ਕਾਂਸਟੇਬਲ ਕੁਲਦੀਪ ਬਾਜਵਾ ਦਾ ਕਤਲ ਕਰਨ ਵਾਲਾ ਗੈਂਗਸਟਰ ਜ਼ੋਰਾ ਪੁਲਿਸ ਐਨਕਾਊਂਟਰ 'ਚ ਹੋਇਆ ਜਖ਼ਮੀ
Published : Jan 14, 2023, 6:56 pm IST
Updated : Jan 14, 2023, 6:57 pm IST
SHARE ARTICLE
 constable Kuldeep Bajwa, Gangster Zora
constable Kuldeep Bajwa, Gangster Zora

ਪੁਲਿਸ ਦੀ ਨਿਗਰਾਨੀ ਹੇਠ ਹਸਪਤਾਲ ਵਿਚ ਦਾਖਲ

ਜ਼ੀਰਕਪੁਰ : ਪੰਜਾਬ ਪੁਲਿਸ ਦੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ ਗੈਂਗਸਟਰ ਯੁਵਰਾਜ ਸਿੰਘ ਉਰਫ ਜ਼ੋਰਾ ਪੁਲਿਸ ਮੁਕਾਬਲੇ ਵਿਚ ਜਖ਼ਮੀ ਹੋ ਗਿਆ ਹੈ ਜਿਸ ਤੋਂ ਬਾਅਦ ਹੁਣ ਉਹ ਹਸਪਤਾਲ ਵਿਚ ਦਾਖਲ਼ ਹੈ ਪੁਲਿਸ ਦੀ ਨਜ਼ਰ ਵਿਚ ਹੈ। ਦਰਅਸਲ ਪੁਲਿਸ ਅਤੇ ਗੈਂਗਸਟਰ ਵਿਚਕਾਰ ਇਹ ਮੁਠਭੇੜ ਜ਼ੀਰਕਪੁਰ ਦੇ ਨੇੜੇ ਪੀਰਮੁਛੱਲਾ ਇਲਾਕੇ ਵਿਚ ਹੋਈ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਜ਼ੋਰਾ ਜ਼ੀਰਕਪੁਰ ਦੇ ਇਕ ਹੋਟਲ ਵਿਚ ਲੁਕਿਆ ਹੋਇਆ ਹੈ

ਜਿੱਥੇ ਪੁਲਿਸ ਨੇ ਗੈਂਗਸਟਰ ਨੂੰ ਘੇਰਾ ਪਾ ਲਿਆ ਅਤੇ ਉਸ ਨੂੰ ਪੁਲਿਸ ਨੇ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਸ ਨੇ ਅੱਗਿਓਂ ਪੁਲਿਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਿਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਗੈਂਗਸਟਰ ਜ਼ੋਰਾ ਪੁਲਿਸ ਦੀ ਗੋਲ਼ੀ ਲੱਗਣ ਕਾਰਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵਲੋਂ ਸਾਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਗੈਂਗਸਟਰ ਕੋਲੋਂ ਦੋ ਹਥਿਆਰ ਵੀ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਪੁਲਿਸ ਨੇ ਕਬਜ਼ੇ ਵਿਚ ਲੈ ਲਿਆ ਹੈ।  

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਫਗਵਾੜਾ ਦੇ ਅਰਬਨ ਅਸਟੇਟ ਵਿਚ ਚਾਰ ਲੁਟੇਰੇ ਪਿਸਤੌਲ ਦੀ ਨੋਕ 'ਤੇ ਇਕ ਕਰੇਟਾ ਗੱਡੀ ਖੋਹ ਕੇ ਭੱਜ ਰਹੇ ਸਨ। ਇਸ ਦੌਰਾਨ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ’ਤੇ ਲੁਟੇਰਿਆਂ ਨੇ ਫਿਲੌਰ ਨੇੜੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਵਿਚ ਗੋਲ਼ੀ ਲੱਗਣ ਕਾਰਨ ਕਾਂਸਟੇਬਲ ਕੁਲਦੀਪ ਬਾਜਵਾ ਸ਼ਹੀਦ ਹੋ ਗਿਆ। ਜਾਣਕਾਰੀ ਮੁਤਾਬਕ ਘਟਨਾ ਸਮੇਂ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਗੈਂਗਸਟਰਾਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। 
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement