੱਖ ਤੋਂ ਜ਼ਿਆਦਾ ਕਾਲਾਂ, 1 ਲੱਖ ਤੋਂ ਜ਼ਿਆਦਾ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸਜ਼ ਆਏ 
 -ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ - ਹਰਪਾਲ ਸਿੰਘ ਚੀਮਾ 
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਵਿੱਚ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ’ਤੇ ਕੇਵਲ 24 ਘੰਟਿਆਂ ਵਿੱਚ ਹੀ 8 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ।
 Harpal Singh Cheema
Harpal Singh Cheema
ਸ਼ੁੱਕਰਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਐਕਸਟ ਮੈਸਜ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।
 Harpal Singh Cheema
Harpal Singh Cheema
ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮੱਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫ਼ਾਇਆ ਹੋ ਜਾਵੇਗਾ।
 Harpal Cheema
Harpal Cheema
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਮਿਲ ਰਹੇ ਭਾਰੀ ਸਮਰੱਥਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿੱਚ ਬਦਲਾਅ ਚਾਹੁੰਦੇ ਹਨ।
 Harpal Cheema
Harpal Cheema
ਭਾਜਪਾ ਅਤੇ ਉਸ ਦੇ ਸਹਿਯੋਗੀਆਂ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜਿਸ਼ਾਂ ਕੀਤੀਆਂ ਹਨ। ਪੰਜਾਬ ਦੇ ਕਿਸਾਨਾਂ ’ਤੇ ਹਮਲੇ ਕਰਵਾਏ ਗਏ ਅਤੇ ਝੂਠੇ ਮੁਕੱਦਮੇ ਦਰਜ ਕੀਤੇ ਗਏ। ਪਰ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਭਾਜਪਾ ਨਾਲ ਪੰਜਾਬ ਦੀਆਂ ਹੀ ਕੁੱਝ ਪਾਰਟੀਆਂ ਆਪਣੇ ਰਾਜਨੀਤਿਕ ਲਾਭ ਲਈ ਗੱਠਜੋੜ ਕਰ ਰਹੀਆਂ ਹਨ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ ਅਤੇ ਇਨਾਂ ਚੋਣਾ ਵਿੱਚ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ।
 
                     
                
 
	                     
	                     
	                     
	                     
     
     
                     
                     
                     
                     
                    