ਚੰਡੀਗੜ੍ਹ 'ਚ ਪਹਿਲੀ ਵਾਰ ਸੀਵਰੇਜ ਦੇ ਨਮੂਨਿਆਂ ਵਿਚ ਹੋਈ ਕੋਰੋਨਾ ਵਾਇਰਸ ਦੀ ਪੁਸ਼ਟੀ 
Published : Jan 14, 2022, 2:32 pm IST
Updated : Jan 14, 2022, 2:32 pm IST
SHARE ARTICLE
Corona virus confirmed in sewerage samples for the first time in Chandigarh
Corona virus confirmed in sewerage samples for the first time in Chandigarh

WHO-ICMR ਦੀਆਂ ਹਦਾਇਤਾਂ ਤੋਂ ਬਾਅਦ ਪੀਜੀਆਈ ਦੇ ਵਾਇਰੋਲੋਜੀ ਵਿਭਾਗ ਵਿੱਚ ਕੀਤੀ ਗਈ ਸੀ ਜਾਂਚ 

ਚੰਡੀਗੜ੍ਹ- ਚੰਡੀਗੜ੍ਹ ਸ਼ਹਿਰ ਵਿੱਚ ਪਹਿਲੀ ਵਾਰ ਸੀਵਰੇਜ ਦੇ ਨਮੂਨਿਆਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਵਾਤਾਵਰਨ 'ਤੇ ਕੋਰੋਨਾ ਦੇ ਪ੍ਰਭਾਵ ਦੀ ਜਾਂਚ ਲਈ WHO-ICMR ਕੇਂਦਰ  ਦੀਆਂ ਹਦਾਇਤਾਂ ਤੋਂ ਬਾਅਦ ਪੀਜੀਆਈ ਦੇ ਵਾਇਰੋਲੋਜੀ ਵਿਭਾਗ ਵਿੱਚ ਇਨ੍ਹਾਂ ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।

PGI ChandigarhPGI Chandigarh

ਪੀਜੀਆਈਐਮ.ਈ.ਆਰ. ਚੰਡੀਗੜ੍ਹ ਦੇ ਪ੍ਰੋਫ਼ੈਸਰ ਮਿੰਨੀ ਪੀ ਸਿੰਘ ਨੇ ਦੱਸਿਆ ਕਿ ਇਸ ਜਾਂਚ ਲਈ ਅਸੀਂ ਪਿਛਲੇ ਦਸੰਬਰ ਮਹੀਨੇ ਤੋਂ ਗੰਦੇ ਪਾਣੀ ਦੇ ਟਰੀਟਮੈਂਟ ਪਲਾਂਟਾਂ ਤੋਂ ਨਮੂਨੇ ਇਕੱਠੇ ਕਰਨੇ ਸ਼ੁਰੂ ਕੀਤੇ ਸਨ। ਹਰ ਹਫ਼ਤੇ ਨਮੂਨਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੰਮ੍ਰਿਤਸਰ ਦੇ ਪਲਾਂਟਾਂ ਤੋਂ ਵੀ ਸੈਂਪਲ ਇਕੱਠੇ ਕੀਤੇ ਗਏ ਹਨ।

Corona Virus Corona Virus

ਉਨ੍ਹਾਂ ਦੱਸਿਆ ਕਿ ਦਸੰਬਰ ਦੌਰਾਨ ਇਕੱਠੇ ਕੀਤੇ ਨਮੂਨਿਆਂ ਵਿੱਚ ਕੋਰੋਨਾ ਵਾਇਰਸ ਨਹੀਂ ਪਾਇਆ ਗਿਆ ਸੀ ਪਰ ਹੁਣ ਇਨਫੈਕਸ਼ਨ ਵਧਣ ਤੋਂ ਬਾਅਦ ਚੰਡੀਗੜ੍ਹ ਦੇ ਸੀਵਰੇਜ ਦੇ ਪਾਣੀ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਸੀਵਰੇਜ ਦੇ ਨਮੂਨਿਆਂ ਦੀ ਜਾਂਚ ਪ੍ਰਕਿਰਿਆ ਦਾ ਤਰੀਕਾ ਮਨੁੱਖੀ ਨਮੂਨਿਆਂ ਦੀ ਜਾਂਚ ਦੇ ਮੁਕਾਬਲੇ ਕਾਫੀ ਵੱਖਰਾ ਹੈ।

CoronavirusCoronavirus

ਇਸ ਲਈ ਪਹਿਲਾਂ 2-3 ਮਿਲੀਲੀਟਰ ਸੀਵਰੇਜ ਨੂੰ ਲਗਭਗ ਤਿੰਨ ਦਿਨਾਂ ਲਈ ਸੁਰੱਖਿਅਤ ਰੱਖਿਆ ਜਾਂਦਾ ਹੈ ਅਤੇ ਗਾੜ੍ਹਾ ਹੋਣ ਦਿੱਤਾ ਜਾਂਦਾ ਹੈ ਜੋ ਕਿ ਬਹੁਤ ਜ਼ਰੂਰੀ ਹੈ। ਫਿਰ ਇਸ ਤੋਂ ਬਾਅਦ ਇਸ 'ਚੋਂ ਨਿਊਕਲੀਕ ਐਸਿਡ ਕੱਢ ਕੇ ਪਾਣੀ ਨੂੰ ਸਾਫ ਕੀਤਾ ਜਾਂਦਾ ਹੈ। ਤਾਂ ਜੋ ਸੀਵਰੇਜ ਦੇ ਪਾਣੀ ਵਿੱਚ ਪਾਏ ਜਾਣ ਵਾਲੇ ਸੰਭਾਵੀ ਵਾਇਰਸ ਨੂੰ ਅਲੱਗ ਕੀਤਾ ਜਾ ਸਕੇ।

WHOWHO

ਇਸ ਤੋਂ ਬਾਅਦ ਇਸ ਨਮੂਨੇ ਦੀ ਇੱਕ RT-PCR ਮਸ਼ੀਨ ਵਿੱਚ ਜਾਂਚ ਕੀਤੀ ਜਾਂਦੀ ਹੈ। ਇਹ ਪਤਾ ਲਗਾਉਣ ਲਈ ਕਿ ਕੀ ਇਹ ਵਾਇਰਸ ਹੈ ਜਾਂ ਨਹੀਂ। ਵਿਸ਼ਵ ਸਿਹਤ ਸੰਗਠਨ ਅਨੁਸਾਰ ਜੇਕਰ ਕਿਸੇ ਰਿਹਾਇਸ਼ ਦੇ ਸੀਵਰੇਜ ਵਿੱਚ ਕੋਰੋਨਾ ਵਾਇਰਸ ਪਾਇਆ ਜਾਂਦਾ ਹੈ ਤਾਂ ਇਸਦਾ ਮਤਲਬ ਹੈ ਕਿ ਉੱਥੇ ਇੱਕ ਜਾਂ ਇੱਕ ਤੋਂ ਵੱਧ ਲੋਕ ਕੋਰੋਨਾ ਤੋਂ ਪੀੜਤ ਹਨ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement