ਪੰਜਾਬ ਪੁਲਿਸ ਦੀ AGTF ਨੇ ਜ਼ੀਰਕਪੁਰ ਤੋਂ ਫਿਲੌਰ ਗੋਲੀਕਾਂਡ ਦੇ ਮੁੱਖ ਮੁਲਜ਼ਮ ਨੂੰ ਕੀਤਾ ਕਾਬੂ
Published : Jan 14, 2023, 9:25 pm IST
Updated : Jan 14, 2023, 9:25 pm IST
SHARE ARTICLE
 AGTF of Punjab Police arrested the main accused of Phillaur shooting from Zirakpur
AGTF of Punjab Police arrested the main accused of Phillaur shooting from Zirakpur

ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਦੋਸ਼ੀ ਨੂੰ ਕੀਤਾ ਗਿਆ ਗ੍ਰਿਫਤਾਰ

 

ਚੰਡੀਗੜ੍ਹ - ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਜ਼ੀਰਕਪੁਰ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਫਿਲੌਰ ਗੋਲੀਕਾਂਡ ਦੇ ਮੁੱਖ ਦੋਸ਼ੀ ਯੁਵਰਾਜ ਸਿੰਘ ਉਰਫ ਜੋਰਾ ਨੂੰ ਗ੍ਰਿਫਤਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦਾ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਫਿਲੌਰ ਵਿਖੇ ਡਿਊਟੀ ਦੌਰਾਨ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦਿਆਂ ਸ਼ਹੀਦ ਹੋ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਯੁਵਰਾਜ ਸਿੰਘ ਉਰਫ ਜੋਰਾ ਰਮਜਾਨ ਮਲਿਕ ਵਜੋਂ ਜਾਅਲੀ ਪਛਾਣ 'ਤੇ ਜ਼ੀਰਕਪੁਰ ਦੇ ਢਕੋਲੀ ਵਿਖੇ ਹੋਟਲ ਐਲਪਸ ਵਿਖੇ ਰਹਿ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਇਸ ਬਾਰੇ ਇਤਲਾਹ ਮਿਲਣ 'ਤੇ ਕਾਰਵਾਈ ਕਰਦਿਆਂ ਏ.ਆਈ.ਜੀ. ਸੰਦੀਪ ਗੋਇਲ ਅਤੇ ਡੀ.ਐਸ.ਪੀ. ਬਿਕਰਮ ਬਰਾੜ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦੀ ਟੀਮ ਨੇ ਹੋਟਲ ਐਲਪਸ ਨੂੰ ਘੇਰਾ ਪਾ ਲਿਆ ਅਤੇ ਹੋਟਲ ਦੇ ਮੈਨੇਜਰ ਤੋਂ ਹੋਟਲ ਦੇ ਕਮਰਾ ਨੰਬਰ 105 ਵਿੱਚ ਮੁਲਜ਼ਮ ਜੋਰਾ ਦੇ ਹੋਣ ਦੀ ਪੁਸ਼ਟੀ ਕੀਤੀ। ਪੁਸ਼ਟੀ ਤੋਂ ਬਾਅਦ ਏ.ਜੀ.ਟੀ.ਐਫ. ਦੀ ਟੀਮ ਨੇ ਦੋਸ਼ੀ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਪਰ ਜੋਰੇ ਨੇ ਏ.ਜੀ.ਟੀ.ਐਫ. ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕੁਝ ਸਮੇਂ ਦੀ ਗੋਲੀਬਾਰੀ ਤੋਂ ਬਾਅਦ, ਏ.ਜੀ.ਟੀ.ਐਫ. ਦੀ ਟੀਮ ਨੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਕਾਬਲੇ ਦੌਰਾਨ ਜੋਰੇ ਨੂੰ ਗੋਲੀ ਲੱਗਣ ਕਰਕੇ ਉਹ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮ ਦੇ ਕਬਜ਼ੇ ਵਿੱਚੋਂ ਦੋ .32 ਬੋਰ ਦੇ ਪਿਸਤੌਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਉਨ੍ਹਾਂ ਦੇ ਘਰ ਜਾ ਕੇ ਦੇਸ਼ ਲਈ ਇਸ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਮ੍ਰਿਤਕ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੇ ਚੈੱਕ ਸੌਂਪੇ ਸਨ। ਉਨ੍ਹਾਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਂ ’ਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਂ ਰੱਖਣ ਦਾ ਵੀ ਐਲਾਨ ਕੀਤਾ।

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement